ترجمهٔ معانی قرآن کریم - ترجمه‌ى پنجابی - عارف حلیم

ਆਲੇ-ਇਮਰਾਨ

external-link copy
1 : 3

الٓمَّٓ ۟ۙۚ

1਼ ਅਲਿਫ਼, ਲਾਮ, ਮੀਮ। info
التفاسير:

external-link copy
2 : 3

اللّٰهُ لَاۤ اِلٰهَ اِلَّا هُوَ الْحَیُّ الْقَیُّوْمُ ۟ؕ

2਼ ਉਹ ਅੱਲਾਹ ਹੇ, ਉਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ (ਸਦਾ ਤੋਂ ਅਤੇ ਸਦਾ ਲਈ) ਜਿਉਂਦਾ ਹੇ ਅਤੇ (ਸ੍ਰਿਸ਼ਟੀ ਦੀ ਵਿਵਸਥਾ ਨੂੰ) ਸਾਂਭਣ ਵਾਲਾ ਹੇ। info
التفاسير:

external-link copy
3 : 3

نَزَّلَ عَلَیْكَ الْكِتٰبَ بِالْحَقِّ مُصَدِّقًا لِّمَا بَیْنَ یَدَیْهِ وَاَنْزَلَ التَّوْرٰىةَ وَالْاِنْجِیْلَ ۟ۙ

3਼ (ਹੇ ਨਬੀ!) ਉਸੇ ਨੇ ਤੁਹਾਡੇ ’ਤੇ ਹੱਕ ਸੱਚ ਦੇ ਨਾਲ ਕਿਤਾਬ (.ਕੁਰਆਨ) ਉਤਾਰੀ ਜਿਹੜੀ ਆਪਣੇ ਤੋਂ ਪਹਿਲੀਆਂ (ਰੱਬ ਵੱਲੋਂ ਨਾਜ਼ਿਲ ਹੋਣ ਵਾਲੀਆਂ) ਕਿਤਾਬਾਂ ਦੀ ਪੁਸ਼ਟੀ ਕਰਦੀ ਹੇ। ਉਸੇ (ਅੱਲਾਹ) ਨੇ ਤੌਰੈਤ ਅਤੇ ਇੰਜੀਲ ਨੂੰ ਨਾਜ਼ਿਲ ਕੀਤਾ। info
التفاسير:

external-link copy
4 : 3

مِنْ قَبْلُ هُدًی لِّلنَّاسِ وَاَنْزَلَ الْفُرْقَانَ ؕ۬— اِنَّ الَّذِیْنَ كَفَرُوْا بِاٰیٰتِ اللّٰهِ لَهُمْ عَذَابٌ شَدِیْدٌ ؕ— وَاللّٰهُ عَزِیْزٌ ذُو انْتِقَامٍ ۟ؕ

4਼ ਉਸੇ ਨੇ ਪਹਿਲੇ ਲੋਕਾਂ ਦੀ ਹਿਦਾਇਤ ਲਈ (ਕਿਤਾਬਾਂ ਭੇਜੀਆਂ) ਅਤੇ ਉਸੇ ਨੇ ਫ਼ੁਰਕਾਨ (.ਕੁਰਆਨ) ਨਾਜ਼ਿਲ ਕੀਤਾ ਹੇ। ਬੇਸ਼ੱਕ ਉਹ ਲੋਕ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕੀਤਾ ਉਹਨਾਂ ਲਈ ਕਰੜਾ ਅਜ਼ਾਬ ਹੇ। ਅੱਲਾਹ ਜ਼ੋਰਾਵਰ ਹੇ (ਇਨਕਾਰੀਆਂ ਤੋਂ) ਬਦਲਾ ਲੈਣ ਵਾਲਾ ਹੇ। info
التفاسير:

external-link copy
5 : 3

اِنَّ اللّٰهَ لَا یَخْفٰی عَلَیْهِ شَیْءٌ فِی الْاَرْضِ وَلَا فِی السَّمَآءِ ۟ؕ

5਼ ਬੇਸ਼ੱਕ ਅੱਲਾਹ ਤੋਂ ਧਰਤੀ ਤੇ ਅਕਾਸ਼ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ। info
التفاسير:

external-link copy
6 : 3

هُوَ الَّذِیْ یُصَوِّرُكُمْ فِی الْاَرْحَامِ كَیْفَ یَشَآءُ ؕ— لَاۤ اِلٰهَ اِلَّا هُوَ الْعَزِیْزُ الْحَكِیْمُ ۟

6਼ ਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ। info
التفاسير:

external-link copy
7 : 3

هُوَ الَّذِیْۤ اَنْزَلَ عَلَیْكَ الْكِتٰبَ مِنْهُ اٰیٰتٌ مُّحْكَمٰتٌ هُنَّ اُمُّ الْكِتٰبِ وَاُخَرُ مُتَشٰبِهٰتٌ ؕ— فَاَمَّا الَّذِیْنَ فِیْ قُلُوْبِهِمْ زَیْغٌ فَیَتَّبِعُوْنَ مَا تَشَابَهَ مِنْهُ ابْتِغَآءَ الْفِتْنَةِ وَابْتِغَآءَ تَاْوِیْلِهٖ ؔۚ— وَمَا یَعْلَمُ تَاْوِیْلَهٗۤ اِلَّا اللّٰهُ ۘؐ— وَالرّٰسِخُوْنَ فِی الْعِلْمِ یَقُوْلُوْنَ اٰمَنَّا بِهٖ ۙ— كُلٌّ مِّنْ عِنْدِ رَبِّنَا ۚ— وَمَا یَذَّكَّرُ اِلَّاۤ اُولُوا الْاَلْبَابِ ۟

7਼ (ਹੇ ਮੁਹੰਮਦ!) ਤੁਹਾਡੇ ’ਤੇ ਉਹੀ ਹੇ ਜਿਸ ਨੇ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਿਸ ਵਿਚ ਕੁੱਝ ਆਇਤਾਂ ਮੁਹਕਮਾਤ (ਅਟਲ ਤੇ ਸਪਸ਼ਟ) ਹਨ ਜਿਹੜੀਆਂ ਇਸ ਕਿਤਾਬ ਦਾ ਮੂਲ ਆਧਾਰ ਹਨ ਅਤੇ ਕੁੱਝ ਮੁਤਾਸ਼ਾਬਿਹਾਤ (ਅਸਪਸ਼ਟ, ਗੁੰਝਲਦਾਰ) ਹਨ। ਜਿਹੜੇ ਲੋਕਾਂ ਦੇ ਮਨਾਂ ਵਿਚ ਵਿੰਗ ਹੇ ਉਹ ਉਹਨਾਂ ਮੁਤਾਸ਼ਾਬਿਹਾਤ ਆਇਤਾਂ ਦੇ ਪਿੱਛੇ ਲੱਗੇ ਰਹਿੰਦੇ ਹਨ। ਉਹਨਾਂ ਦਾ ਉਦੇਸ਼ ਕੇਵਲ ਫ਼ਿਤਨਾ (ਸ਼ੱਕ) ਫੈਲਾਉਣਾ ਅਤੇ (.ਕੁਰਆਨ ਤੋਂ ਦੂਰ ਕਰਨ ਲਈ) ਦਲੀਲਾਂ ਦੀ ਭਾਲ ਕਰਨਾ ਹੇ ਜਦ ਕਿ ਅੱਲਾਹ ਤੋਂ ਛੁੱਟ ਕੋਈ ਵੀ ਇਹਨਾਂ (ਅਸਪਸ਼ਟ) ਆਇਤਾਂ ਦੀ ਹਕੀਕਤ ਨੂੰ ਨਹੀਂ ਜਾਣਦਾ। ਜਿਹੜੇ ਲੋਕ ਆਪਣੇ ਗਿਆਨ (ਈਮਾਨ) ਵਿਚ ਪੱਕੇ ਹਨ ਉਹ ਆਖਦੇ ਹਨ ਕਿ ਸਾਡਾ ਤਾਂ ਇਹਨਾਂ (ਅਸਪਸ਼ਟ ਆਇਤਾਂ) ’ਤੇ ਈਮਾਨ ਹੇ। ਇਹ ਸਭ ਸਾਡੇ ਰੱਬ ਵੱਲੋਂ ਹੀ ਹੇ। ਨਸੀਹਤ ਤਾਂ ਕੇਵਲ ਅਕਲ ਵਾਲੇ ਹੀ ਗ੍ਰਹਿਣ ਕਰਦੇ ਹਨ। info
التفاسير:

external-link copy
8 : 3

رَبَّنَا لَا تُزِغْ قُلُوْبَنَا بَعْدَ اِذْ هَدَیْتَنَا وَهَبْ لَنَا مِنْ لَّدُنْكَ رَحْمَةً ۚ— اِنَّكَ اَنْتَ الْوَهَّابُ ۟

8਼ (ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ। info
التفاسير:

external-link copy
9 : 3

رَبَّنَاۤ اِنَّكَ جَامِعُ النَّاسِ لِیَوْمٍ لَّا رَیْبَ فِیْهِ ؕ— اِنَّ اللّٰهَ لَا یُخْلِفُ الْمِیْعَادَ ۟۠

9਼ ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ। info
التفاسير: