ترجمة معاني القرآن الكريم - الترجمة البنجابية - عارف حليم

رقم الصفحة: 252:249 close

external-link copy
29 : 13

اَلَّذِیْنَ اٰمَنُوْا وَعَمِلُوا الصّٰلِحٰتِ طُوْبٰی لَهُمْ وَحُسْنُ مَاٰبٍ ۟

29਼ ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ। info
التفاسير:

external-link copy
30 : 13

كَذٰلِكَ اَرْسَلْنٰكَ فِیْۤ اُمَّةٍ قَدْ خَلَتْ مِنْ قَبْلِهَاۤ اُمَمٌ لِّتَتْلُوَاۡ عَلَیْهِمُ الَّذِیْۤ اَوْحَیْنَاۤ اِلَیْكَ وَهُمْ یَكْفُرُوْنَ بِالرَّحْمٰنِ ؕ— قُلْ هُوَ رَبِّیْ لَاۤ اِلٰهَ اِلَّا هُوَ ۚ— عَلَیْهِ تَوَكَّلْتُ وَاِلَیْهِ مَتَابِ ۟

30਼ (ਜਿਵੇਂ ਪਹਿਲਾਂ ਰਸੂਲ ਭੇਜੇ ਸਨ। ਉਸੇ ਤਰ੍ਹਾਂ ਅਸੀਂ (ਹੇ ਮੁਹੰਮਦ ਸ:!) ਤੁਹਾਨੂੰ ਵੀ ਇਕ ਅਜਿਹੀ ਉੱਮਤ ਵਿਚ ਰਸੂਲ ਬਣਾ ਕੇ ਭੇਜਿਆ ਹੈ ਜਿਸ ਤੋਂ ਪਹਿਲਾਂ ਬਥੇਰੀਆਂ ਉੱਮਤਾਂ ਬੀਤ ਚੁੱਕੀਆਂ ਹਨ, ਤਾਂ ਜੋ ਤੁਸੀਂ ਵੀ ਇਹਨਾਂ ਨੂੰ ਉਹ (ਸੰਦੇਸ਼) ਸੁਣਾਓ ਜਿਹੜੀ ਵਹੀ ਅਸੀਂ ਤੁਹਾਡੇ ਵੱਲ ਘੱਲੀ ਹੈ। ਉਹ ਰਹਿਮਾਨ (ਭਾਵ ਅੱਲਾਹ) ਦਾ ਇਨਕਾਰ ਕਰਦੇ ਹਨ। (ਹੇ ਨਬੀ!) ਤੁਸੀਂ ਆਖ ਦਿਓ ਕਿ ਉਹੀਓ (ਰਹਿਮਾਨ) ਮੇਰਾ ਰੱਬ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਸੇ ’ਤੇ ਮੇਰਾ (ਅਟੁੱਟ) ਵਿਸ਼ਵਾਸ ਹੈ ਅਤੇ ਮੇਰਾ ਪਰਤਣਾ ਵੀ ਉਸੇ ਵੱਲ ਹੈ। info
التفاسير:

external-link copy
31 : 13

وَلَوْ اَنَّ قُرْاٰنًا سُیِّرَتْ بِهِ الْجِبَالُ اَوْ قُطِّعَتْ بِهِ الْاَرْضُ اَوْ كُلِّمَ بِهِ الْمَوْتٰی ؕ— بَلْ لِّلّٰهِ الْاَمْرُ جَمِیْعًا ؕ— اَفَلَمْ یَایْـَٔسِ الَّذِیْنَ اٰمَنُوْۤا اَنْ لَّوْ یَشَآءُ اللّٰهُ لَهَدَی النَّاسَ جَمِیْعًا ؕ— وَلَا یَزَالُ الَّذِیْنَ كَفَرُوْا تُصِیْبُهُمْ بِمَا صَنَعُوْا قَارِعَةٌ اَوْ تَحُلُّ قَرِیْبًا مِّنْ دَارِهِمْ حَتّٰی یَاْتِیَ وَعْدُ اللّٰهِ ؕ— اِنَّ اللّٰهَ لَا یُخْلِفُ الْمِیْعَادَ ۟۠

31਼ ਜੇ ਭਲਾਂ ਕੋਈ ਅਜਿਹਾ਼ਕੁਰਆਨ ਹੁੰਦਾ ਜਿਸ ਦੁਆਰਾ ਪਹਾੜ ਤੋਰੇ ਜਾਂਦੇ ਜਾਂ ਧਰਤੀ ਦੇ ਟੋਟੇ-ਟੋਟੇ ਕਰ ਦਿੱਤੇ ਜਾਂਦੇ ਜਾਂ ਮੁਰਦਿਆਂ ਨਾਲ ਗੱਲਾਂ ਕਰਵਾਈਆਂ ਜਾਂਦੀਆਂ (ਤਾਂ ਵੀ ਇਹ ਲੋਕ ਈਮਾਨ ਨਾ ਲਿਆਂਦੇ) ਸਗੋਂ (ਇਮਾਨ ਲਿਆਉਣ ਜਾਂ ਨਾ ਲਿਆਉਣ ਦਾ) ਸਾਰਾ ਅਧਿਕਾਰ ਹੀ ਅੱਲਾਹ ਦੇ ਹੱਥ ਵਿਚ ਹੈ। ਕੀ ਈਮਾਨ ਵਾਲਿਆਂ ਦਾ ਇਸ ਗੱਲ ’ਤੇ ਦਿਲ ਨਹੀਂ ਠੁਕਦਾ ਕਿ ਜੇ ਅੱਲਾਹ ਚਾਹੁੰਦਾ ਤਾਂ ਸਾਰੇ ਲੋਕਾਂ ਨੂੰ (ਬਿਨਾਂ ਕਿਸੇ ਪ੍ਰਕਾਰ ਦਾ ਚਮਤਕਾਰ ਵਿਖਾਏ) ਸਿੱਧੇ ਰਾਹ ਪਾ ਦਿੰਦਾ? ਕਾਫ਼ਿਰਾਂ ਨੂੰ ਤਾਂ ਉਹਨਾਂ ਦੀਆਂ ਕਰਤੂਤਾਂ ਕਾਰਨ ਕੋਈ ਨਾ ਕੋਈ ਬਿਪਤਾ ਪਈ ਹੀ ਰਹੇਗੀ ਜਾਂ ਉਹਨਾਂ ਦੇ ਘਰਾਂ ਦੇ ਨੇੜੇ-ਤੇੜੇ (ਕੋਈ ਮੁਸੀਬਤ) ਉੱਤਰਦੀ ਰਹੇਗੀ। ਇੱਥੋਂ ਤਕ ਕਿ ਅੱਲਾਹ ਦਾ ਵਾਅਦਾ (ਮੋਮਿਨਾਂ ਦੀ ਸਫ਼ਲਤਾ ਦਾ ਜਾਂ ਕਿਆਮਤ ਦਿਹਾੜੇ ਦਾ) ਪੂਰਾ ਹੋ ਜਾਵੇ। ਅੱਲਾਹ ਆਪਣੇ ਵਚਨਾਂ ਵਿਰੱਧ ਕੁੱਝ ਨਹੀਂ ਕਰਦਾ। info
التفاسير:

external-link copy
32 : 13

وَلَقَدِ اسْتُهْزِئَ بِرُسُلٍ مِّنْ قَبْلِكَ فَاَمْلَیْتُ لِلَّذِیْنَ كَفَرُوْا ثُمَّ اَخَذْتُهُمْ ۫— فَكَیْفَ كَانَ عِقَابِ ۟

32਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਦਾ ਮਖੌਲ ਉਡਾਇਆ ਜਾਂਦਾ ਰਿਹਾ ਹੈ ਪਰ ਅੱਲਾਹ ਨੇ ਕਾਫ਼ਿਰਾਂ ਨੂੰ ਢਿੱਲ ਦੇ ਛੱਡੀ ਸੀ, ਅੰਤ ਉਹਨਾਂ ਨੂੰ ਨੱਪ ਲਿਆ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿੰਨਾ ਕਰੜਾ ਸੀ। info
التفاسير:

external-link copy
33 : 13

اَفَمَنْ هُوَ قَآىِٕمٌ عَلٰی كُلِّ نَفْسٍ بِمَا كَسَبَتْ ۚ— وَجَعَلُوْا لِلّٰهِ شُرَكَآءَ ؕ— قُلْ سَمُّوْهُمْ ؕ— اَمْ تُنَبِّـُٔوْنَهٗ بِمَا لَا یَعْلَمُ فِی الْاَرْضِ اَمْ بِظَاهِرٍ مِّنَ الْقَوْلِ ؕ— بَلْ زُیِّنَ لِلَّذِیْنَ كَفَرُوْا مَكْرُهُمْ وَصُدُّوْا عَنِ السَّبِیْلِ ؕ— وَمَنْ یُّضْلِلِ اللّٰهُ فَمَا لَهٗ مِنْ هَادٍ ۟

33਼ ਭਲਾਂ ਉਹ ਅੱਲਾਹ, ਜਿਹੜਾ ਹਰੇਕ ਜੀਵ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਜਿਹੜੇ ਲੋਕਾਂ ਨੇ ਅੱਲਾਹ ਦੇ ਸ਼ਰੀਕ ਬਣਾਏ ਹੋਏ ਹਨ, (ਕੀ ਉਹ ਅੱਲਾਹ ਦੇ ਬਰਾਬਰ ਹੋ ਸਕਦੇ ਹਨ? ) (ਹੇ ਨਬੀ!) ਕਹਿ ਦਿਓ ਕਿ ਉਹਨਾਂ ਦੇ ਨਾਂ ਤਾਂ ਲਵੋ? ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦੱਸ ਰਹੇ ਹੋ, ਜਿਸ ਨੂੰ ਉਹ ਆਪਣੀ ਧਰਤੀ ’ਤੇ ਨਹੀਂ ਜਾਣਦਾ? ਸਗੋਂ ਝੂਠੇ ਗੁਮਾਨਾਂ ’ਤੇ ਹੀ ਤੁਸੀਂ ਅੱਲਾਹ ਦਾ ਸ਼ਰੀਕ ਬਣਾਉਂਦੇ ਹੋ। ਅਸਲ ਗੱਲ ਇਹ ਹੈ ਕਿ ਕੁਫ਼ਰ ਕਰਨ ਵਾਲਿਆਂ ਲਈ ਉਹਨਾਂ ਦੀਆਂ ਚਾਲਬਾਜ਼ੀਆਂ ਨੂੰ (ਉਹਨਾਂ ਦੀਆਂ ਕਰਤੂਤਾਂ ਨੂੰ) ਸਜਾ-ਸੰਵਾਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਗਿਆ। ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਸਿੱਧੇ ਰਾਹ ਪਾਉਣ ਵਾਲਾਂ ਕੋਈ ਵੀ ਨਹੀਂ। info
التفاسير:

external-link copy
34 : 13

لَهُمْ عَذَابٌ فِی الْحَیٰوةِ الدُّنْیَا وَلَعَذَابُ الْاٰخِرَةِ اَشَقُّ ۚ— وَمَا لَهُمْ مِّنَ اللّٰهِ مِنْ وَّاقٍ ۟

34਼ ਇਹਨਾਂ ਕਾਫ਼ਿਰਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਜ਼ਾਬ ਹੈ ਅਤੇ ਆਖ਼ਿਰਤ (ਪਰਲੋਕ) ਦਾ ਅਜ਼ਾਬ ਤਾਂ ਬਹੁਤ ਹੀ ਕਰੜਾ ਹੈ। ਇਹਨਾਂ ਨੂੰ ਅੱਲਾਹ ਦੇ ਗ਼ਜ਼ਬ (ਗੁੱਸੇ) ਤੋਂ ਬਚਾਉਣ ਵਾਲਾ ਕੋਈ ਵੀ ਨਹੀਂ। info
التفاسير: