ترجمهٔ معانی قرآن کریم - ترجمه‌ى پنجابی - عارف حلیم

شماره صفحه:close

external-link copy
6 : 13

وَیَسْتَعْجِلُوْنَكَ بِالسَّیِّئَةِ قَبْلَ الْحَسَنَةِ وَقَدْ خَلَتْ مِنْ قَبْلِهِمُ الْمَثُلٰتُ ؕ— وَاِنَّ رَبَّكَ لَذُوْ مَغْفِرَةٍ لِّلنَّاسِ عَلٰی ظُلْمِهِمْ ۚ— وَاِنَّ رَبَّكَ لَشَدِیْدُ الْعِقَابِ ۟

6਼ (ਹੇ ਨਬੀ!) ਉਹ ਲੋਕ ਤੁਹਾਥੋਂ ਭਲਾਈ (ਰੱਬ ਦੀ ਮਿਹਰ) ਤੋਂ ਪਹਿਲਾਂ ਬੁਰਾਈ (ਰੱਬੀ ਅਜ਼ਾਬ) ਚਾਹੁੰਦੇ ਹਨ, ਹਾਲਾਂ ਕਿ ਇਹਨਾਂ ਤੋਂ ਪਹਿਲਾਂ (ਅਜ਼ਾਬ ਦੀਆਂ ਸਿੱਖਿਆਦਾਇਕ) ਮਿਸਾਲਾਂ ਗੁਜ਼ਰ ਚੁੱਕੀਆਂ ਹਨ ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਵੱਲੋਂ ਵਧੀਕੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਬਖ਼ਸ਼ਣ ਵਾਲਾ ਹੈ। (ਹਕੀਕਤ ਇਹ ਵੀ ਹੈ ਕਿ) ਬੇਸ਼ੱਕ ਤੁਹਾਡਾ ਰੱਬ ਕਰੜੀ ਸਜ਼ਾ ਦੇਣ ਵਾਲਾ ਹੈ। info
التفاسير:

external-link copy
7 : 13

وَیَقُوْلُ الَّذِیْنَ كَفَرُوْا لَوْلَاۤ اُنْزِلَ عَلَیْهِ اٰیَةٌ مِّنْ رَّبِّهٖ ؕ— اِنَّمَاۤ اَنْتَ مُنْذِرٌ وَّلِكُلِّ قَوْمٍ هَادٍ ۟۠

7਼ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ’ਤੇ ਇਸ ਦੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਤਾਂ ਕੇਵਲ (ਰੱਬੀ ਅਜ਼ਾਬ ਤੋਂ) ਡਰਾਉਣ ਵਾਲੇ ਹੋ। (ਕਿਉਂ ਜੋ) ਹਰੇਕ ਕੌਮ ਲਈ (ਰੱਬ ਵੱਲੋਂ) ਇਕ ਮਾਰਗ ਦਰਸ਼ਕ ਹੁੰਦਾ ਹੈ। info
التفاسير:

external-link copy
8 : 13

اَللّٰهُ یَعْلَمُ مَا تَحْمِلُ كُلُّ اُ وَمَا تَغِیْضُ الْاَرْحَامُ وَمَا تَزْدَادُ ؕ— وَكُلُّ شَیْءٍ عِنْدَهٗ بِمِقْدَارٍ ۟

8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ। info
التفاسير:

external-link copy
9 : 13

عٰلِمُ الْغَیْبِ وَالشَّهَادَةِ الْكَبِیْرُ الْمُتَعَالِ ۟

9਼ ਉਹ ਗ਼ੈਬ (ਪਰੋਖ) ਤੇ ਜ਼ਾਹਿਰ (ਪਰਤੱਖ) ਦਾ ਜਾਣਨ ਵਾਲਾ ਹੈ। ਉਹ ਮਹਾਨ ਤੇ ਸਰਵਉੱਚ ਹੈ। info
التفاسير:

external-link copy
10 : 13

سَوَآءٌ مِّنْكُمْ مَّنْ اَسَرَّ الْقَوْلَ وَمَنْ جَهَرَ بِهٖ وَمَنْ هُوَ مُسْتَخْفٍ بِالَّیْلِ وَسَارِبٌ بِالنَّهَارِ ۟

10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ। info
التفاسير:

external-link copy
11 : 13

لَهٗ مُعَقِّبٰتٌ مِّنْ بَیْنِ یَدَیْهِ وَمِنْ خَلْفِهٖ یَحْفَظُوْنَهٗ مِنْ اَمْرِ اللّٰهِ ؕ— اِنَّ اللّٰهَ لَا یُغَیِّرُ مَا بِقَوْمٍ حَتّٰی یُغَیِّرُوْا مَا بِاَنْفُسِهِمْ ؕ— وَاِذَاۤ اَرَادَ اللّٰهُ بِقَوْمٍ سُوْٓءًا فَلَا مَرَدَّ لَهٗ ۚ— وَمَا لَهُمْ مِّنْ دُوْنِهٖ مِنْ وَّالٍ ۟

11਼ ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ।1 ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ। info

1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6

التفاسير:

external-link copy
12 : 13

هُوَ الَّذِیْ یُرِیْكُمُ الْبَرْقَ خَوْفًا وَّطَمَعًا وَّیُنْشِئُ السَّحَابَ الثِّقَالَ ۟ۚ

12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ। info
التفاسير:

external-link copy
13 : 13

وَیُسَبِّحُ الرَّعْدُ بِحَمْدِهٖ وَالْمَلٰٓىِٕكَةُ مِنْ خِیْفَتِهٖ ۚ— وَیُرْسِلُ الصَّوَاعِقَ فَیُصِیْبُ بِهَا مَنْ یَّشَآءُ وَهُمْ یُجَادِلُوْنَ فِی اللّٰهِ ۚ— وَهُوَ شَدِیْدُ الْمِحَالِ ۟ؕ

13਼ ਬੱਦਲਾਂ ਦੀ ਕੜਕ 2 ਉਸ ਦੀ ਉਸਤਤ ਦੇ ਨਾਲ ਉਸ ਦੀ ਤਸਬੀਹ (ਪਾਕੀ ਬਿਆਨ) ਕਰਦੀ ਹੈ ਅਤੇ ਫ਼ਰਿਸ਼ਤੇ ਵੀ ਉਹਦੇ ਡਰ-ਖ਼ੌਫ਼ ਤੋਂ (ਕੰਬਦੇ ਹੋਏ) ਉਹਦੀ ਤਸਬੀਹ ਕਰਦੇ ਹਨ। ਉਹੀ (ਅਕਾਸ਼ੋਂ) ਕੜਕਦੀਆਂ ਬਿਜਲੀਆਂ ਭੇਜਦਾ ਹੈ ਅਤੇ ਜਿਸ (ਥਾਂ) ’ਤੇ ਵੀ ਚਾਹੁੰਦਾ ਹੈ ਡੇਗ ਦਿੰਦਾ ਹੈ ਜਦ ਕਿ ਉਹ (ਕਾਫ਼ਿਰ) ਅੱਲਾਹ ਬਾਰੇ ਝਗੜ ਰਹੇ ਹੁੰਦੇ ਹਨ,ਵਾਸਤਵ ਵਿਚ ਉਸ ਦੀ ਚਾਲ ਜ਼ਬਰਦਸਤ ਹੁੰਦੀ ਹੈ। info

2 ਕੁੱਝ .ਕੁਰਆਨ ਦੇ ਵਿਆਖਾਕਾਰਾਂ ਦਾ ਕਹਿਣਾ ਹੈ ਕਿ ਅਲ-ਰਾਅਦ ਇਕ ਫ਼ਰਿਸ਼ਤੇ ਦਾ ਨਾਂ ਹੈ, ਜਿਹੜਾ ਬੱਦਲਾਂ ਲਈ ਰੱਖ ਛੱਡਿਆ ਹੈ, ਉਹ ਅੱਲਾਹ ਦੇ ਹੁਕਮਾਂ ਅਨੁਸਾਰ ਬੱਦਲਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਂਦਾ ਹੈ ਅਤੇ ਅੱਲਾਹ ਦੀ ਪਵਿੱਤਰਤਾ ਤੇ ਵਡਿਆਈ ਦਾ ਸਿਮਰਨ ਕਰਦਾ ਰਹਿੰਦਾ ਹੈ। (ਤਫ਼ਸੀਰ ਅਲ-ਕੁਰਤਬੀ 296/9)

التفاسير: