ترجمهٔ معانی قرآن کریم - ترجمه‌ى پنجابی - عارف حلیم

شماره صفحه:close

external-link copy
14 : 13

لَهٗ دَعْوَةُ الْحَقِّ ؕ— وَالَّذِیْنَ یَدْعُوْنَ مِنْ دُوْنِهٖ لَا یَسْتَجِیْبُوْنَ لَهُمْ بِشَیْءٍ اِلَّا كَبَاسِطِ كَفَّیْهِ اِلَی الْمَآءِ لِیَبْلُغَ فَاهُ وَمَا هُوَ بِبَالِغِهٖ ؕ— وَمَا دُعَآءُ الْكٰفِرِیْنَ اِلَّا فِیْ ضَلٰلٍ ۟

14਼ ਉਸੇ (ਅੱਲਾਹ) ਨੂੰ (ਹਰ ਲੋੜ ਲਈ) ਪੁਕਾਰਨ ਦਾ ਹੱਕ ਬਣਦਾ ਹੈ। ਜਿਹੜੇ ਲੋਕ ਉਸ ਨੂੰ ਛੱਡ ਕੇ ਹੋਰਾ ਇਸ਼ਟਾਂ ਨੂੰ ਪੁਕਾਰਦੇ ਹਨ ਉਹ ਉਹਨਾਂ ਦੇ ਕਿਸੇ ਵੀ ਗੱਲ ਦਾ ਉੱਤਰ ਨਹੀਂ ਦੇ ਸਕਦੇ। ਜਿਵੇਂ ਕੋਈ ਵਿਅਕਤੀ ਆਪਣੇ ਦੋਹਾਂ ਹੱਥਾਂ ਨੂੰ ਪਾਣੀ ਵੱਲ ਪਸਾਰ ਕੇ ਬੇਨਤੀ ਕਰੇ ਕਿ ਪਾਣੀ ਉਸ ਦੇ ਮੂੰਹ ਤੀਕ ਪੁੱਜ ਜਾਵੇ ਜਦੋਂ ਕਿ ਉਹ (ਪਾਣੀ) ਉਸ ਦੇ ਮੂੰਹ ਤੀਕ ਪੁਜਣ ਜੋਗਾ ਨਹੀਂ। (ਇਸੇ ਤਰ੍ਹਾਂ) ਇਨਕਾਰੀਆਂ ਦੀਆਂ ਜਿੰਨੀਆਂ ਵੀ ਅਰਦਾਸਾਂ ਹਨ ਉਹ ਸਾਰੀਆਂ ਗੁਮਰਾਹੀ ਵਾਲੀਆਂ ਹਨ। info
التفاسير:

external-link copy
15 : 13

وَلِلّٰهِ یَسْجُدُ مَنْ فِی السَّمٰوٰتِ وَالْاَرْضِ طَوْعًا وَّكَرْهًا وَّظِلٰلُهُمْ بِالْغُدُوِّ وَالْاٰصَالِ ۟

15਼ ਅੱਲਾਹ ਨੂੰ ਹੀ ਧਰਤੀ ਤੇ ਅਕਾਸ਼ਾਂ ਦੀਆਂ ਸਾਰੀਆਂ ਚੀਜ਼ਾਂ, ਚਾਹੁੰਦੀਆਂ ਤੇ ਨਾ ਚਾਹੁੰਦੀਆਂ, ਸਿਜਦਾ ਕਰਦੀਆਂ ਹਨ ਅਤੇ ਉਹਨਾਂ ਚੀਜ਼ਾਂ ਦੇ ਪਰਛਾਵੇਂ ਵੀ ਸੰਝ-ਸਵੇਰੇ (ਉਹਦੇ ਅੱਗੇ ਝੁਕਦੇ ਹਨ)। info
التفاسير:

external-link copy
16 : 13

قُلْ مَنْ رَّبُّ السَّمٰوٰتِ وَالْاَرْضِ ؕ— قُلِ اللّٰهُ ؕ— قُلْ اَفَاتَّخَذْتُمْ مِّنْ دُوْنِهٖۤ اَوْلِیَآءَ لَا یَمْلِكُوْنَ لِاَنْفُسِهِمْ نَفْعًا وَّلَا ضَرًّا ؕ— قُلْ هَلْ یَسْتَوِی الْاَعْمٰی وَالْبَصِیْرُ ۙ۬— اَمْ هَلْ تَسْتَوِی الظُّلُمٰتُ وَالنُّوْرُ ۚ۬— اَمْ جَعَلُوْا لِلّٰهِ شُرَكَآءَ خَلَقُوْا كَخَلْقِهٖ فَتَشَابَهَ الْخَلْقُ عَلَیْهِمْ ؕ— قُلِ اللّٰهُ خَالِقُ كُلِّ شَیْءٍ وَّهُوَ الْوَاحِدُ الْقَهَّارُ ۟

16਼ (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਅਕਾਸ਼ਾਂ ਤੇ ਧਰਤੀ ਦਾ ਰੱਬ (ਸਿਰਜਨਹਾਰ) ਕੌਣ ਹੈ ? ਤੁਸੀਂ ਆਖ ਦਿਓ ਕਿ ਅੱਲਾਹ ਹੈ! ਫਿਰ ਇਹਨਾਂ ਨੂੰ ਆਖੋ, ਕੀ ਤੁਸੀਂ ਅੱਲਾਹ ਤੋਂ ਛੁੱਟ ਉਹ ਹਿਮਾਇਤੀ ਬਣਾਏ ਹੋਏ ਹਨ ਜਿਹੜੇ ਆਪਣੀ ਜ਼ਾਤ ਲਈ ਵੀ ਲਾਭ-ਹਾਣ ਦਾ ਅਧਿਕਾਰ ਨਹੀਂ ਰੱਖਦੇ। ਪੁੱਛ ਕੀ ਅੰਨ੍ਹਾ ਤੇ ਸੁਜਾਖਾ ਇਕ ਸਮਾਨ ਹੋ ਸਕਦਾ ਹੈ ? ਜਾਂ ਕੀ ਹਨੇਰਾ ਤੇ ਚਾਨਣ ਇਕ ਬਰਾਬਰ ਹੋ ਸਕਦਾ ਹੈ ? ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸ਼ਰੀਕ ਬਣਾਇਆ ਹੈ ਕੀ ਉਹਨਾਂ ਨੇ ਵੀ ਅੱਲਾਹ ਵਾਂਗ ਕਿਸੇ ਨੂੰ ਸਾਜਿਆ ਹੈ ? ਜਿਸ ਕਾਰਨ ਰੱਬ ਵੱਲੋਂ ਸਾਜਿਆ ਹੋਇਆ (ਕੁੱਲ ਜਹਾਨ) ਉਹਨਾਂ ਲਈ ਸ਼ੱਕ-ਸ਼ੁਬਾਹ ਵਾਲਾ ਹੋ ਗਿਆ ਹੈ ? (ਹੇ ਨਬੀ!) ਆਖ ਦਿਓ ਕਿ ਕੇਵਲ ਅੱਲਾਹ ਹੀ ਸਾਰੀਆਂ ਚੀਜ਼ਾਂ ਦਾ ਖ਼ਾਲਿਕ (ਸਿਰਜਨਹਾਰ) ਹੈ। ਉਹ ਇੱਕੋ-ਇਕ ਹੈ ਤੇ ਸਭਨਾਂ ’ਤੇ ਭਾਰੂ ਹੈ। info
التفاسير:

external-link copy
17 : 13

اَنْزَلَ مِنَ السَّمَآءِ مَآءً فَسَالَتْ اَوْدِیَةٌ بِقَدَرِهَا فَاحْتَمَلَ السَّیْلُ زَبَدًا رَّابِیًا ؕ— وَمِمَّا یُوْقِدُوْنَ عَلَیْهِ فِی النَّارِ ابْتِغَآءَ حِلْیَةٍ اَوْ مَتَاعٍ زَبَدٌ مِّثْلُهٗ ؕ— كَذٰلِكَ یَضْرِبُ اللّٰهُ الْحَقَّ وَالْبَاطِلَ ؕ۬— فَاَمَّا الزَّبَدُ فَیَذْهَبُ جُفَآءً ۚ— وَاَمَّا مَا یَنْفَعُ النَّاسَ فَیَمْكُثُ فِی الْاَرْضِ ؕ— كَذٰلِكَ یَضْرِبُ اللّٰهُ الْاَمْثَالَ ۟ؕ

17਼ ਉਸੇ (ਅੱਲਾਹ) ਨੇ ਅਕਾਸ਼ ਤੋਂ ਪਾਣੀ ਨਾਜ਼ਲ ਕੀਤਾ ਅਤੇ ਆਪਣੀ-ਆਪਣੀ ਸਮਾਈ ਅਨੁਸਾਰ ਨਦੀ ਨਾਲੇ (ਉਸ ਪਾਣੀ ਨੂੰ ਲੈ ਕੇ) ਵਗਣ ਲਗ ਪਏ, ਫੇਰ ਜਦੋਂ ਹੜ੍ਹ ਆਇਆ ਤਾਂ ਉੱਤੇ ਝੱਗ ਆ ਗਈ। ਇਸੇ ਪ੍ਰਕਾਰ ਦੀ ਝੱਗ ਉਹਨਾਂ ਧਾਤਾਂ ਤੋਂ ਵੀ ਉਠਦੀ ਹੈ ਜਿਨ੍ਹਾਂ ਨੂੰ ਗਿਹਣੇ ਜਾਂ ਦੂਜੇ ਸਮਾਨ ਬਣਾਉਣ ਲਈ ਅੱਗ ਵਿਚ ਢਾਲਿਆ ਜਾਂਦਾ ਹੈ। ਇਸ ਪ੍ਰਕਾਰ ਅੱਲਾਹ ਸੱਚ ਤੇ ਝੂਠ ਦੀ ਉਦਾਹਰਨ ਦਿੰਦਾ ਹੈ। ਸੋ ਜਿਹੜੀ ਝੱਗ ਹੈ ਉਹ ਸੁੱਕ ਕੇ ਉੱਡ ਜਾਂਦੀ ਹੈ ਪਰ ਜਿਹੜੀ ਚੀਜ਼ ਲੋਕਾਂ ਨੂੰ ਲਾਭ ਦੇਣ ਵਾਲੀ ਹੈ, ਉਹ ਧਰਤੀ ’ਤੇ ਰਹਿ ਜਾਂਦੀ ਹੈ।1 ਅੱਲਾਹ ਇੰਜ ਹੀ ਉਦਹਾਰਣਾਂ ਦਿੰਦਾ ਹੈ (ਤਾਂ ਜੋ ਸਮਝਣ ਵਿਚ ਆਸਾਨੀ ਹੋਵੇ)। info

1 ਜਿਵੇਂ ਸੱਚਾਈ ਹੈ। ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 119/9

التفاسير:

external-link copy
18 : 13

لِلَّذِیْنَ اسْتَجَابُوْا لِرَبِّهِمُ الْحُسْنٰی ؔؕ— وَالَّذِیْنَ لَمْ یَسْتَجِیْبُوْا لَهٗ لَوْ اَنَّ لَهُمْ مَّا فِی الْاَرْضِ جَمِیْعًا وَّمِثْلَهٗ مَعَهٗ لَافْتَدَوْا بِهٖ ؕ— اُولٰٓىِٕكَ لَهُمْ سُوْٓءُ الْحِسَابِ ۙ۬— وَمَاْوٰىهُمْ جَهَنَّمُ ؕ— وَبِئْسَ الْمِهَادُ ۟۠

18਼ ਜਿਨ੍ਹਾਂ ਲੋਕਾਂ ਨੇ ਆਪਣੇ ਪਾਲਣਹਾਰ ਦਾ ਹੁਕਮ ਮੰਨਿਆ, ਉਹਨਾਂ ਲਈ ਭਲਾਈ ਹੈ ਅਤੇ ਜਿਨ੍ਹਾਂ ਨੇ ਉਸ ਦਾ ਹੁਕਮ ਨਹੀਂ ਮੰਨਿਆਂ, ਜੇਕਰ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜੋ ਧਰਤੀ ’ਤੇ ਹੈ ਅਤੇ ਉੱਨਾਂ ਹੀ ਹੋਰ ਹੋਵੇ ਤਾਂ ਉਹ ਸਭ ਕੁੱਝ (ਕਿਆਮਤ ਦਿਹਾੜੇ) ਫ਼ਿਦਿਆ (ਛੁਡਵਾਈ ਵਜੋਂ) ਦੇਣ ਲਈ ਤਿਆਰ ਹੋ ਜਾਣਗੇ। 2 ਇਹੋ ਉਹ ਲੋਕ ਹਨ ਜਿਨ੍ਹਾਂ ਤੋਂ ਕਰੜਾਈ ਵਾਲਾ ਹਿਸਾਬ ਲਿਆ ਜਾਵੇਗਾ ਅਤੇ ਉਨ੍ਹਾਂ ਦਾ ਟਿਕਾਣਾ ਨਰਕ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ। info

2 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3

التفاسير: