क़ुरआन के अर्थों का अनुवाद - पंजाबी अनुवाद - आरिफ़ हलीम

पृष्ठ संख्या:close

external-link copy
4 : 35

وَاِنْ یُّكَذِّبُوْكَ فَقَدْ كُذِّبَتْ رُسُلٌ مِّنْ قَبْلِكَ ؕ— وَاِلَی اللّٰهِ تُرْجَعُ الْاُمُوْرُ ۟

4਼ (ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ। info
التفاسير:

external-link copy
5 : 35

یٰۤاَیُّهَا النَّاسُ اِنَّ وَعْدَ اللّٰهِ حَقٌّ فَلَا تَغُرَّنَّكُمُ الْحَیٰوةُ الدُّنْیَا ۥ— وَلَا یَغُرَّنَّكُمْ بِاللّٰهِ الْغَرُوْرُ ۟

5਼ ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਈਂ ਰੱਖੇ ਅਤੇ ਨਾ ਹੀ ਉਹ ਵੱਡਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ (ਅੱਲਾਹ ਬਾਰੇ ਕਿਸੇ) ਧੋਖੇ ਵਿਚ ਪਾ ਦੇਵੇ। info
التفاسير:

external-link copy
6 : 35

اِنَّ الشَّیْطٰنَ لَكُمْ عَدُوٌّ فَاتَّخِذُوْهُ عَدُوًّا ؕ— اِنَّمَا یَدْعُوْا حِزْبَهٗ لِیَكُوْنُوْا مِنْ اَصْحٰبِ السَّعِیْرِ ۟ؕ

6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ। info
التفاسير:

external-link copy
7 : 35

اَلَّذِیْنَ كَفَرُوْا لَهُمْ عَذَابٌ شَدِیْدٌ ؕ۬— وَالَّذِیْنَ اٰمَنُوْا وَعَمِلُوا الصّٰلِحٰتِ لَهُمْ مَّغْفِرَةٌ وَّاَجْرٌ كَبِیْرٌ ۟۠

7਼ ਜਿਹੜੇ ਲੋਕ ਕਾਫ਼ਿਰ (ਇਕ ਰੱਬ ਦੇ ਇਨਕਾਰੀ) ਹੋ ਗਏ ਉਹਨਾਂ ਲਈ ਕਰੜੀ ਸਜ਼ਾ ਹੈ ਅਤੇ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਉਹਨਾਂ ਲਈ ਬਖ਼ਸ਼ਿਸ਼ ਤੇ ਬਹੁਤ ਵੱਡਾ ਬਦਲਾ ਹੈ। info
التفاسير:

external-link copy
8 : 35

اَفَمَنْ زُیِّنَ لَهٗ سُوْٓءُ عَمَلِهٖ فَرَاٰهُ حَسَنًا ؕ— فَاِنَّ اللّٰهَ یُضِلُّ مَنْ یَّشَآءُ وَیَهْدِیْ مَنْ یَّشَآءُ ۖؗ— فَلَا تَذْهَبْ نَفْسُكَ عَلَیْهِمْ حَسَرٰتٍ ؕ— اِنَّ اللّٰهَ عَلِیْمٌۢ بِمَا یَصْنَعُوْنَ ۟

8਼ ਕੀ ਉਹ ਵਿਅਕਤੀ (ਹਿਦਾਇਤ ਵਾਲਾ ਹੋ ਸਕਦਾ ਹੈ) ਜਿਸ ਲਈ ਉਸ ਦੇ ਭੈੜੇ ਕਰਮਾਂ ਨੂੰ ਸੋਹਣਾ ਬਣਾ ਦਿੱਤਾ ਗਿਆ ਹੋਵੇ ਅਤੇ ਉਹ ਉਹਨਾਂ ਨੂੰ ਚੰਗਾ ਸਮਝਦਾ ਹੋਵੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ ਗੁਮਰਾਹ ਕਰ ਦਿੰਦਾ ਹੈ ਤੇ ਜਿਸ ਨੂੰ ਚਾਹੁੰਦਾ ਹੈ ਸਿੱਧੇ ਰਾਹ ਪਾਉਂਦਾ ਹੈ। ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਵਿਚ ਕਿਤੇ ਆਪਣੀ ਜਿੰਦ ਨੂੰ ਹੀ ਨਾ ਗੁਆਚ ਬੇਠੋ। ਉਹ ਜੋ ਵੀ ਕਰ ਰਹੇ ਹਨ ਅੱਲਾਹ ਭਲੀ-ਭਾਂਤ ਜਾਣੂ ਹੈ। info
التفاسير:

external-link copy
9 : 35

وَاللّٰهُ الَّذِیْۤ اَرْسَلَ الرِّیٰحَ فَتُثِیْرُ سَحَابًا فَسُقْنٰهُ اِلٰی بَلَدٍ مَّیِّتٍ فَاَحْیَیْنَا بِهِ الْاَرْضَ بَعْدَ مَوْتِهَا ؕ— كَذٰلِكَ النُّشُوْرُ ۟

9਼ ਅਤੇ ਅੱਲਾਹ ਹੀ ਉਹਨਾਂ ਹਵਾਵਾਂ ਨੂੰ ਭੇਜਦਾ ਹੈ ਜਿਹੜੀਆਂ ਬੱਦਲਾਂ ਨੂੰ ਚੁੱਕਦੀਆਂ ਹਨ, ਫੇਰ ਅਸੀਂ ਉਹਨਾਂ ਬੱਦਲਾਂ ਨੂੰ ਮੁਰਦਾ (ਬੰਜਰ) ਧਰਤੀ ਵੱਲ ਭੇਜਦੇ ਹਾਂ ਅਤੇ ਇਹਨਾਂ (ਬੱਦਲਾਂ) ਰਾਹੀਂ ਉਸੇ ਧਰਤੀ ਨੂੰ ਉਸ ਦੀ ਮੌਤ (ਉਜਾੜ) ਤੋਂ ਮਗਰੋਂ ਜਿਊਂਦਾ (ਉਪਜਾਊ) ਕਰ ਦਿੰਦੇ ਹਾਂ। ਇਸੇ ਪ੍ਰਕਾਰ (ਤੁਸੀਂ ਸਭ ਨੇ ਵੀ ਕਿਆਮਤ ਦਿਹਾੜੇ) ਮੁੜ ਜਿਊਂਦਾ ਹੋਣਾ ਹੈ। info
التفاسير:

external-link copy
10 : 35

مَنْ كَانَ یُرِیْدُ الْعِزَّةَ فَلِلّٰهِ الْعِزَّةُ جَمِیْعًا ؕ— اِلَیْهِ یَصْعَدُ الْكَلِمُ الطَّیِّبُ وَالْعَمَلُ الصَّالِحُ یَرْفَعُهٗ ؕ— وَالَّذِیْنَ یَمْكُرُوْنَ السَّیِّاٰتِ لَهُمْ عَذَابٌ شَدِیْدٌ ؕ— وَمَكْرُ اُولٰٓىِٕكَ هُوَ یَبُوْرُ ۟

10਼ ਜੋ ਵਿਅਕਤੀ ਮਾਨ-ਸਨਮਾਨ ਚਾਹੁੰਦਾ ਹੈ (ਤਾਂ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ) ਆਦਰ ਸਤਿਕਾਰ ਤਾਂ ਸਾਰਾ ਦਾ ਸਾਰਾ ਅੱਲਾਹ ਲਈ ਹੀ ਹੈ, ਸਾਰੇ ਪਵਿੱਤਰ ਸ਼ਬਦ ਉਸੇ ਵੱਲ ਚੜ੍ਹਦੇ ਹਨ ਅਤੇ ਨੇਕ ਕਰਮ ਉਹਨਾਂ (ਸ਼ਬਦਾਂ) ਉਤਾਂਹ ਚੁੱਕ ਲੈ ਜਾਂਦੇ ਹਨ। ਜਿਹੜੇ ਲੋਕ ਭੈੜੀਆਂ ਚਾਲਾਂ ਚਲਦੇ ਹਨ ਉਹਨਾਂ ਲਈ ਕਰੜਾ ਅਜ਼ਾਬ ਹੈ ਅਤੇ ਉਹਨਾਂ ਦੀਆਂ ਸਾਰੀਆਂ ਚਾਲਾਂ ਆਪੇ ਨਸ਼ਟ ਹੋ ਜਾਣਗੀਆਂ। info
التفاسير:

external-link copy
11 : 35

وَاللّٰهُ خَلَقَكُمْ مِّنْ تُرَابٍ ثُمَّ مِنْ نُّطْفَةٍ ثُمَّ جَعَلَكُمْ اَزْوَاجًا ؕ— وَمَا تَحْمِلُ مِنْ اُ وَلَا تَضَعُ اِلَّا بِعِلْمِهٖ ؕ— وَمَا یُعَمَّرُ مِنْ مُّعَمَّرٍ وَّلَا یُنْقَصُ مِنْ عُمُرِهٖۤ اِلَّا فِیْ كِتٰبٍ ؕ— اِنَّ ذٰلِكَ عَلَی اللّٰهِ یَسِیْرٌ ۟

11਼ (ਲੋਕੋ) ਅੱਲਾਹ ਨੇ ਹੀ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ ਫੇਰ ਵੀਰਜ ਤੋਂ (ਪੈਦਾ ਕੀਤਾ) ਫੇਰ ਤੁਹਾਡੇ ਜੋੜੇ (ਪਤੀ ਪਤਨੀ) ਬਣਾਏ ਅਤੇ ਜਿਹੜੀ ਵੀ ਇਸਤਰੀ ਗਰਭਵਤੀ ਹੁੰਦੀ ਹੈ ਤੇ ਬੱਚਾ ਜਣਦੀ ਹੈ, ਅੱਲਾਹ ਨੂੰ ਉਸ ਦਾ ਗਿਆਨ ਹੁੰਦਾ ਹੈ ਅਤੇ ਜੇ ਕਿਸੇ ਦੀ ਆਯੂ ਵਿਚ ਵਾਧਾ ਕੀਤਾ ਜਾਂਦਾ ਹੈ ਜਾਂ ਕਿਸੇ ਦੀ ਆਯੂ ਘਟਾਈ ਜਾਂਦੀ ਹੈ ਤਾਂ ਇਹ ਸਾਰੀਆਂ ਗੱਲਾਂ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖੀਆਂ ਹੋਈਆਂ ਹਨ। ਬੇਸ਼ੱਕ ਅੱਲਾਹ ਲਈ ਇਹ ਸਭ ਕਰਨਾ ਬਹੁਤ ਹੀ ਸੌਖਾ ਹੈ। info
التفاسير: