Translation of the Meanings of the Noble Qur'an - Punjabi translation - Arif Halim

ਅਲ-ਮੋਮਿਨ

external-link copy
1 : 67

تَبٰرَكَ الَّذِیْ بِیَدِهِ الْمُلْكُ ؗ— وَهُوَ عَلٰی كُلِّ شَیْءٍ قَدِیْرُ ۟ۙ

1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ। info
التفاسير:

external-link copy
2 : 67

١لَّذِیْ خَلَقَ الْمَوْتَ وَالْحَیٰوةَ لِیَبْلُوَكُمْ اَیُّكُمْ اَحْسَنُ عَمَلًا ؕ— وَهُوَ الْعَزِیْزُ الْغَفُوْرُ ۟ۙ

2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ। info

1 ਭਾਵ ਤੁਹਾਡੇ ਵਿੱਚੋਂ ਵਧੀਆ ਤੇ ਚੰਗੇ ਢੰਗ ਨਾਲ ਨੇਕ ਅਮਲ ਕੌਣ ਕਰਦਾ ਹੈ ਜੋ ਕਿ ਕੇਵਲ ਅੱਲਾਹ ਦੀ ਰਜ਼ਾ ਲਈ ਤੇ ਹਜ਼ਰਤ ਮੁਹੰਮਦ (ਸ:) ਦੀ ਸੁੱਨਤ ਅਨੁਸਾਰ ਹੋਣ?

التفاسير:

external-link copy
3 : 67

الَّذِیْ خَلَقَ سَبْعَ سَمٰوٰتٍ طِبَاقًا ؕ— مَا تَرٰی فِیْ خَلْقِ الرَّحْمٰنِ مِنْ تَفٰوُتٍ ؕ— فَارْجِعِ الْبَصَرَ ۙ— هَلْ تَرٰی مِنْ فُطُوْرٍ ۟

3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ? info
التفاسير:

external-link copy
4 : 67

ثُمَّ ارْجِعِ الْبَصَرَ كَرَّتَیْنِ یَنْقَلِبْ اِلَیْكَ الْبَصَرُ خَاسِئًا وَّهُوَ حَسِیْرٌ ۟

4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ। info
التفاسير:

external-link copy
5 : 67

وَلَقَدْ زَیَّنَّا السَّمَآءَ الدُّنْیَا بِمَصَابِیْحَ وَجَعَلْنٰهَا رُجُوْمًا لِّلشَّیٰطِیْنِ وَاَعْتَدْنَا لَهُمْ عَذَابَ السَّعِیْرِ ۟

5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ। info

2 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6

التفاسير:

external-link copy
6 : 67

وَلِلَّذِیْنَ كَفَرُوْا بِرَبِّهِمْ عَذَابُ جَهَنَّمَ ؕ— وَبِئْسَ الْمَصِیْرُ ۟

6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ। info
التفاسير:

external-link copy
7 : 67

اِذَاۤ اُلْقُوْا فِیْهَا سَمِعُوْا لَهَا شَهِیْقًا وَّهِیَ تَفُوْرُ ۟ۙ

7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ। info
التفاسير:

external-link copy
8 : 67

تَكَادُ تَمَیَّزُ مِنَ الْغَیْظِ ؕ— كُلَّمَاۤ اُلْقِیَ فِیْهَا فَوْجٌ سَاَلَهُمْ خَزَنَتُهَاۤ اَلَمْ یَاْتِكُمْ نَذِیْرٌ ۟

8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ? info
التفاسير:

external-link copy
9 : 67

قَالُوْا بَلٰی قَدْ جَآءَنَا نَذِیْرٌ ۙ۬— فَكَذَّبْنَا وَقُلْنَا مَا نَزَّلَ اللّٰهُ مِنْ شَیْءٍ ۖۚ— اِنْ اَنْتُمْ اِلَّا فِیْ ضَلٰلٍ كَبِیْرٍ ۟

9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ। info
التفاسير:

external-link copy
10 : 67

وَقَالُوْا لَوْ كُنَّا نَسْمَعُ اَوْ نَعْقِلُ مَا كُنَّا فِیْۤ اَصْحٰبِ السَّعِیْرِ ۟

10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ। info
التفاسير:

external-link copy
11 : 67

فَاعْتَرَفُوْا بِذَنْۢبِهِمْ ۚ— فَسُحْقًا لِّاَصْحٰبِ السَّعِیْرِ ۟

11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ। info
التفاسير:

external-link copy
12 : 67

اِنَّ الَّذِیْنَ یَخْشَوْنَ رَبَّهُمْ بِالْغَیْبِ لَهُمْ مَّغْفِرَةٌ وَّاَجْرٌ كَبِیْرٌ ۟

12਼ ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ। info
التفاسير:

external-link copy
13 : 67

وَاَسِرُّوْا قَوْلَكُمْ اَوِ اجْهَرُوْا بِهٖ ؕ— اِنَّهٗ عَلِیْمٌۢ بِذَاتِ الصُّدُوْرِ ۟

13਼ ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ। info
التفاسير:

external-link copy
14 : 67

اَلَا یَعْلَمُ مَنْ خَلَقَ ؕ— وَهُوَ اللَّطِیْفُ الْخَبِیْرُ ۟۠

14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ। info
التفاسير:

external-link copy
15 : 67

هُوَ الَّذِیْ جَعَلَ لَكُمُ الْاَرْضَ ذَلُوْلًا فَامْشُوْا فِیْ مَنَاكِبِهَا وَكُلُوْا مِنْ رِّزْقِهٖ ؕ— وَاِلَیْهِ النُّشُوْرُ ۟

15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ। info
التفاسير:

external-link copy
16 : 67

ءَاَمِنْتُمْ مَّنْ فِی السَّمَآءِ اَنْ یَّخْسِفَ بِكُمُ الْاَرْضَ فَاِذَا هِیَ تَمُوْرُ ۟ۙ

16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ? info
التفاسير:

external-link copy
17 : 67

اَمْ اَمِنْتُمْ مَّنْ فِی السَّمَآءِ اَنْ یُّرْسِلَ عَلَیْكُمْ حَاصِبًا ؕ— فَسَتَعْلَمُوْنَ كَیْفَ نَذِیْرِ ۟

17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ। info
التفاسير:

external-link copy
18 : 67

وَلَقَدْ كَذَّبَ الَّذِیْنَ مِنْ قَبْلِهِمْ فَكَیْفَ كَانَ نَكِیْرِ ۟

18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ। info
التفاسير:

external-link copy
19 : 67

اَوَلَمْ یَرَوْا اِلَی الطَّیْرِ فَوْقَهُمْ صٰٓفّٰتٍ وَّیَقْبِضْنَ ؕۘؔ— مَا یُمْسِكُهُنَّ اِلَّا الرَّحْمٰنُ ؕ— اِنَّهٗ بِكُلِّ شَیْءٍ بَصِیْرٌ ۟

19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ। info
التفاسير:

external-link copy
20 : 67

اَمَّنْ هٰذَا الَّذِیْ هُوَ جُنْدٌ لَّكُمْ یَنْصُرُكُمْ مِّنْ دُوْنِ الرَّحْمٰنِ ؕ— اِنِ الْكٰفِرُوْنَ اِلَّا فِیْ غُرُوْرٍ ۟ۚ

20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ। info
التفاسير:

external-link copy
21 : 67

اَمَّنْ هٰذَا الَّذِیْ یَرْزُقُكُمْ اِنْ اَمْسَكَ رِزْقَهٗ ۚ— بَلْ لَّجُّوْا فِیْ عُتُوٍّ وَّنُفُوْرٍ ۟

21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ। info
التفاسير:

external-link copy
22 : 67

اَفَمَنْ یَّمْشِیْ مُكِبًّا عَلٰی وَجْهِهٖۤ اَهْدٰۤی اَمَّنْ یَّمْشِیْ سَوِیًّا عَلٰی صِرَاطٍ مُّسْتَقِیْمٍ ۟

22਼ ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ? info
التفاسير:

external-link copy
23 : 67

قُلْ هُوَ الَّذِیْۤ اَنْشَاَكُمْ وَجَعَلَ لَكُمُ السَّمْعَ وَالْاَبْصَارَ وَالْاَفْـِٕدَةَ ؕ— قَلِیْلًا مَّا تَشْكُرُوْنَ ۟

23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ। info
التفاسير:

external-link copy
24 : 67

قُلْ هُوَ الَّذِیْ ذَرَاَكُمْ فِی الْاَرْضِ وَاِلَیْهِ تُحْشَرُوْنَ ۟

24਼ ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ। info
التفاسير:

external-link copy
25 : 67

وَیَقُوْلُوْنَ مَتٰی هٰذَا الْوَعْدُ اِنْ كُنْتُمْ صٰدِقِیْنَ ۟

25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ? info
التفاسير:

external-link copy
26 : 67

قُلْ اِنَّمَا الْعِلْمُ عِنْدَ اللّٰهِ ۪— وَاِنَّمَاۤ اَنَا نَذِیْرٌ مُّبِیْنٌ ۟

26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ। info
التفاسير:

external-link copy
27 : 67

فَلَمَّا رَاَوْهُ زُلْفَةً سِیْٓـَٔتْ وُجُوْهُ الَّذِیْنَ كَفَرُوْا وَقِیْلَ هٰذَا الَّذِیْ كُنْتُمْ بِهٖ تَدَّعُوْنَ ۟

27਼ ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ। info
التفاسير:

external-link copy
28 : 67

قُلْ اَرَءَیْتُمْ اِنْ اَهْلَكَنِیَ اللّٰهُ وَمَنْ مَّعِیَ اَوْ رَحِمَنَا ۙ— فَمَنْ یُّجِیْرُ الْكٰفِرِیْنَ مِنْ عَذَابٍ اَلِیْمٍ ۟

28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ? info
التفاسير:

external-link copy
29 : 67

قُلْ هُوَ الرَّحْمٰنُ اٰمَنَّا بِهٖ وَعَلَیْهِ تَوَكَّلْنَا ۚ— فَسَتَعْلَمُوْنَ مَنْ هُوَ فِیْ ضَلٰلٍ مُّبِیْنٍ ۟

29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ। info
التفاسير:

external-link copy
30 : 67

قُلْ اَرَءَیْتُمْ اِنْ اَصْبَحَ مَآؤُكُمْ غَوْرًا فَمَنْ یَّاْتِیْكُمْ بِمَآءٍ مَّعِیْنٍ ۟۠

30਼ ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ? info
التفاسير: