Qurani Kərimin mənaca tərcüməsi - Bencab dilinə tərcümə - Arif Həlim.

ਅਤ-ਤਾ-ਹਾ

external-link copy
1 : 20

طٰهٰ ۟

1਼ ਤਾ, ਹਾ। info
التفاسير:

external-link copy
2 : 20

مَاۤ اَنْزَلْنَا عَلَیْكَ الْقُرْاٰنَ لِتَشْقٰۤی ۟ۙ

2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ। info
التفاسير:

external-link copy
3 : 20

اِلَّا تَذْكِرَةً لِّمَنْ یَّخْشٰی ۟ۙ

3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ। info
التفاسير:

external-link copy
4 : 20

تَنْزِیْلًا مِّمَّنْ خَلَقَ الْاَرْضَ وَالسَّمٰوٰتِ الْعُلٰی ۟ؕ

4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ। info
التفاسير:

external-link copy
5 : 20

اَلرَّحْمٰنُ عَلَی الْعَرْشِ اسْتَوٰی ۟

5਼ ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ। info
التفاسير:

external-link copy
6 : 20

لَهٗ مَا فِی السَّمٰوٰتِ وَمَا فِی الْاَرْضِ وَمَا بَیْنَهُمَا وَمَا تَحْتَ الثَّرٰی ۟

6਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ। info
التفاسير:

external-link copy
7 : 20

وَاِنْ تَجْهَرْ بِالْقَوْلِ فَاِنَّهٗ یَعْلَمُ السِّرَّ وَاَخْفٰی ۟

7਼ ਭਾਵੇ ਤੁਸੀਂ ਉੱਚੀ ਆਵਾਜ਼ ਨਾਲ ਗੱਲ ਕਰੋ ਪਰ ਉਹ ਹਰ ਭੇਤ ਨੂੰ ਸਗੋਂ ਉਹ ਤਾਂ ਉਸ ਤੋਂ ਵੀ ਗੁਪਤ ਗੱਲਾਂ ਨੂੰ ਜਾਣਦਾ ਹੈ। info
التفاسير:

external-link copy
8 : 20

اَللّٰهُ لَاۤ اِلٰهَ اِلَّا هُوَ ؕ— لَهُ الْاَسْمَآءُ الْحُسْنٰی ۟

8਼ ਅੱਲਾਹ ਉਹੀਓ ਹੈ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਸਾਰੇ ਹੀ ਸੋਹਣੇ ਨਾਂ ਉਸੇ ਦੇ ਹਨ।1 info

1 ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 180/7

التفاسير:

external-link copy
9 : 20

وَهَلْ اَتٰىكَ حَدِیْثُ مُوْسٰی ۟ۘ

9਼ (ਹੇ ਨਬੀ!) ਕੀ ਤੁਸੀਂ ਮੂਸਾ ਦਾ ਕਿੱਸਾ ਜਾਣਦੇ ਹੋ ? info
التفاسير:

external-link copy
10 : 20

اِذْ رَاٰ نَارًا فَقَالَ لِاَهْلِهِ امْكُثُوْۤا اِنِّیْۤ اٰنَسْتُ نَارًا لَّعَلِّیْۤ اٰتِیْكُمْ مِّنْهَا بِقَبَسٍ اَوْ اَجِدُ عَلَی النَّارِ هُدًی ۟

10਼ ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ। info
التفاسير:

external-link copy
11 : 20

فَلَمَّاۤ اَتٰىهَا نُوْدِیَ یٰمُوْسٰی ۟ؕ

11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ! info
التفاسير:

external-link copy
12 : 20

اِنِّیْۤ اَنَا رَبُّكَ فَاخْلَعْ نَعْلَیْكَ ۚ— اِنَّكَ بِالْوَادِ الْمُقَدَّسِ طُوًی ۟ؕ

12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ। info
التفاسير: