Traduction des sens du Noble Coran - La traduction penjabie - 'Ârif Halîm

ਅਤ-ਤਹਰੀਮ

external-link copy
1 : 36

یٰسٓ ۟ۚ

1਼ ਯਾ, ਸੀਨ। info
التفاسير:

external-link copy
2 : 36

وَالْقُرْاٰنِ الْحَكِیْمِ ۟ۙ

2਼ ਕਸਮ ਹੈ ਹਿਕਮਤ ਭਰੇ .ਕੁਰਆਨ ਦੀ। info
التفاسير:

external-link copy
3 : 36

اِنَّكَ لَمِنَ الْمُرْسَلِیْنَ ۟ۙ

3਼ ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ। info
التفاسير:

external-link copy
4 : 36

عَلٰی صِرَاطٍ مُّسْتَقِیْمٍ ۟ؕ

4਼ ਅਤੇ ਸਿੱਧੇ ਰਾਹ ’ਤੇ ਹੋ। info
التفاسير:

external-link copy
5 : 36

تَنْزِیْلَ الْعَزِیْزِ الرَّحِیْمِ ۟ۙ

5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ। info
التفاسير:

external-link copy
6 : 36

لِتُنْذِرَ قَوْمًا مَّاۤ اُنْذِرَ اٰبَآؤُهُمْ فَهُمْ غٰفِلُوْنَ ۟

6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ। info
التفاسير:

external-link copy
7 : 36

لَقَدْ حَقَّ الْقَوْلُ عَلٰۤی اَكْثَرِهِمْ فَهُمْ لَا یُؤْمِنُوْنَ ۟

7਼ ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ। info
التفاسير:

external-link copy
8 : 36

اِنَّا جَعَلْنَا فِیْۤ اَعْنَاقِهِمْ اَغْلٰلًا فَهِیَ اِلَی الْاَذْقَانِ فَهُمْ مُّقْمَحُوْنَ ۟

8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ। info
التفاسير:

external-link copy
9 : 36

وَجَعَلْنَا مِنْ بَیْنِ اَیْدِیْهِمْ سَدًّا وَّمِنْ خَلْفِهِمْ سَدًّا فَاَغْشَیْنٰهُمْ فَهُمْ لَا یُبْصِرُوْنَ ۟

9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ। info
التفاسير:

external-link copy
10 : 36

وَسَوَآءٌ عَلَیْهِمْ ءَاَنْذَرْتَهُمْ اَمْ لَمْ تُنْذِرْهُمْ لَا یُؤْمِنُوْنَ ۟

10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ। info
التفاسير:

external-link copy
11 : 36

اِنَّمَا تُنْذِرُ مَنِ اتَّبَعَ الذِّكْرَ وَخَشِیَ الرَّحْمٰنَ بِالْغَیْبِ ۚ— فَبَشِّرْهُ بِمَغْفِرَةٍ وَّاَجْرٍ كَرِیْمٍ ۟

11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ। info
التفاسير:

external-link copy
12 : 36

اِنَّا نَحْنُ نُحْیِ الْمَوْتٰی وَنَكْتُبُ مَا قَدَّمُوْا وَاٰثَارَهُمْ ؔؕ— وَكُلَّ شَیْءٍ اَحْصَیْنٰهُ فِیْۤ اِمَامٍ مُّبِیْنٍ ۟۠

12਼ ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ। info
التفاسير: