اَهُمْ یَقْسِمُوْنَ رَحْمَتَ رَبِّكَ ؕ— نَحْنُ قَسَمْنَا بَیْنَهُمْ مَّعِیْشَتَهُمْ فِی الْحَیٰوةِ الدُّنْیَا وَرَفَعْنَا بَعْضَهُمْ فَوْقَ بَعْضٍ دَرَجٰتٍ لِّیَتَّخِذَ بَعْضُهُمْ بَعْضًا سُخْرِیًّا ؕ— وَرَحْمَتُ رَبِّكَ خَیْرٌ مِّمَّا یَجْمَعُوْنَ ۟
32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।
التفاسير: