قَالَ الَّذِیْ عِنْدَهٗ عِلْمٌ مِّنَ الْكِتٰبِ اَنَا اٰتِیْكَ بِهٖ قَبْلَ اَنْ یَّرْتَدَّ اِلَیْكَ طَرْفُكَ ؕ— فَلَمَّا رَاٰهُ مُسْتَقِرًّا عِنْدَهٗ قَالَ هٰذَا مِنْ فَضْلِ رَبِّیْ ۫— لِیَبْلُوَنِیْۤ ءَاَشْكُرُ اَمْ اَكْفُرُ ؕ— وَمَنْ شَكَرَ فَاِنَّمَا یَشْكُرُ لِنَفْسِهٖ ۚ— وَمَنْ كَفَرَ فَاِنَّ رَبِّیْ غَنِیٌّ كَرِیْمٌ ۟
40਼ ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।
التفاسير: