وَقَالَ الَّذِیْنَ اسْتُضْعِفُوْا لِلَّذِیْنَ اسْتَكْبَرُوْا بَلْ مَكْرُ الَّیْلِ وَالنَّهَارِ اِذْ تَاْمُرُوْنَنَاۤ اَنْ نَّكْفُرَ بِاللّٰهِ وَنَجْعَلَ لَهٗۤ اَنْدَادًا ؕ— وَاَسَرُّوا النَّدَامَةَ لَمَّا رَاَوُا الْعَذَابَ ؕ— وَجَعَلْنَا الْاَغْلٰلَ فِیْۤ اَعْنَاقِ الَّذِیْنَ كَفَرُوْا ؕ— هَلْ یُجْزَوْنَ اِلَّا مَا كَانُوْا یَعْمَلُوْنَ ۟
33਼ (ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ।
التفاسير: