1 ਮੁਸ਼ਰਿਕਾਂ ਦੀ ਨਾ-ਪਾਕੀ ਜਾਂ ਗੰਦਗੀ ਦੋਂ ਤਰ੍ਹਾਂ ਦੀ ਹੈ ਇਕ ਸਰੀਰਿਕ ਅਤੇ ਦੂਜੀ ਰੁਹਾਨੀ ਗੰਦਗੀ, ਰੂਹਾਨੀ ਗੰਦਗੀ ਇਹ ਹੈ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ (ਸ:) ’ਤੇ ਈਮਾਨ ਨਹੀਂ ਰੱਖਦਾ ਅਤੇ ਸਰੀਰ ਦੀ ਗੰਦਗੀ ਇਹ ਹੈ ਕਿ ਉਹ ਸਫ਼ਾਈ ਦਾ ਧਿਆਨ ਨਹੀਂ ਰੱਖਦਾ, ਪਿਸ਼ਾਬ, ਟੱਟੀ, ਵੀਰਜ ਆਦਿ ਨਿਕਲਣ ’ਤੇ ਮੁਸ਼ਰਿਕ ਜਾਂ ਕਾਫ਼ਿਰ ਨਾ-ਪਾਕ ਹੁੰਦੇ ਹਨ।
1 ਜਜ਼ਿਆ ਇਕ ਅਜਿਹਾ ਟੈਕਸ ਹੈ ਜਿਹੜਾ ਅਜਿਹੇ ਗ਼ੈਰ ਮੁਸਲਮਾਨਾਂ ਤੋਂ ਲਿਆ ਜਾਂਦਾ ਹੈ ਜਿਹੜੇ ਮੁਸਲਮਾਨਾਂ ਦੀ ਹਕੂਮਤ ਵਿਚ ਸੁਰੱਖਿਅਤ ਜੀਵਨ ਗੁਜ਼ਾਰਦੇ ਹਨ।
2 ਜਦ ਕਿ ਅੱਲਾਹ ਦੇ ਕੋਈ ਔਲਾਦ ਨਹੀਂ, ਉਹ ਇਹਨਾਂ ਗੱਲਾਂ ਤੋਂ ਪਾਕ ਹੈ।
1 ਹਜ਼ਰਤ ਅਦੀ ਬਿਨ ਹਾਤਿਮ ਨੇ ਨਬੀ ਕਰੀਮ (ਸ:) ਤੋਂ ਇਹ ਆਇਤ ਸੁਣੀ ਤਾਂ ਆਪ (ਸ:) ਨੇ ਫ਼ਰਮਾਇਆ ਕਿ ਉਹ ਲੋਕ ਉਹਨਾਂ ਦੀ ਇਬਾਦਤ ਨਹੀਂ ਕਰਦੇ ਸੀ ਪਰ ਜਦੋਂ ਉਨ੍ਹਾਂ ਦੇ ਧਾਰਮਿਕ ਗੁਰੂ ਕਿਸੇ ਚੀਜ਼ ਨੂੰ ਹਲਾਲ ਕਹਿੰਦੇ ਸੀ ਤਾਂ ਇਹ ਵੀ ਉਸ ਨੂੰ ਹਲਾਲ ਸਮਝਦੇ ਸੀ ਅਤੇ ਜਿਸ ਨੂੰ ਉਹ ਹਰਾਮ ਕਹਿੰਦੇ ਸੀ ਉਸ ਨੂੰ ਇਹ ਵੀ ਹਰਾਮ ਸਮਝਦੇ ਸੀ। (ਜਾਮਅ ਤਿਰਮਜ਼ੀ, ਹਦੀਸ: 3095)