ترجمة معاني القرآن الكريم - الترجمة البنجابية - عارف حليم

رقم الصفحة:close

external-link copy
48 : 43

وَمَا نُرِیْهِمْ مِّنْ اٰیَةٍ اِلَّا هِیَ اَكْبَرُ مِنْ اُخْتِهَا ؗ— وَاَخَذْنٰهُمْ بِالْعَذَابِ لَعَلَّهُمْ یَرْجِعُوْنَ ۟

48਼ ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ। info
التفاسير:

external-link copy
49 : 43

وَقَالُوْا یٰۤاَیُّهَ السّٰحِرُ ادْعُ لَنَا رَبَّكَ بِمَا عَهِدَ عِنْدَكَ ۚ— اِنَّنَا لَمُهْتَدُوْنَ ۟

49਼ (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ। info
التفاسير:

external-link copy
50 : 43

فَلَمَّا كَشَفْنَا عَنْهُمُ الْعَذَابَ اِذَا هُمْ یَنْكُثُوْنَ ۟

50਼ ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ। info
التفاسير:

external-link copy
51 : 43

وَنَادٰی فِرْعَوْنُ فِیْ قَوْمِهٖ قَالَ یٰقَوْمِ اَلَیْسَ لِیْ مُلْكُ مِصْرَ وَهٰذِهِ الْاَنْهٰرُ تَجْرِیْ مِنْ تَحْتِیْ ۚ— اَفَلَا تُبْصِرُوْنَ ۟ؕ

51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ? info
التفاسير:

external-link copy
52 : 43

اَمْ اَنَا خَیْرٌ مِّنْ هٰذَا الَّذِیْ هُوَ مَهِیْنٌ ۙ۬— وَّلَا یَكَادُ یُبِیْنُ ۟

52਼ ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ। info
التفاسير:

external-link copy
53 : 43

فَلَوْلَاۤ اُلْقِیَ عَلَیْهِ اَسْوِرَةٌ مِّنْ ذَهَبٍ اَوْ جَآءَ مَعَهُ الْمَلٰٓىِٕكَةُ مُقْتَرِنِیْنَ ۟

53਼ (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ? info
التفاسير:

external-link copy
54 : 43

فَاسْتَخَفَّ قَوْمَهٗ فَاَطَاعُوْهُ ؕ— اِنَّهُمْ كَانُوْا قَوْمًا فٰسِقِیْنَ ۟

54਼ ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ। info
التفاسير:

external-link copy
55 : 43

فَلَمَّاۤ اٰسَفُوْنَا انْتَقَمْنَا مِنْهُمْ فَاَغْرَقْنٰهُمْ اَجْمَعِیْنَ ۟ۙ

55਼ ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ। info
التفاسير:

external-link copy
56 : 43

فَجَعَلْنٰهُمْ سَلَفًا وَّمَثَلًا لِّلْاٰخِرِیْنَ ۟۠

56਼ ਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ। info
التفاسير:

external-link copy
57 : 43

وَلَمَّا ضُرِبَ ابْنُ مَرْیَمَ مَثَلًا اِذَا قَوْمُكَ مِنْهُ یَصِدُّوْنَ ۟

57਼ (ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ। info
التفاسير:

external-link copy
58 : 43

وَقَالُوْۤا ءَاٰلِهَتُنَا خَیْرٌ اَمْ هُوَ ؕ— مَا ضَرَبُوْهُ لَكَ اِلَّا جَدَلًا ؕ— بَلْ هُمْ قَوْمٌ خَصِمُوْنَ ۟

58਼ ਅਤੇ ਆਖਣ ਲੱਗੀ ਕੀ ਸਾਡੇ ਇਸ਼ਟ ਚੰਗੇ ਹਨ ਜਾਂ ਉਹ (ਈਸਾ)? ਉਹਨਾਂ ਨੇ ਇਹ ਉਦਾਹਰਨ ਤੁਹਾਡੇ ਨਾਲ ਝਗੜਾ ਕਰਨ ਲਈ ਬਿਆਨ ਕੀਤੀ ਸੀ। ਸੱਚਾਈ ਇਹੋ ਹੈ ਕਿ ਇਹ ਲੋਕ ਨਿਰੇ ਝਗੜਾਲੂ ਹਨ। info
التفاسير:

external-link copy
59 : 43

اِنْ هُوَ اِلَّا عَبْدٌ اَنْعَمْنَا عَلَیْهِ وَجَعَلْنٰهُ مَثَلًا لِّبَنِیْۤ اِسْرَآءِیْلَ ۟ؕ

59਼ ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ। info
التفاسير:

external-link copy
60 : 43

وَلَوْ نَشَآءُ لَجَعَلْنَا مِنْكُمْ مَّلٰٓىِٕكَةً فِی الْاَرْضِ یَخْلُفُوْنَ ۟

60਼ ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ। info
التفاسير: