Traducción de los significados del Sagrado Corán - Traducción al panyabí - Aarif Halim

ਅਲ-ਬੁਰੂਜ

external-link copy
1 : 55

اَلرَّحْمٰنُ ۟ۙ

1਼ ਰਹਿਮਾਨ (ਅੱਲਾਹ ਹੀ ਹੈ)। info
التفاسير:

external-link copy
2 : 55

عَلَّمَ الْقُرْاٰنَ ۟ؕ

2਼ ਉਸੇ ਨੇ .ਕੁਰਆਨ ਸਿਖਾਇਆ। info
التفاسير:

external-link copy
3 : 55

خَلَقَ الْاِنْسَانَ ۟ۙ

3਼ ਉਸੇ ਨੇ ਮਨੁੱਖ ­ਨੂੰ ਪੈਦਾ ਕੀਤਾ। info
التفاسير:

external-link copy
4 : 55

عَلَّمَهُ الْبَیَانَ ۟

4਼ ਉਸੇ ਨੇ ਬੋਲਣਾ ਸਿਖਾਇਆ। info
التفاسير:

external-link copy
5 : 55

اَلشَّمْسُ وَالْقَمَرُ بِحُسْبَانٍ ۟ۙ

5਼ ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ। info
التفاسير:

external-link copy
6 : 55

وَّالنَّجْمُ وَالشَّجَرُ یَسْجُدٰنِ ۟

6਼ ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ। info
التفاسير:

external-link copy
7 : 55

وَالسَّمَآءَ رَفَعَهَا وَوَضَعَ الْمِیْزَانَ ۟ۙ

7਼ ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ। info
التفاسير:

external-link copy
8 : 55

اَلَّا تَطْغَوْا فِی الْمِیْزَانِ ۟

8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ। info
التفاسير:

external-link copy
9 : 55

وَاَقِیْمُوا الْوَزْنَ بِالْقِسْطِ وَلَا تُخْسِرُوا الْمِیْزَانَ ۟

9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ। info
التفاسير:

external-link copy
10 : 55

وَالْاَرْضَ وَضَعَهَا لِلْاَنَامِ ۟ۙ

10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ। info
التفاسير:

external-link copy
11 : 55

فِیْهَا فَاكِهَةٌ وَّالنَّخْلُ ذَاتُ الْاَكْمَامِ ۟ۖ

11਼ ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ। info
التفاسير:

external-link copy
12 : 55

وَالْحَبُّ ذُو الْعَصْفِ وَالرَّیْحَانُ ۟ۚ

12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ। info
التفاسير:

external-link copy
13 : 55

فَبِاَیِّ اٰلَآءِ رَبِّكُمَا تُكَذِّبٰنِ ۟

13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
14 : 55

خَلَقَ الْاِنْسَانَ مِنْ صَلْصَالٍ كَالْفَخَّارِ ۟ۙ

14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ। info
التفاسير:

external-link copy
15 : 55

وَخَلَقَ الْجَآنَّ مِنْ مَّارِجٍ مِّنْ نَّارٍ ۟ۚ

15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ। info
التفاسير:

external-link copy
16 : 55

فَبِاَیِّ اٰلَآءِ رَبِّكُمَا تُكَذِّبٰنِ ۟

16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
17 : 55

رَبُّ الْمَشْرِقَیْنِ وَرَبُّ الْمَغْرِبَیْنِ ۟ۚ

17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ। info
التفاسير:

external-link copy
18 : 55

فَبِاَیِّ اٰلَآءِ رَبِّكُمَا تُكَذِّبٰنِ ۟

18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
19 : 55

مَرَجَ الْبَحْرَیْنِ یَلْتَقِیٰنِ ۟ۙ

19਼ ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ। info
التفاسير:

external-link copy
20 : 55

بَیْنَهُمَا بَرْزَخٌ لَّا یَبْغِیٰنِ ۟ۚ

20਼ ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ। info
التفاسير:

external-link copy
21 : 55

فَبِاَیِّ اٰلَآءِ رَبِّكُمَا تُكَذِّبٰنِ ۟

21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
22 : 55

یَخْرُجُ مِنْهُمَا اللُّؤْلُؤُ وَالْمَرْجَانُ ۟ۚ

22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ। info
التفاسير:

external-link copy
23 : 55

فَبِاَیِّ اٰلَآءِ رَبِّكُمَا تُكَذِّبٰنِ ۟

23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
24 : 55

وَلَهُ الْجَوَارِ الْمُنْشَاٰتُ فِی الْبَحْرِ كَالْاَعْلَامِ ۟ۚ

24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ। info
التفاسير:

external-link copy
25 : 55

فَبِاَیِّ اٰلَآءِ رَبِّكُمَا تُكَذِّبٰنِ ۟۠

25਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
26 : 55

كُلُّ مَنْ عَلَیْهَا فَانٍ ۟ۚۖ

26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ। info
التفاسير:

external-link copy
27 : 55

وَّیَبْقٰی وَجْهُ رَبِّكَ ذُو الْجَلٰلِ وَالْاِكْرَامِ ۟ۚ

27਼ ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ। info
التفاسير:

external-link copy
28 : 55

فَبِاَیِّ اٰلَآءِ رَبِّكُمَا تُكَذِّبٰنِ ۟

28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
29 : 55

یَسْـَٔلُهٗ مَنْ فِی السَّمٰوٰتِ وَالْاَرْضِ ؕ— كُلَّ یَوْمٍ هُوَ فِیْ شَاْنٍ ۟ۚ

29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ। info
التفاسير:

external-link copy
30 : 55

فَبِاَیِّ اٰلَآءِ رَبِّكُمَا تُكَذِّبٰنِ ۟

30਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
31 : 55

سَنَفْرُغُ لَكُمْ اَیُّهَ الثَّقَلٰنِ ۟ۚ

31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ। info
التفاسير:

external-link copy
32 : 55

فَبِاَیِّ اٰلَآءِ رَبِّكُمَا تُكَذِّبٰنِ ۟

32਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
33 : 55

یٰمَعْشَرَ الْجِنِّ وَالْاِنْسِ اِنِ اسْتَطَعْتُمْ اَنْ تَنْفُذُوْا مِنْ اَقْطَارِ السَّمٰوٰتِ وَالْاَرْضِ فَانْفُذُوْا ؕ— لَا تَنْفُذُوْنَ اِلَّا بِسُلْطٰنٍ ۟ۚ

33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ। info
التفاسير:

external-link copy
34 : 55

فَبِاَیِّ اٰلَآءِ رَبِّكُمَا تُكَذِّبٰنِ ۟

34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
35 : 55

یُرْسَلُ عَلَیْكُمَا شُوَاظٌ مِّنْ نَّارٍ ۙ۬— وَّنُحَاسٌ فَلَا تَنْتَصِرٰنِ ۟ۚ

35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ। info
التفاسير:

external-link copy
36 : 55

فَبِاَیِّ اٰلَآءِ رَبِّكُمَا تُكَذِّبٰنِ ۟

36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
37 : 55

فَاِذَا انْشَقَّتِ السَّمَآءُ فَكَانَتْ وَرْدَةً كَالدِّهَانِ ۟ۚ

37਼ ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ। info
التفاسير:

external-link copy
38 : 55

فَبِاَیِّ اٰلَآءِ رَبِّكُمَا تُكَذِّبٰنِ ۟

38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
39 : 55

فَیَوْمَىِٕذٍ لَّا یُسْـَٔلُ عَنْ ذَنْۢبِهٖۤ اِنْسٌ وَّلَا جَآنٌّ ۟ۚ

39਼ ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ। info
التفاسير:

external-link copy
40 : 55

فَبِاَیِّ اٰلَآءِ رَبِّكُمَا تُكَذِّبٰنِ ۟

40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
41 : 55

یُعْرَفُ الْمُجْرِمُوْنَ بِسِیْمٰهُمْ فَیُؤْخَذُ بِالنَّوَاصِیْ وَالْاَقْدَامِ ۟ۚ

41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ। info
التفاسير:

external-link copy
42 : 55

فَبِاَیِّ اٰلَآءِ رَبِّكُمَا تُكَذِّبٰنِ ۟

42਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
43 : 55

هٰذِهٖ جَهَنَّمُ الَّتِیْ یُكَذِّبُ بِهَا الْمُجْرِمُوْنَ ۟ۘ

43਼ ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ। info
التفاسير:

external-link copy
44 : 55

یَطُوْفُوْنَ بَیْنَهَا وَبَیْنَ حَمِیْمٍ اٰنٍ ۟ۚ

44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ। info
التفاسير:

external-link copy
45 : 55

فَبِاَیِّ اٰلَآءِ رَبِّكُمَا تُكَذِّبٰنِ ۟۠

45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
46 : 55

وَلِمَنْ خَافَ مَقَامَ رَبِّهٖ جَنَّتٰنِ ۟ۚ

46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1 info

1 ਵੇਖੋ ਸੂਰਤ ਅਲ-ਮੋਮਿਨੂਨ, ਹਾਸ਼ੀਆ ਆਇਤ 60/23

التفاسير:

external-link copy
47 : 55

فَبِاَیِّ اٰلَآءِ رَبِّكُمَا تُكَذِّبٰنِ ۟ۙ

47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
48 : 55

ذَوَاتَاۤ اَفْنَانٍ ۟ۚ

48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ। info
التفاسير:

external-link copy
49 : 55

فَبِاَیِّ اٰلَآءِ رَبِّكُمَا تُكَذِّبٰنِ ۟

49਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
50 : 55

فِیْهِمَا عَیْنٰنِ تَجْرِیٰنِ ۟ۚ

50਼ ੳਹਨਾਂ ਦੋਵੇਂ ਬਾਗ਼ਾਂ ਵਿਚ ਦੋ ਚਸ਼ਮੇਂ ਵਗਦੇ ਹਨ। info
التفاسير:

external-link copy
51 : 55

فَبِاَیِّ اٰلَآءِ رَبِّكُمَا تُكَذِّبٰنِ ۟

51਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
52 : 55

فِیْهِمَا مِنْ كُلِّ فَاكِهَةٍ زَوْجٰنِ ۟ۚ

52਼ ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ ਹੋਣਗੀਆਂ। info
التفاسير:

external-link copy
53 : 55

فَبِاَیِّ اٰلَآءِ رَبِّكُمَا تُكَذِّبٰنِ ۟

53਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
54 : 55

مُتَّكِـِٕیْنَ عَلٰی فُرُشٍ بَطَآىِٕنُهَا مِنْ اِسْتَبْرَقٍ ؕ— وَجَنَا الْجَنَّتَیْنِ دَانٍ ۟ۚ

54਼ ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ। info
التفاسير:

external-link copy
55 : 55

فَبِاَیِّ اٰلَآءِ رَبِّكُمَا تُكَذِّبٰنِ ۟

55਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
56 : 55

فِیْهِنَّ قٰصِرٰتُ الطَّرْفِ ۙ— لَمْ یَطْمِثْهُنَّ اِنْسٌ قَبْلَهُمْ وَلَا جَآنٌّ ۟ۚ

56਼ ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ। info
التفاسير:

external-link copy
57 : 55

فَبِاَیِّ اٰلَآءِ رَبِّكُمَا تُكَذِّبٰنِ ۟

57਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
58 : 55

كَاَنَّهُنَّ الْیَاقُوْتُ وَالْمَرْجَانُ ۟ۚ

58਼ ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ। info
التفاسير:

external-link copy
59 : 55

فَبِاَیِّ اٰلَآءِ رَبِّكُمَا تُكَذِّبٰنِ ۟

59਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
60 : 55

هَلْ جَزَآءُ الْاِحْسَانِ اِلَّا الْاِحْسَانُ ۟ۚ

60਼ ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ। info
التفاسير:

external-link copy
61 : 55

فَبِاَیِّ اٰلَآءِ رَبِّكُمَا تُكَذِّبٰنِ ۟

61਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
62 : 55

وَمِنْ دُوْنِهِمَا جَنَّتٰنِ ۟ۚ

62਼ ਇਹਨਾਂ ਦੋ ਬਾਗ਼ਾਂ ਤੋਂ ਛੁੱਟ ਦੋ ਬਾਗ਼ ਹੋਰ ਵੀ ਹਨ। info
التفاسير:

external-link copy
63 : 55

فَبِاَیِّ اٰلَآءِ رَبِّكُمَا تُكَذِّبٰنِ ۟ۙ

63਼ ਫੇਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
64 : 55

مُدْهَآمَّتٰنِ ۟ۚ

64਼ ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ। info
التفاسير:

external-link copy
65 : 55

فَبِاَیِّ اٰلَآءِ رَبِّكُمَا تُكَذِّبٰنِ ۟ۚ

65਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ? info
التفاسير:

external-link copy
66 : 55

فِیْهِمَا عَیْنٰنِ نَضَّاخَتٰنِ ۟ۚ

66਼ ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ। info
التفاسير:

external-link copy
67 : 55

فَبِاَیِّ اٰلَآءِ رَبِّكُمَا تُكَذِّبٰنِ ۟ۚ

67਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
68 : 55

فِیْهِمَا فَاكِهَةٌ وَّنَخْلٌ وَّرُمَّانٌ ۟ۚ

68਼ ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ। info
التفاسير:

external-link copy
69 : 55

فَبِاَیِّ اٰلَآءِ رَبِّكُمَا تُكَذِّبٰنِ ۟ۚ

69਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
70 : 55

فِیْهِنَّ خَیْرٰتٌ حِسَانٌ ۟ۚ

70਼ ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ। info
التفاسير:

external-link copy
71 : 55

فَبِاَیِّ اٰلَآءِ رَبِّكُمَا تُكَذِّبٰنِ ۟

71਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
72 : 55

حُوْرٌ مَّقْصُوْرٰتٌ فِی الْخِیَامِ ۟ۚ

72਼ ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।1 info

1 ਵੇਖੋ ਸੂਰਤ ਤੂਰ, ਹਾਸ਼ੀਆ ਆਇਤ 20/52

التفاسير:

external-link copy
73 : 55

فَبِاَیِّ اٰلَآءِ رَبِّكُمَا تُكَذِّبٰنِ ۟

73਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
74 : 55

لَمْ یَطْمِثْهُنَّ اِنْسٌ قَبْلَهُمْ وَلَا جَآنٌّ ۟ۚ

74਼ ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ। info
التفاسير:

external-link copy
75 : 55

فَبِاَیِّ اٰلَآءِ رَبِّكُمَا تُكَذِّبٰنِ ۟

75਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
76 : 55

مُتَّكِـِٕیْنَ عَلٰی رَفْرَفٍ خُضْرٍ وَّعَبْقَرِیٍّ حِسَانٍ ۟ۚ

76਼ ਹਰੇ ਰੰਗ ਦੇ ਅਤਿਅੰਤ ਵੱਡਮੁੱਲੇ ਤੇ ਦੁਰਲਭ ਗ਼ਲੀਚਿਆਂ ਉੱਤੇ ਤਕੀਏ ਲਾਈਂ (ਜੰਨਤੀ ਬੈਠੇ) ਹੋਣਗੇ। info
التفاسير:

external-link copy
77 : 55

فَبِاَیِّ اٰلَآءِ رَبِّكُمَا تُكَذِّبٰنِ ۟

77਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ? info
التفاسير:

external-link copy
78 : 55

تَبٰرَكَ اسْمُ رَبِّكَ ذِی الْجَلٰلِ وَالْاِكْرَامِ ۟۠

78਼ (ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦਾ ਨਾਂ ਬਰਕਤਾਂ ਵਾਲਾ ਹੈ। info
التفاسير: