ترجمة معاني القرآن الكريم - الترجمة البنجابية - عارف حليم

سورة القيامة - ਅਲ-ਫ਼ਤਿਹ

external-link copy
1 : 75

لَاۤ اُقْسِمُ بِیَوْمِ الْقِیٰمَةِ ۟ۙ

1਼ ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ। info
التفاسير:

external-link copy
2 : 75

وَلَاۤ اُقْسِمُ بِالنَّفْسِ اللَّوَّامَةِ ۟

2਼ ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ। info
التفاسير:

external-link copy
3 : 75

اَیَحْسَبُ الْاِنْسَانُ اَلَّنْ نَّجْمَعَ عِظَامَهٗ ۟ؕ

3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ? info
التفاسير:

external-link copy
4 : 75

بَلٰى قٰدِرِیْنَ عَلٰۤی اَنْ نُّسَوِّیَ بَنَانَهٗ ۟

4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1 info

1 ਇਹ ਇਕ ਸੱਚਾਈ ਹੈ ਕਿ ਹਰੇਕ ਵਿਅਕਤੀ ਦੇ ਵਿਸ਼ੇਸ਼ ਉਂਗਲਾ ਦੇ ਨਿਸ਼ਾਨ ਸੰਸਾਰ ਦੇ ਕਿਸੇ ਵੀ ਦੂਜੇ ਮਨੁੱਖ ਨਾਲ ਨਹੀਂ ਮਿਲਦੇ। ਇਹ ਆਇਤ ਉਸੇ ਵੱਲ ਅਗਵਾਈ ਕਰਦੀ ਹੈ ਕਿ ਸਾਡਾ ਪਾਲਣਹਾਰ ਸਭ ਤੋਂ ਉੱਚਾ ਤੇ ਵਡਿਆਈ ਵਾਲਾ ਹੈ ਅਤੇ ਹਰੇਕ ਚੀਜ਼ ਦਾ ਬਣਾਉਣ ਵਾਲਾ ਉਹੀਓ ਹੈ, ਛੁੱਟ ਉਸ ਤੋਂ ਹੋਰ ਕੋਈ ਬੰਦਗੀ ਦੇ ਯੋਗ ਨਹੀਂ।

التفاسير:

external-link copy
5 : 75

بَلْ یُرِیْدُ الْاِنْسَانُ لِیَفْجُرَ اَمَامَهٗ ۟ۚ

5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ। info
التفاسير:

external-link copy
6 : 75

یَسْـَٔلُ اَیَّانَ یَوْمُ الْقِیٰمَةِ ۟ؕ

6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ। info
التفاسير:

external-link copy
7 : 75

فَاِذَا بَرِقَ الْبَصَرُ ۟ۙ

7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ। info
التفاسير:

external-link copy
8 : 75

وَخَسَفَ الْقَمَرُ ۟ۙ

8਼ ਚੰਨ ਬੇ-ਨੂਰ ਹੋ ਜਾਵੇਗਾ। info
التفاسير:

external-link copy
9 : 75

وَجُمِعَ الشَّمْسُ وَالْقَمَرُ ۟ۙ

9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2 info

2 ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਿਆਮਤ ਦਿਹਾੜੇ ਸੂਰਜ ਤੇ ਚੰਨ ਦੋਵੇਂ ਬੇ-ਨੂਰ ਹੋ ਜਾਣਗੇ। (ਸਹੀ ਬੁਖ਼ਾਰੀ, ਹਦੀਸ: 3200)

التفاسير:

external-link copy
10 : 75

یَقُوْلُ الْاِنْسَانُ یَوْمَىِٕذٍ اَیْنَ الْمَفَرُّ ۟ۚ

10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ? info
التفاسير:

external-link copy
11 : 75

كَلَّا لَا وَزَرَ ۟ؕ

11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ। info
التفاسير:

external-link copy
12 : 75

اِلٰى رَبِّكَ یَوْمَىِٕذِ ١لْمُسْتَقَرُّ ۟ؕ

12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ। info
التفاسير:

external-link copy
13 : 75

یُنَبَّؤُا الْاِنْسَانُ یَوْمَىِٕذٍ بِمَا قَدَّمَ وَاَخَّرَ ۟ؕ

13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ। info
التفاسير:

external-link copy
14 : 75

بَلِ الْاِنْسَانُ عَلٰی نَفْسِهٖ بَصِیْرَةٌ ۟ۙ

14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ। info
التفاسير:

external-link copy
15 : 75

وَّلَوْ اَلْقٰى مَعَاذِیْرَهٗ ۟ؕ

15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ। info
التفاسير:

external-link copy
16 : 75

لَا تُحَرِّكْ بِهٖ لِسَانَكَ لِتَعْجَلَ بِهٖ ۟ؕ

16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ। info
التفاسير:

external-link copy
17 : 75

اِنَّ عَلَیْنَا جَمْعَهٗ وَقُرْاٰنَهٗ ۟ۚۖ

17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ। info
التفاسير:

external-link copy
18 : 75

فَاِذَا قَرَاْنٰهُ فَاتَّبِعْ قُرْاٰنَهٗ ۟ۚ

18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ। info
التفاسير:

external-link copy
19 : 75

ثُمَّ اِنَّ عَلَیْنَا بَیَانَهٗ ۟ؕ

19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ। info
التفاسير: