Traduction des sens du Noble Coran - La traduction penjabie - 'Ârif Halîm

ਸੁਆਦ

external-link copy
1 : 65

یٰۤاَیُّهَا النَّبِیُّ اِذَا طَلَّقْتُمُ النِّسَآءَ فَطَلِّقُوْهُنَّ لِعِدَّتِهِنَّ وَاَحْصُوا الْعِدَّةَ ۚ— وَاتَّقُوا اللّٰهَ رَبَّكُمْ ۚ— لَا تُخْرِجُوْهُنَّ مِنْ بُیُوْتِهِنَّ وَلَا یَخْرُجْنَ اِلَّاۤ اَنْ یَّاْتِیْنَ بِفَاحِشَةٍ مُّبَیِّنَةٍ ؕ— وَتِلْكَ حُدُوْدُ اللّٰهِ ؕ— وَمَنْ یَّتَعَدَّ حُدُوْدَ اللّٰهِ فَقَدْ ظَلَمَ نَفْسَهٗ ؕ— لَا تَدْرِیْ لَعَلَّ اللّٰهَ یُحْدِثُ بَعْدَ ذٰلِكَ اَمْرًا ۟

1਼ ਹੇ ਨਬੀ! ਜਦੋਂ ਵੀ ਤੁਸੀਂ ਇਸਤਰੀਆਂ (ਪਤਨੀਆਂ) ਨੂੰ ਤਲਾਕ ਦਿਓ ਤਾਂ ਉਹਨਾਂ ਨੂੰ ਉਹਨਾਂ ਦੀ ਇੱਦਤ (ਦੇ ਆਰੰਭਿਕ ਦਿਨਾਂ) ਵਿਚ ਹੀ ਤਲਾਕ ਦਿਓ ਅਤੇ ਇੱਦਤ (ਦੇ ਦਿਨਾਂ) ਦੀ ਗਿਣਤੀ ਰੱਖੋ।1 ਅੱਲਾਹ ਤੋਂ ਡਰੋ ਜੋ ਤੁਹਾਡਾ ਪਾਲਣਹਾਰ ਹੈ। ਇੱਦਤ ਦੇ ਦਿਨਾਂ ਵਿਚ ਨਾ ਤੁਸੀਂ ਉਹਨਾਂ ਨੂੰ ਉਹਨਾਂ ਦੇ ਘਰੋਂ ਕੱਢੋ ਅਤੇ ਨਾ ਹੀ ਉਹ ਆਪ ਨਿਕਲਣ, ਪਰ ਜੇ ਉਹ ਕੋਈ ਪ੍ਰਤੱਖ ਬੁਰਾਈ ਕਰ ਬੈਠਣ (ਤਾਂ ਕੱਢ ਸਕਦੇ ਹੋ) ਇਹ ਹੱਦਾਂ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ। ਜਿਹੜਾ ਕੋਈ ਅੱਲਾਹ ਦੀਆਂ ਹੱਦਾਂ ਦੀ ਉਲੰਘਣਾ ਕਰੇਗਾ ਉਹ ਆਪਣੇ ’ਤੇ ਆਪ ਜ਼ੁਲਮ ਕਰੇਗਾ। (ਹੇ ਲੋਕੋ!) ਤੁਸੀਂ ਨਹੀਂ ਜਾਣਦੇ ਕਿ ਇਸ (ਤਲਾਕ) ਤੋਂ ਮਗਰੋਂ ਅੱਲਾਹ (ਮੇਲ ਮਿਲਾਪ ਦੀ) ਕੋਈ ਨਵੀਂ ਰਾਹ ਕੱਢ ਦੇਵੇ॥ info

1 “ਇੱਦਤ ਦੇ ਸਮੇਂ ਵਿਚ ਤਲਾਕ ਦਿਓ” ਤੋਂ ਭਾਵ ਹੈ ਕਿ ਇੱਦਤ ਦੇ ਆਰੰਭ ਵਿਚ ਭਾਵ ਜਦੋਂ ਔੌਰਤ ਮਾਹਵਾਰੀ ਤੋਂ ਪਾਕ ਹੋ ਜਾਵੇ ਤਾਂ ਉਸ ਨਾਲ ਸੰਭੋਗ ਕਰੇ ਬਿਨਾਂ ਤਲਾਕ ਦਿਓ, ਪਾਕੀ ਦੀ ਹਾਲਤ ਇਸ ਦੀ ਇੱਦਤ ਦਾ ਆਰੰਭ ਹੈ। ਹਦੀਸ ਵਿਚ ਹੈ ਕਿ ਅਬਦੁਲਾ ਬਿਨ ਉਮਰ ਨੇ ਨਬੀ (ਸ:) ਦੇ ਸਮੇਂ ਵਿਚ ਆਪਣੀ ਪਤਨੀ ਆਮਨਾ ਬਿਨਤ ਗੁੱਫ਼ਾਰ ਨੂੰ ਮਾਹਵਾਰੀ ਦੇ ਦਿਨਾਂ ਵਿਚ ਹੀ ਤਲਾਕ ਦੇ ਦਿੱਤੀ, ਹਜ਼ਰਤ ਉਮਰ ਨੇ ਇਸ ਸੰਬੰਧ ਵਿਚ ਨਬੀ= ਕਰੀਮ (ਸ:) ਨੂੰ ਪੁੱਛਿਆ ਤਾਂ ਆਪ (ਸ:) ਨੇ ਫ਼ਰਮਾਇਆ, ਆਪਣੇ ਪੁੱਤਰ ਨੂੰ ਕਹੋ ਕਿ ਉਹ ਪਰਤ ਜਾਵੇ ਅਤੇ ਇਸ ਔੌਰਤ ਨੂੰ ਮਾਹਵਾਰੀ ਤੋਂ ਪਾਕ ਹੋਣ ਤਕ ਆਪਣੇ ਕੋਲ ਰਹਿਣ ਦਿਓ ਇੱਥੋਂ ਤਕ ਕਿ ਉਸ ਨੂੰ ਮੁੜ ਮਾਹਵਾਰੀ ਆ ਜਾਵੇ, ਫੇਰ ਉਹ ਮਾਹਵਾਰੀ ਤੋਂ ਪਾਕ ਹੋਵੇ ਫੇਰ ਉਸ ਨੂੰ ਅਧਿਕਾਰ ਰੁ ਕਿ ਜੇ ਉਹ ਉਸ ਨੂੰ ਰੱਖਣਾ ਚਾਹੇ ਤਾਂ ਰੱਖ ਲਵੇ ਜੇ ਤਲਾਕ ਦੇਣਾ ਚਾਹਵੇ ਤਾਂ ਸੰਭੋਗ ਤੋਂ ਪਹਿਲਾਂ ਤਲਾਕ ਦੇਵੇ ਅਤੇ ਇਹੋ ਇੱਦਤ ਹੈ ਜਿਸ ਨੂੰ ਅੱਲਾਹ ਨੇ ਨਿਯਤ ਕੀਤਾ ਹੈ ਕਿ ਔੌਰਤਾਂ ਨੂੰ ਉਹਨਾਂ ਦੀ ਇੱਦਤ ਵਿਚ ਹੀ ਤਲਾਕ ਦਿਓ। (ਸਹੀ ਬੁਖ਼ਾਰੀ, ਹਦੀਸ: 5251)

التفاسير:

external-link copy
2 : 65

فَاِذَا بَلَغْنَ اَجَلَهُنَّ فَاَمْسِكُوْهُنَّ بِمَعْرُوْفٍ اَوْ فَارِقُوْهُنَّ بِمَعْرُوْفٍ وَّاَشْهِدُوْا ذَوَیْ عَدْلٍ مِّنْكُمْ وَاَقِیْمُوا الشَّهَادَةَ لِلّٰهِ ؕ— ذٰلِكُمْ یُوْعَظُ بِهٖ مَنْ كَانَ یُؤْمِنُ بِاللّٰهِ وَالْیَوْمِ الْاٰخِرِ ؕ۬— وَمَنْ یَّتَّقِ اللّٰهَ یَجْعَلْ لَّهٗ مَخْرَجًا ۟ۙ

2਼ ਫੇਰ ਜਦੋਂ ਉਹ ਆਪਣੀ ਇੱਦਤ (ਦੀ ਸਮਾਪਤੀ) ਨੂੰ ਪੁੱਜ ਜਾਣ ਤਾਂ ਉਹਨਾਂ ਨੂੰ ਜਾਂ ਤਾਂ ਭਲੇ ਤਰੀਕੇ ਨਾਲ (ਆਪਣੇ ਨਿਕਾਹ ਵਿਚ) ਰੋਕ ਲਵੋ ਜਾਂ ਉਹਨਾਂ ਨੂੰ ਭਲੇ ਤਰੀਕੇ ਨਾਲ ਛੱਡ ਦਿਓ। ਜਦੋਂ ਤਲਾਕ ਦਿਓ ਤਾਂ ਤੁਸੀਂ ਆਪਣੇ ਵਿੱਚੋਂ ਦੋ ਵਿਅਕਤੀਆਂ ਨੂੰ ਗਵਾਹ ਬਣਾ ਲਓ, ਜਿਹੜੇ ਨਿਆਕਾਰ ਹੋਣ ਅਤੇ ਗਵਾਹੀ ਨੂੰ ਅੱਲਾਹ ਵਾਸਤੇ ਕਾਇਮ ਰੱਖਣ। ਇਹਨਾਂ ਹੁਕਮਾਂ ਦੀ ਨਸੀਹਤ ਉਸ ਨੂੰ ਕੀਤੀ ਜਾਂਦੀ ਹੈ ਜਿਹੜਾ ਕੋਈ ਅੱਲਾਹ ਤੇ ਅੰਤਿਮ ਦਿਹਾੜੇ (ਕਿਆਮਤ) ਉੱਤੇ ਈਮਾਨ ਰੱਖਦਾ ਹੈ ਅਤੇ ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੋਵੇ ਤਾਂ ਉਹ (ਅੱਲਾਹ) ਉਸ ਲਈ ਔਕੜਾਂ ਵਿੱਚੋਂ ਨਿਕਲਣ ਦੀ ਰਾਹ ਕੱਢ ਦਿੰਦਾ ਹੈ। info
التفاسير:

external-link copy
3 : 65

وَّیَرْزُقْهُ مِنْ حَیْثُ لَا یَحْتَسِبُ ؕ— وَمَنْ یَّتَوَكَّلْ عَلَی اللّٰهِ فَهُوَ حَسْبُهٗ ؕ— اِنَّ اللّٰهَ بَالِغُ اَمْرِهٖ ؕ— قَدْ جَعَلَ اللّٰهُ لِكُلِّ شَیْءٍ قَدْرًا ۟

3਼ ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ। info
التفاسير:

external-link copy
4 : 65

وَا یَىِٕسْنَ مِنَ الْمَحِیْضِ مِنْ نِّسَآىِٕكُمْ اِنِ ارْتَبْتُمْ فَعِدَّتُهُنَّ ثَلٰثَةُ اَشْهُرٍ وَّا لَمْ یَحِضْنَ ؕ— وَاُولَاتُ الْاَحْمَالِ اَجَلُهُنَّ اَنْ یَّضَعْنَ حَمْلَهُنَّ ؕ— وَمَنْ یَّتَّقِ اللّٰهَ یَجْعَلْ لَّهٗ مِنْ اَمْرِهٖ یُسْرًا ۟

4਼ ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।1 info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 234/2

التفاسير:

external-link copy
5 : 65

ذٰلِكَ اَمْرُ اللّٰهِ اَنْزَلَهٗۤ اِلَیْكُمْ ؕ— وَمَنْ یَّتَّقِ اللّٰهَ یُكَفِّرْ عَنْهُ سَیِّاٰتِهٖ وَیُعْظِمْ لَهٗۤ اَجْرًا ۟

5਼ ਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ। info
التفاسير:

external-link copy
6 : 65

اَسْكِنُوْهُنَّ مِنْ حَیْثُ سَكَنْتُمْ مِّنْ وُّجْدِكُمْ وَلَا تُضَآرُّوْهُنَّ لِتُضَیِّقُوْا عَلَیْهِنَّ ؕ— وَاِنْ كُنَّ اُولَاتِ حَمْلٍ فَاَنْفِقُوْا عَلَیْهِنَّ حَتّٰی یَضَعْنَ حَمْلَهُنَّ ۚ— فَاِنْ اَرْضَعْنَ لَكُمْ فَاٰتُوْهُنَّ اُجُوْرَهُنَّ ۚ— وَاْتَمِرُوْا بَیْنَكُمْ بِمَعْرُوْفٍ ۚ— وَاِنْ تَعَاسَرْتُمْ فَسَتُرْضِعُ لَهٗۤ اُخْرٰی ۟ؕ

6਼ ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ। info
التفاسير:

external-link copy
7 : 65

لِیُنْفِقْ ذُوْ سَعَةٍ مِّنْ سَعَتِهٖ ؕ— وَمَنْ قُدِرَ عَلَیْهِ رِزْقُهٗ فَلْیُنْفِقْ مِمَّاۤ اٰتٰىهُ اللّٰهُ ؕ— لَا یُكَلِّفُ اللّٰهُ نَفْسًا اِلَّا مَاۤ اٰتٰىهَا ؕ— سَیَجْعَلُ اللّٰهُ بَعْدَ عُسْرٍ یُّسْرًا ۟۠

7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ। info
التفاسير:

external-link copy
8 : 65

وَكَاَیِّنْ مِّنْ قَرْیَةٍ عَتَتْ عَنْ اَمْرِ رَبِّهَا وَرُسُلِهٖ فَحَاسَبْنٰهَا حِسَابًا شَدِیْدًا وَّعَذَّبْنٰهَا عَذَابًا نُّكْرًا ۟

8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ। info
التفاسير:

external-link copy
9 : 65

فَذَاقَتْ وَبَالَ اَمْرِهَا وَكَانَ عَاقِبَةُ اَمْرِهَا خُسْرًا ۟

9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ। info
التفاسير:

external-link copy
10 : 65

اَعَدَّ اللّٰهُ لَهُمْ عَذَابًا شَدِیْدًا ۙ— فَاتَّقُوا اللّٰهَ یٰۤاُولِی الْاَلْبَابِ— الَّذِیْنَ اٰمَنُوْا ۛۚ— قَدْ اَنْزَلَ اللّٰهُ اِلَیْكُمْ ذِكْرًا ۟ۙ

10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ। info
التفاسير:

external-link copy
11 : 65

رَّسُوْلًا یَّتْلُوْا عَلَیْكُمْ اٰیٰتِ اللّٰهِ مُبَیِّنٰتٍ لِّیُخْرِجَ الَّذِیْنَ اٰمَنُوْا وَعَمِلُوا الصّٰلِحٰتِ مِنَ الظُّلُمٰتِ اِلَی النُّوْرِ ؕ— وَمَنْ یُّؤْمِنْ بِاللّٰهِ وَیَعْمَلْ صَالِحًا یُّدْخِلْهُ جَنّٰتٍ تَجْرِیْ مِنْ تَحْتِهَا الْاَنْهٰرُ خٰلِدِیْنَ فِیْهَاۤ اَبَدًا ؕ— قَدْ اَحْسَنَ اللّٰهُ لَهٗ رِزْقًا ۟

11਼ ਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ। info
التفاسير:

external-link copy
12 : 65

اَللّٰهُ الَّذِیْ خَلَقَ سَبْعَ سَمٰوٰتٍ وَّمِنَ الْاَرْضِ مِثْلَهُنَّ ؕ— یَتَنَزَّلُ الْاَمْرُ بَیْنَهُنَّ لِتَعْلَمُوْۤا اَنَّ اللّٰهَ عَلٰی كُلِّ شَیْءٍ قَدِیْرٌ ۙ— وَّاَنَّ اللّٰهَ قَدْ اَحَاطَ بِكُلِّ شَیْءٍ عِلْمًا ۟۠

12਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਸੱਤ ਅਕਾਸ਼ ਸਾਜੇ ਤੇ ਧਰਤੀਆਂ ਵੀ ਓਂਨੀਆਂ ਹੀ (ਭਾਵ ਸੱਤ) ਸਾਜੀਆਂ। ਇਹਨਾਂ ਦੋਵਾਂ ਵਿਚਾਲੇ ਹੀ ਉਸ ਦਾ ਹੁਕਮ ਉੱਤਰਦਾ ਹੈ ਇਹ ਗੱਲ ਤਾਂ ਤੁਹਾਨੂੰ ਇਸ ਲਈ ਦੱਸੀ ਗਈ ਹੈ ਤਾਂ ਜੋ ਤੁਸੀਂ ਜਾਣ ਲਵੋ ਕਿ ਨਿਰਸੰਦੇਹ, ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। ਅੱਲਾਹ ਨੇ ਹਰੇਕ ਚੀਜ਼ ਨੂੰ ਆਪਣੇ ਗਿਆਨ ਦੇ ਘੇਰੇ ਵਿਚ ਲੈ ਛੱਡਿਆ ਹੈ। info
التفاسير: