Traduction des sens du Noble Coran - La traduction penjabie - 'Ârif Halîm

Numéro de la page:close

external-link copy
12 : 35

وَمَا یَسْتَوِی الْبَحْرٰنِ ۖۗ— هٰذَا عَذْبٌ فُرَاتٌ سَآىِٕغٌ شَرَابُهٗ وَهٰذَا مِلْحٌ اُجَاجٌ ؕ— وَمِنْ كُلٍّ تَاْكُلُوْنَ لَحْمًا طَرِیًّا وَّتَسْتَخْرِجُوْنَ حِلْیَةً تَلْبَسُوْنَهَا ۚ— وَتَرَی الْفُلْكَ فِیْهِ مَوَاخِرَ لِتَبْتَغُوْا مِنْ فَضْلِهٖ وَلَعَلَّكُمْ تَشْكُرُوْنَ ۟

12਼ ਅਤੇ ਦੋ ਦਰਿਆਵਾਂ ਵਿਚ ਇਕ ਦਾ ਪਾਣੀ ਮਿੱਠਾ ਹੈ, ਪੀਣ ਵਿਚ ਸੁਆਦੀ ਹੈ ਅਤੇ ਦੂਜਾ ਖਾਰਾ ਹੈ ਅਤੇ ਕੌੜਾ ਹੈ। (ਹੇ ਲੋਕੋ!) ਤੁਸੀਂ ਉਹਨਾਂ ਦੋਹਾਂ ਦਰਿਆਵਾਂ ਵਿੱਚੋਂ ਤਾਜ਼ਾ ਮਾਸ (ਮੱਛੀਆਂ ਆਦਿ) ਖਾਂਦੇ ਹੋ ਅਤੇ ਗਹਣੀਆਂ ਦੀ ਸਮੱਗਰੀ (ਮੌਤੀ ਹੀਰੇ) ਕੱਢਦੇ ਹੋ, ਜਿਨ੍ਹਾਂ ਨੂੰ ਤੁਸੀਂ ਪਹਿਣਦੇ ਹੋ। ਤੁਸੀਂ (ਦਰਿਆਵਾਂ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਵੱਡੀਆਂ-ਵੱਡੀਆਂ ਬੇੜੀਆਂ ਤੁਰਦੀਆਂ ਵੇਖਦੇ ਹੋ ਤਾਂ ਜੋ ਤੁਸੀਂ ਅੱਲਾਹ ਦੀ ਕ੍ਰਿਪਾਲਤਾ (ਰੋਜ਼ੀ) ਉਹਨਾਂ (ਦਰਿਆਵਾਂ) ਵਿੱਚੋਂ ਲੱਭੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ। info
التفاسير:

external-link copy
13 : 35

یُوْلِجُ الَّیْلَ فِی النَّهَارِ وَیُوْلِجُ النَّهَارَ فِی الَّیْلِ ۙ— وَسَخَّرَ الشَّمْسَ وَالْقَمَرَ ۖؗ— كُلٌّ یَّجْرِیْ لِاَجَلٍ مُّسَمًّی ؕ— ذٰلِكُمُ اللّٰهُ رَبُّكُمْ لَهُ الْمُلْكُ ؕ— وَالَّذِیْنَ تَدْعُوْنَ مِنْ دُوْنِهٖ مَا یَمْلِكُوْنَ مِنْ قِطْمِیْرٍ ۟ؕ

13਼ ਉਹ (ਅੱਲਾਹ) ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ਅਤੇ ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ਲਾ ਰੱਖਿਆ ਹੈ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀਓ ਅੱਲਾਹ ਤੁਹਾਡਾ ਸਭ ਦਾ ਪਾਲਣਹਾਰ ਹੈ, ਪਾਤਸ਼ਾਹੀ ਉਸੇ ਦੀ ਹੈ। ਜਿਨ੍ਹਾਂ ਨੂੰ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਬੇਨਤੀਆਂ ਕਰਦੇ ਹੋ ਉਹ ਤਾਂ ਖਜੂਰ ਦੇ ਛਿਲਕੇ ਜਿੱਨਾ ਵੀ ਅਧਿਕਾਰ ਨਹੀਂ ਰਖਦੇ। info
التفاسير:

external-link copy
14 : 35

اِنْ تَدْعُوْهُمْ لَا یَسْمَعُوْا دُعَآءَكُمْ ۚ— وَلَوْ سَمِعُوْا مَا اسْتَجَابُوْا لَكُمْ ؕ— وَیَوْمَ الْقِیٰمَةِ یَكْفُرُوْنَ بِشِرْكِكُمْ ؕ— وَلَا یُنَبِّئُكَ مِثْلُ خَبِیْرٍ ۟۠

14਼ ਜੇ ਤੁਸੀਂ ਉਹਨਾਂ (ਝੂਠੇ ਇਸ਼ਟਾਂ)ਨੂੰ ਸੱਦੋ ਤਾਂ ਉਹ ਤੁਹਾਡੀਆਂ ਬੇਨਤੀਆਂ ਨਹੀਂ ਸੁਣਦੇ, ਜੇ ਭਲਾ ਸੁਣ ਵੀ ਲੈਣ ਤਾਂ ਉਹ (ਤੁਹਾਡੀ ਬੇਨਤੀਆਂ ਦਾ) ਜਵਾਬ ਨਹੀਂ ਦੇ ਸਕਦੇ, ਸਗੋਂ ਕਿਆਮਤ ਵੇਲੇ ਉਹ ਤੁਹਾਡੇ ਇਸ ਸ਼ਿਰਕ ਦਾ ਇਨਕਾਰ ਕਰ ਦੇਣਗੇ।1 ਅੱਲਾਹ ਵਰਗੇ ਜਾਣਕਾਰ ਤੋਂ ਛੁੱਟ ਤੁਹਾਨੂੰ ਕੋਈ ਵੀ (ਉਹਨਾਂ ਮੁਸ਼ਰਿਕਾਂ ਦੇ ਹਾਲ ਦੀ ਸੂਚਨਾ) ਨਹੀਂ ਦੇਵੇਗਾ। info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

التفاسير:

external-link copy
15 : 35

یٰۤاَیُّهَا النَّاسُ اَنْتُمُ الْفُقَرَآءُ اِلَی اللّٰهِ ۚ— وَاللّٰهُ هُوَ الْغَنِیُّ الْحَمِیْدُ ۟

15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ। info
التفاسير:

external-link copy
16 : 35

اِنْ یَّشَاْ یُذْهِبْكُمْ وَیَاْتِ بِخَلْقٍ جَدِیْدٍ ۟ۚ

16਼ ਜੇ ਉਹ ਚਾਹੇ ਤਾਂ ਤੁਹਾਨੂੰ ਖ਼ਤਮ ਕਰਕੇ (ਤੁਹਾਡੀ ਥਾਂ) ਇਕ ਨਵੀ ਮਖ਼ਲੂਕ ਪੈਦਾ ਕਰ ਦੇਵੇ। info
التفاسير:

external-link copy
17 : 35

وَمَا ذٰلِكَ عَلَی اللّٰهِ بِعَزِیْزٍ ۟

17਼ ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ। info
التفاسير:

external-link copy
18 : 35

وَلَا تَزِرُ وَازِرَةٌ وِّزْرَ اُخْرٰی ؕ— وَاِنْ تَدْعُ مُثْقَلَةٌ اِلٰی حِمْلِهَا لَا یُحْمَلْ مِنْهُ شَیْءٌ وَّلَوْ كَانَ ذَا قُرْبٰی ؕ— اِنَّمَا تُنْذِرُ الَّذِیْنَ یَخْشَوْنَ رَبَّهُمْ بِالْغَیْبِ وَاَقَامُوا الصَّلٰوةَ ؕ— وَمَنْ تَزَكّٰی فَاِنَّمَا یَتَزَكّٰی لِنَفْسِهٖ ؕ— وَاِلَی اللّٰهِ الْمَصِیْرُ ۟

18਼ ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ। info
التفاسير: