আল-কোৰআনুল কাৰীমৰ অৰ্থানুবাদ - পাঞ্জাবী অনুবাদ- আৰিফ হালীম

ਫ਼ਾਤਿਰ

external-link copy
1 : 62

یُسَبِّحُ لِلّٰهِ مَا فِی السَّمٰوٰتِ وَمَا فِی الْاَرْضِ الْمَلِكِ الْقُدُّوْسِ الْعَزِیْزِ الْحَكِیْمِ ۟

1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ। info
التفاسير:

external-link copy
2 : 62

هُوَ الَّذِیْ بَعَثَ فِی الْاُمِّیّٖنَ رَسُوْلًا مِّنْهُمْ یَتْلُوْا عَلَیْهِمْ اٰیٰتِهٖ وَیُزَكِّیْهِمْ وَیُعَلِّمُهُمُ الْكِتٰبَ وَالْحِكْمَةَ ۗ— وَاِنْ كَانُوْا مِنْ قَبْلُ لَفِیْ ضَلٰلٍ مُّبِیْنٍ ۟ۙ

2਼ ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ। info
التفاسير:

external-link copy
3 : 62

وَّاٰخَرِیْنَ مِنْهُمْ لَمَّا یَلْحَقُوْا بِهِمْ ؕ— وَهُوَ الْعَزِیْزُ الْحَكِیْمُ ۟

3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ। info
التفاسير:

external-link copy
4 : 62

ذٰلِكَ فَضْلُ اللّٰهِ یُؤْتِیْهِ مَنْ یَّشَآءُ ؕ— وَاللّٰهُ ذُو الْفَضْلِ الْعَظِیْمِ ۟

4਼ ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ। info
التفاسير:

external-link copy
5 : 62

مَثَلُ الَّذِیْنَ حُمِّلُوا التَّوْرٰىةَ ثُمَّ لَمْ یَحْمِلُوْهَا كَمَثَلِ الْحِمَارِ یَحْمِلُ اَسْفَارًا ؕ— بِئْسَ مَثَلُ الْقَوْمِ الَّذِیْنَ كَذَّبُوْا بِاٰیٰتِ اللّٰهِ ؕ— وَاللّٰهُ لَا یَهْدِی الْقَوْمَ الظّٰلِمِیْنَ ۟

5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ। info
التفاسير:

external-link copy
6 : 62

قُلْ یٰۤاَیُّهَا الَّذِیْنَ هَادُوْۤا اِنْ زَعَمْتُمْ اَنَّكُمْ اَوْلِیَآءُ لِلّٰهِ مِنْ دُوْنِ النَّاسِ فَتَمَنَّوُا الْمَوْتَ اِنْ كُنْتُمْ صٰدِقِیْنَ ۟

6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ। info
التفاسير:

external-link copy
7 : 62

وَلَا یَتَمَنَّوْنَهٗۤ اَبَدًا بِمَا قَدَّمَتْ اَیْدِیْهِمْ ؕ— وَاللّٰهُ عَلِیْمٌۢ بِالظّٰلِمِیْنَ ۟

7਼ ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। info
التفاسير:

external-link copy
8 : 62

قُلْ اِنَّ الْمَوْتَ الَّذِیْ تَفِرُّوْنَ مِنْهُ فَاِنَّهٗ مُلٰقِیْكُمْ ثُمَّ تُرَدُّوْنَ اِلٰی عٰلِمِ الْغَیْبِ وَالشَّهَادَةِ فَیُنَبِّئُكُمْ بِمَا كُنْتُمْ تَعْمَلُوْنَ ۟۠

8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। info
التفاسير:

external-link copy
9 : 62

یٰۤاَیُّهَا الَّذِیْنَ اٰمَنُوْۤا اِذَا نُوْدِیَ لِلصَّلٰوةِ مِنْ یَّوْمِ الْجُمُعَةِ فَاسْعَوْا اِلٰی ذِكْرِ اللّٰهِ وَذَرُوا الْبَیْعَ ؕ— ذٰلِكُمْ خَیْرٌ لَّكُمْ اِنْ كُنْتُمْ تَعْلَمُوْنَ ۟

9਼ ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ। info
التفاسير:

external-link copy
10 : 62

فَاِذَا قُضِیَتِ الصَّلٰوةُ فَانْتَشِرُوْا فِی الْاَرْضِ وَابْتَغُوْا مِنْ فَضْلِ اللّٰهِ وَاذْكُرُوا اللّٰهَ كَثِیْرًا لَّعَلَّكُمْ تُفْلِحُوْنَ ۟

10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ। info
التفاسير:

external-link copy
11 : 62

وَاِذَا رَاَوْا تِجَارَةً اَوْ لَهْوَا ١نْفَضُّوْۤا اِلَیْهَا وَتَرَكُوْكَ قَآىِٕمًا ؕ— قُلْ مَا عِنْدَ اللّٰهِ خَیْرٌ مِّنَ اللَّهْوِ وَمِنَ التِّجَارَةِ ؕ— وَاللّٰهُ خَیْرُ الرّٰزِقِیْنَ ۟۠

11਼ (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ। info
التفاسير: