Traduction des sens du Noble Coran - La traduction penjabie - 'Ârif Halîm

external-link copy
30 : 9

وَقَالَتِ الْیَهُوْدُ عُزَیْرُ ١بْنُ اللّٰهِ وَقَالَتِ النَّصٰرَی الْمَسِیْحُ ابْنُ اللّٰهِ ؕ— ذٰلِكَ قَوْلُهُمْ بِاَفْوَاهِهِمْ ۚ— یُضَاهِـُٔوْنَ قَوْلَ الَّذِیْنَ كَفَرُوْا مِنْ قَبْلُ ؕ— قَاتَلَهُمُ اللّٰهُ ۚ— اَنّٰی یُؤْفَكُوْنَ ۟

30਼ ਯਹੂਦੀ ਆਖਦੇ ਹਨ ਕਿ ਉਜ਼ੈਰ (ਨਾਂ ਦਾ ਨਬੀ) ਅੱਲਾਹ ਦਾ ਪੁੱਤਰ ਹੈ ਅਤੇ ਨਸਰਾਨੀ (ਈਸਾਈ) ਆਖਦੇ ਹਨ ਕਿ ਮਸੀਹ (ਈਸਾ) ਅੱਲਾਹ ਦਾ ਪੁੱਤਰ 2 ਹੈ। ਇਹ ਕੇਵਲ ਇਹਨਾਂ ਦੇ ਮੂੰਹ (ਭਾਵ ਕਹਿਣ) ਦੀਆਂ ਗੱਲਾਂ ਹਨ। ਇਹ ਉਹਨਾਂ ਇਨਕਾਰੀਆਂ ਦੀ ਰੀਸੋ-ਰੀਸ ਗੱਲਾਂ ਕਰਦੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਰੱਬ ਦੀ ਮਾਰ ਹੋਵੇ ਇਹਨਾਂ ’ਤੇ, ਇਹ ਭਟਕੇ ਹੋਏ ਕਿੱਥੇ ਟੁਰੀ ਫਿਰਦੇ ਹਨ। info

2 ਜਦ ਕਿ ਅੱਲਾਹ ਦੇ ਕੋਈ ਔਲਾਦ ਨਹੀਂ, ਉਹ ਇਹਨਾਂ ਗੱਲਾਂ ਤੋਂ ਪਾਕ ਹੈ।

التفاسير: