Fassarar Ma'anonin Alqura'ni - Fassarar Bingabiyanci - Arif Halim

ਅਲ-ਕਹਫ਼

external-link copy
1 : 18

اَلْحَمْدُ لِلّٰهِ الَّذِیْۤ اَنْزَلَ عَلٰی عَبْدِهِ الْكِتٰبَ وَلَمْ یَجْعَلْ لَّهٗ عِوَجًا ۟ؕٚ

1਼ ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ info
التفاسير:

external-link copy
2 : 18

قَیِّمًا لِّیُنْذِرَ بَاْسًا شَدِیْدًا مِّنْ لَّدُنْهُ وَیُبَشِّرَ الْمُؤْمِنِیْنَ الَّذِیْنَ یَعْمَلُوْنَ الصّٰلِحٰتِ اَنَّ لَهُمْ اَجْرًا حَسَنًا ۟ۙ

2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ। info
التفاسير:

external-link copy
3 : 18

مَّاكِثِیْنَ فِیْهِ اَبَدًا ۟ۙ

3਼ ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ। info
التفاسير:

external-link copy
4 : 18

وَّیُنْذِرَ الَّذِیْنَ قَالُوا اتَّخَذَ اللّٰهُ وَلَدًا ۟ۗ

4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ। info
التفاسير: