Traducción de los significados del Sagrado Corán - Traducción al panyabí - Aarif Halim

Número de página:close

external-link copy
45 : 21

قُلْ اِنَّمَاۤ اُنْذِرُكُمْ بِالْوَحْیِ ۖؗ— وَلَا یَسْمَعُ الصُّمُّ الدُّعَآءَ اِذَا مَا یُنْذَرُوْنَ ۟

45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ। info
التفاسير:

external-link copy
46 : 21

وَلَىِٕنْ مَّسَّتْهُمْ نَفْحَةٌ مِّنْ عَذَابِ رَبِّكَ لَیَقُوْلُنَّ یٰوَیْلَنَاۤ اِنَّا كُنَّا ظٰلِمِیْنَ ۟

46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ। info
التفاسير:

external-link copy
47 : 21

وَنَضَعُ الْمَوَازِیْنَ الْقِسْطَ لِیَوْمِ الْقِیٰمَةِ فَلَا تُظْلَمُ نَفْسٌ شَیْـًٔا ؕ— وَاِنْ كَانَ مِثْقَالَ حَبَّةٍ مِّنْ خَرْدَلٍ اَتَیْنَا بِهَا ؕ— وَكَفٰی بِنَا حٰسِبِیْنَ ۟

47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ। info
التفاسير:

external-link copy
48 : 21

وَلَقَدْ اٰتَیْنَا مُوْسٰی وَهٰرُوْنَ الْفُرْقَانَ وَضِیَآءً وَّذِكْرًا لِّلْمُتَّقِیْنَ ۟ۙ

48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ। info
التفاسير:

external-link copy
49 : 21

الَّذِیْنَ یَخْشَوْنَ رَبَّهُمْ بِالْغَیْبِ وَهُمْ مِّنَ السَّاعَةِ مُشْفِقُوْنَ ۟

49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ। info
التفاسير:

external-link copy
50 : 21

وَهٰذَا ذِكْرٌ مُّبٰرَكٌ اَنْزَلْنٰهُ ؕ— اَفَاَنْتُمْ لَهٗ مُنْكِرُوْنَ ۟۠

50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1 info

1 ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير:

external-link copy
51 : 21

وَلَقَدْ اٰتَیْنَاۤ اِبْرٰهِیْمَ رُشْدَهٗ مِنْ قَبْلُ وَكُنَّا بِهٖ عٰلِمِیْنَ ۟ۚ

51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ। info
التفاسير:

external-link copy
52 : 21

اِذْ قَالَ لِاَبِیْهِ وَقَوْمِهٖ مَا هٰذِهِ التَّمَاثِیْلُ الَّتِیْۤ اَنْتُمْ لَهَا عٰكِفُوْنَ ۟

52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ? info
التفاسير:

external-link copy
53 : 21

قَالُوْا وَجَدْنَاۤ اٰبَآءَنَا لَهَا عٰبِدِیْنَ ۟

53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ। info
التفاسير:

external-link copy
54 : 21

قَالَ لَقَدْ كُنْتُمْ اَنْتُمْ وَاٰبَآؤُكُمْ فِیْ ضَلٰلٍ مُّبِیْنٍ ۟

54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ। info
التفاسير:

external-link copy
55 : 21

قَالُوْۤا اَجِئْتَنَا بِالْحَقِّ اَمْ اَنْتَ مِنَ اللّٰعِبِیْنَ ۟

55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ? info
التفاسير:

external-link copy
56 : 21

قَالَ بَلْ رَّبُّكُمْ رَبُّ السَّمٰوٰتِ وَالْاَرْضِ الَّذِیْ فَطَرَهُنَّ ۖؗ— وَاَنَا عَلٰی ذٰلِكُمْ مِّنَ الشّٰهِدِیْنَ ۟

56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ। info
التفاسير:

external-link copy
57 : 21

وَتَاللّٰهِ لَاَكِیْدَنَّ اَصْنَامَكُمْ بَعْدَ اَنْ تُوَلُّوْا مُدْبِرِیْنَ ۟

57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ। info
التفاسير: