Qurani Kərimin mənaca tərcüməsi - Bencab dilinə tərcümə - Arif Həlim.

ਯਾਸੀਨ

external-link copy
1 : 63

اِذَا جَآءَكَ الْمُنٰفِقُوْنَ قَالُوْا نَشْهَدُ اِنَّكَ لَرَسُوْلُ اللّٰهِ ۘ— وَاللّٰهُ یَعْلَمُ اِنَّكَ لَرَسُوْلُهٗ ؕ— وَاللّٰهُ یَشْهَدُ اِنَّ الْمُنٰفِقِیْنَ لَكٰذِبُوْنَ ۟ۚ

1਼ (ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ ਹਨ ਤਾਂ ਆਖਦੇ ਹਨ ਕਿ ਅਸੀਂ ਗਵਾਹੀ ਦਿੰਦੇ ਹਾਂ ਕਿ ਬੇਸ਼ੱਕ ਤੁਸੀਂ ਅੱਲਾਹ ਦੇ ਪੈਗਬੰਰ ਹੋ ਅਤੇ ਅੱਲਾਹ ਗਵਾਹੀ ਦਿੰਦਾ ਹੈ ਕਿ ਇਹ ਮੁਨਾਫ਼ਿਕ ਝੂਠੇ ਹਨ। info
التفاسير:

external-link copy
2 : 63

اِتَّخَذُوْۤا اَیْمَانَهُمْ جُنَّةً فَصَدُّوْا عَنْ سَبِیْلِ اللّٰهِ ؕ— اِنَّهُمْ سَآءَ مَا كَانُوْا یَعْمَلُوْنَ ۟

2਼ ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ। info
التفاسير:

external-link copy
3 : 63

ذٰلِكَ بِاَنَّهُمْ اٰمَنُوْا ثُمَّ كَفَرُوْا فَطُبِعَ عَلٰی قُلُوْبِهِمْ فَهُمْ لَا یَفْقَهُوْنَ ۟

3਼ ਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ। info
التفاسير:

external-link copy
4 : 63

وَاِذَا رَاَیْتَهُمْ تُعْجِبُكَ اَجْسَامُهُمْ ؕ— وَاِنْ یَّقُوْلُوْا تَسْمَعْ لِقَوْلِهِمْ ؕ— كَاَنَّهُمْ خُشُبٌ مُّسَنَّدَةٌ ؕ— یَحْسَبُوْنَ كُلَّ صَیْحَةٍ عَلَیْهِمْ ؕ— هُمُ الْعَدُوُّ فَاحْذَرْهُمْ ؕ— قَاتَلَهُمُ اللّٰهُ ؗ— اَنّٰی یُؤْفَكُوْنَ ۟

4਼ ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ? info
التفاسير:

external-link copy
5 : 63

وَاِذَا قِیْلَ لَهُمْ تَعَالَوْا یَسْتَغْفِرْ لَكُمْ رَسُوْلُ اللّٰهِ لَوَّوْا رُءُوْسَهُمْ وَرَاَیْتَهُمْ یَصُدُّوْنَ وَهُمْ مُّسْتَكْبِرُوْنَ ۟

5਼ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ। info
التفاسير:

external-link copy
6 : 63

سَوَآءٌ عَلَیْهِمْ اَسْتَغْفَرْتَ لَهُمْ اَمْ لَمْ تَسْتَغْفِرْ لَهُمْ ؕ— لَنْ یَّغْفِرَ اللّٰهُ لَهُمْ ؕ— اِنَّ اللّٰهَ لَا یَهْدِی الْقَوْمَ الْفٰسِقِیْنَ ۟

6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1 info

1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 138,145/4

التفاسير:

external-link copy
7 : 63

هُمُ الَّذِیْنَ یَقُوْلُوْنَ لَا تُنْفِقُوْا عَلٰی مَنْ عِنْدَ رَسُوْلِ اللّٰهِ حَتّٰی یَنْفَضُّوْا ؕ— وَلِلّٰهِ خَزَآىِٕنُ السَّمٰوٰتِ وَالْاَرْضِ وَلٰكِنَّ الْمُنٰفِقِیْنَ لَا یَفْقَهُوْنَ ۟

7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ। info
التفاسير:

external-link copy
8 : 63

یَقُوْلُوْنَ لَىِٕنْ رَّجَعْنَاۤ اِلَی الْمَدِیْنَةِ لَیُخْرِجَنَّ الْاَعَزُّ مِنْهَا الْاَذَلَّ ؕ— وَلِلّٰهِ الْعِزَّةُ وَلِرَسُوْلِهٖ وَلِلْمُؤْمِنِیْنَ وَلٰكِنَّ الْمُنٰفِقِیْنَ لَا یَعْلَمُوْنَ ۟۠

8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ। info
التفاسير:

external-link copy
9 : 63

یٰۤاَیُّهَا الَّذِیْنَ اٰمَنُوْا لَا تُلْهِكُمْ اَمْوَالُكُمْ وَلَاۤ اَوْلَادُكُمْ عَنْ ذِكْرِ اللّٰهِ ۚ— وَمَنْ یَّفْعَلْ ذٰلِكَ فَاُولٰٓىِٕكَ هُمُ الْخٰسِرُوْنَ ۟

9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ। info
التفاسير:

external-link copy
10 : 63

وَاَنْفِقُوْا مِنْ مَّا رَزَقْنٰكُمْ مِّنْ قَبْلِ اَنْ یَّاْتِیَ اَحَدَكُمُ الْمَوْتُ فَیَقُوْلَ رَبِّ لَوْلَاۤ اَخَّرْتَنِیْۤ اِلٰۤی اَجَلٍ قَرِیْبٍ ۙ— فَاَصَّدَّقَ وَاَكُنْ مِّنَ الصّٰلِحِیْنَ ۟

10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। 2 info

2 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 180/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4

التفاسير:

external-link copy
11 : 63

وَلَنْ یُّؤَخِّرَ اللّٰهُ نَفْسًا اِذَا جَآءَ اَجَلُهَا ؕ— وَاللّٰهُ خَبِیْرٌ بِمَا تَعْمَلُوْنَ ۟۠

11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ। info
التفاسير: