የቅዱስ ቁርዓን ይዘት ትርጉም - የፑንጃቢኛ ትርጉም - ዓሪፍ ሐሊም

የገፅ ቁጥር:close

external-link copy
102 : 2

وَاتَّبَعُوْا مَا تَتْلُوا الشَّیٰطِیْنُ عَلٰی مُلْكِ سُلَیْمٰنَ ۚ— وَمَا كَفَرَ سُلَیْمٰنُ وَلٰكِنَّ الشَّیٰطِیْنَ كَفَرُوْا یُعَلِّمُوْنَ النَّاسَ السِّحْرَ ۗ— وَمَاۤ اُنْزِلَ عَلَی الْمَلَكَیْنِ بِبَابِلَ هَارُوْتَ وَمَارُوْتَ ؕ— وَمَا یُعَلِّمٰنِ مِنْ اَحَدٍ حَتّٰی یَقُوْلَاۤ اِنَّمَا نَحْنُ فِتْنَةٌ فَلَا تَكْفُرْ ؕ— فَیَتَعَلَّمُوْنَ مِنْهُمَا مَا یُفَرِّقُوْنَ بِهٖ بَیْنَ الْمَرْءِ وَزَوْجِهٖ ؕ— وَمَا هُمْ بِضَآرِّیْنَ بِهٖ مِنْ اَحَدٍ اِلَّا بِاِذْنِ اللّٰهِ ؕ— وَیَتَعَلَّمُوْنَ مَا یَضُرُّهُمْ وَلَا یَنْفَعُهُمْ ؕ— وَلَقَدْ عَلِمُوْا لَمَنِ اشْتَرٰىهُ مَا لَهٗ فِی الْاٰخِرَةِ مِنْ خَلَاقٍ ۫ؕ— وَلَبِئْسَ مَا شَرَوْا بِهٖۤ اَنْفُسَهُمْ ؕ— لَوْ كَانُوْا یَعْلَمُوْنَ ۟

102਼ ਸਗੋਂ ਉਹਨਾਂ ਨੇ ਉਸ ਦੀ ਪੈਰਵੀ ਕੀਤੀ ਜਿਸ ਨੂੰ ਸ਼ੈਤਾਨ ਸੁਲੇਮਾਨ ਦੀ ਹਕੂਮਤ ਵਿਚ ਪੜ੍ਹਿਆ ਕਰਦੇ ਸਨ। ਸੁਲੇਮਾਨ ਨੇ ਕੁਫ਼ਰ ਨਹੀਂ ਸੀ ਕੀਤਾ ਸਗੋਂ ਸ਼ੈਤਾਨਾਂ ਨੇ ਹੀ ਕੁਫ਼ਰ ਕੀਤਾ ਸੀ। ਉਹ ਲੋਕਾਂ ਨੂੰ ਜਾਦੂ ਦੀ ਸਿੱਖਿਆ ਦਿੰਦੇ ਸਨ। ਉਹਨਾਂ ਨੇ ਉਸ ਦੀ ਪੈਰਵੀ ਕੀਤੀ ਜੋ ਬਾਬੁਲ ਵਿਖੇ ਹਾਰੂਤ ਤੇ ਮਾਰੂਤ (ਨਾਂ ਦੇ) ਦੋ ਫ਼ਰਿਸ਼ਤਿਆਂ ਉੱਤੇ ਨਾਜ਼ਿਲ ਕੀਤਾ ਗਿਆ ਸੀ। ਉਹ ਦੋਵੇਂ ਫ਼ਰਿਸ਼ਤੇ ਲੋਕਾਂ ਨੂੰ ਜਾਦੂ ਸਿਖਾਉਣ ਤੋਂ ਪਹਿਲਾਂ ਕਹਿ ਦਿੰਦੇ ਸਨ ਕਿ ਅਸੀਂ ਤਾਂ ਕੇਵਲ (ਤੁਹਾਡੀ) ਅਜ਼ਮਾਇਸ਼ (ਲਈ ਆਏ) ਹਾਂ, ਸੋ ਤੁਸੀਂ ਕੁਫ਼ਰ ਨਾ ਕਰੋ। ਪਰ ਲੋਕੀ ਉਹਨਾਂ ਦੋਵਾਂ (ਫ਼ਰਿਸ਼ਤਿਆਂ) ਤੋਂ ਉਹ ਜਾਦੂ ਸਿਖਦੇ ਜਿਸ ਨਾਲ ਉਹ ਪਤੀ ਪਤਨੀ ਵਿਚ ਜੁਦਾਈ ਪਾ ਦੇਣ ਜਦ ਕਿ ਉਹ ਜਾਦੂ ਰਾਹੀਂ ਛੁੱਟ ਅੱਲਾਹ ਦੇ ਹੁਕਮਾਂ ਤੋਂ ਕਿਸੇ ਨੂੰ ਕੋਈ ਹਾਨੀ ਨਹੀਂ ਪਹੁੰਚਾ ਸਕਦੇ ਸੀ ਅਤੇ ਲੋਕ ਵੀ ਉਹਨਾਂ (ਫ਼ਰਿਸ਼ਤਿਆਂ) ਤੋਂ ਉਹ ਗਿਆਨ ਸਿਖਦੇ ਸੀ ਜਿਹੜਾ ਉਹਨਾਂ ਨੂੰ ਨੁਕਸਾਨ ਪਹੁੰਚਾਉਂਦਾ ਸੀ, ਨਾ ਕਿ ਕੋਈ ਲਾਭ। ਜਦ ਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਜਿਸ ਨੇ ਵੀ ਇਸ (ਜਾਦੂ) ਨੂੰ ਖ਼ਰੀਦਿਆ (ਸਿੱਖਿਆ) ਆਖ਼ਿਰਤ ਵਿਚ ਉਸ ਦਾ ਕੁੱਝ ਵੀ ਹਿੱਸਾ ਨਹੀਂ। ਜਿਸ ਚੀਜ਼ (ਜਾਦੂ) ਦੇ ਬਦਲੇ ਵਿਚ ਉਹਨਾਂ ਨੇ ਆਪਣੀਆਂ ਜਾਨਾਂ ਦਾ ਸੌਦਾ ਕੀਤਾ ਸੀ ਉਹ ਬਹੁਤ ਹੀ ਭੈੜੀ ਚੀਜ਼ ਸੀ। ਕਾਸ਼! ਉਹ ਜਾਣਦੇ (ਕਿ ਉਹ ਕੀ ਕਰ ਰਹੇ ਹਨ)। info
التفاسير:

external-link copy
103 : 2

وَلَوْ اَنَّهُمْ اٰمَنُوْا وَاتَّقَوْا لَمَثُوْبَةٌ مِّنْ عِنْدِ اللّٰهِ خَیْرٌ ؕ— لَوْ كَانُوْا یَعْلَمُوْنَ ۟۠

103਼ ਜੇ ਉਹ ਈਮਾਨ ਲਿਆਉਂਦੇ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚੇ ਰਹਿੰਦੇ ਤਾਂ ਅੱਲਾਹ ਦੇ ਕੋਲ ਬੇਸ਼ੱਕ ਉਹਨਾਂ ਨੂੰ ਇਸ ਦਾ ਬਹੁਤ ਹੀ ਵਧੀਆ ਬਦਲਾ ਮਿਲਦਾ। ! ਜੇ ਉਹ ਜਾਣਦੇ। info
التفاسير:

external-link copy
104 : 2

یٰۤاَیُّهَا الَّذِیْنَ اٰمَنُوْا لَا تَقُوْلُوْا رَاعِنَا وَقُوْلُوا انْظُرْنَا وَاسْمَعُوْا ؕ— وَلِلْكٰفِرِیْنَ عَذَابٌ اَلِیْمٌ ۟

104਼ ਹੇ ਈਮਾਨ ਵਾਲਿਓ! (ਜਦੋਂ ਤੁਸੀਂ ਨਬੀ (ਸ:) ਨੂੰ ਸੰਬੋਧਿਤ ਕਰੋ ਤਾਂ) ‘ਰਾਇਨਾ’ 1 ਨਾ ਆਖੋ ਸਗੋਂ ‘ਉਨਜ਼ੁਰਨਾ’ ਆਖੋ ਅਤੇ ਤੁਸੀਂ (ਨਬੀ ਦੀ ਗੱਲ ਨੂੰ ) ਧਿਆਨ ਨਾਲ ਸੁਣੋ। ਇਨਕਾਰੀਆਂ ਲਈ ਤਾਂ ਬਹੁਤ ਹੀ ਦੁਖਦਾਈ ਅਜ਼ਾਬ ਹੈ। info

1 “ਰਾਇਨਾ” ਤੋਂ ਭਾਵ ਹੈ ਸਾਡੇ ਵੱਲ ਧਿਆਨ ਦਿਓ ਪਰ ਯਹੂਦੀ ਇਸ ਸ਼ਬਦ ਨੂੰ ਵਿਗੜ ਕੇ “ਰਾਈਨਾ” ਆਖਦੇ ਸਨ ਜਿਸਦਾ ਅਰਥ ਹੈ ਮੂਰਖ। ਇੰਜ ਉਹ ਨਬੀ ਕਰੀਮ (ਸ:) ਦਾ ਨਿਰਾਦਰ ਕਰਦੇ ਸਨ। ਮੁਸਲਮਾਨਾਂ ਨੂੰ ਇਹ ਸ਼ਬਦ ਬੋਲਣ ਤੋਂ ਰੋਕ ਦਿੱਤਾ ਗਿਆ ਅਤੇ ਲੋੜ ਪੈਣ ’ਤੇ ਉਨਜ਼ੁਰਨਾ ਕਹਿਣ ਦਾ ਹੁਕਮ ਦਿੱਤਾ ਗਿਆ ਜਿਸ ਦਾ ਅਰਥ ਹੈ ਸਾਡੇ ਵੱਲ ਧਿਆਨ ਦੇਓ।

التفاسير:

external-link copy
105 : 2

مَا یَوَدُّ الَّذِیْنَ كَفَرُوْا مِنْ اَهْلِ الْكِتٰبِ وَلَا الْمُشْرِكِیْنَ اَنْ یُّنَزَّلَ عَلَیْكُمْ مِّنْ خَیْرٍ مِّنْ رَّبِّكُمْ ؕ— وَاللّٰهُ یَخْتَصُّ بِرَحْمَتِهٖ مَنْ یَّشَآءُ ؕ— وَاللّٰهُ ذُو الْفَضْلِ الْعَظِیْمِ ۟

105਼ ਹੇ ਨਬੀ! ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਵਿੱਚੋਂ ਜਿਨ੍ਹਾਂ ਨੇ ਵੀ ਕੁਫ਼ਰ ਕੀਤਾ ਉਹ ਨਹੀਂ ਚਾਹੁੰਦੇ ਅਤੇ ਨਾ ਹੀ ਮੁਸ਼ਰਿਕ ਚਾਹੁੰਦੇ ਹਨ ਕਿ ਤੁਹਾਡੇ ’ਤੇ ਤੁਹਾਡੇ ਰੱਬ ਵੱਲੋਂ ਕੋਈ ਭਲਾਈ (ਪੈਗ਼ੰਬਰੀ) ਨਾਜ਼ਿਲ ਹੋਵੇ ਪਰ ਅੱਲਾਹ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਆਪਣੀਆਂ ਮਿਹਰਾਂ ਲਈ ਚੁਣ ਲੈਂਦਾ । ਅੱਲਾਹ ਹੀ ਵੱਡੇ ਫ਼ਜਲਾਂ ਦਾ ਮਾਲਿਕ ਹੈ। info
التفاسير: