Terjemahan makna Alquran Alkarim - Terjemahan Berbahasa Punjab - Arif Halim

Nomor Halaman:close

external-link copy
127 : 37

فَكَذَّبُوْهُ فَاِنَّهُمْ لَمُحْضَرُوْنَ ۟ۙ

127਼ ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ। info
التفاسير:

external-link copy
128 : 37

اِلَّا عِبَادَ اللّٰهِ الْمُخْلَصِیْنَ ۟

128਼ ਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)। info
التفاسير:

external-link copy
129 : 37

وَتَرَكْنَا عَلَیْهِ فِی الْاٰخِرِیْنَ ۟ۙ

129਼ ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ। info
التفاسير:

external-link copy
130 : 37

سَلٰمٌ عَلٰۤی اِلْ یَاسِیْنَ ۟

130਼ ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ। info
التفاسير:

external-link copy
131 : 37

اِنَّا كَذٰلِكَ نَجْزِی الْمُحْسِنِیْنَ ۟

131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ। info
التفاسير:

external-link copy
132 : 37

اِنَّهٗ مِنْ عِبَادِنَا الْمُؤْمِنِیْنَ ۟

132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ। info
التفاسير:

external-link copy
133 : 37

وَاِنَّ لُوْطًا لَّمِنَ الْمُرْسَلِیْنَ ۟ؕ

133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ। info
التفاسير:

external-link copy
134 : 37

اِذْ نَجَّیْنٰهُ وَاَهْلَهٗۤ اَجْمَعِیْنَ ۟ۙ

134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ। info
التفاسير:

external-link copy
135 : 37

اِلَّا عَجُوْزًا فِی الْغٰبِرِیْنَ ۟

135਼ ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)। info
التفاسير:

external-link copy
136 : 37

ثُمَّ دَمَّرْنَا الْاٰخَرِیْنَ ۟

136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ। info
التفاسير:

external-link copy
137 : 37

وَاِنَّكُمْ لَتَمُرُّوْنَ عَلَیْهِمْ مُّصْبِحِیْنَ ۟ۙ

137਼ ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ। info
التفاسير:

external-link copy
138 : 37

وَبِالَّیْلِ ؕ— اَفَلَا تَعْقِلُوْنَ ۟۠

138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ? info
التفاسير:

external-link copy
139 : 37

وَاِنَّ یُوْنُسَ لَمِنَ الْمُرْسَلِیْنَ ۟ؕ

139਼ ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ। info
التفاسير:

external-link copy
140 : 37

اِذْ اَبَقَ اِلَی الْفُلْكِ الْمَشْحُوْنِ ۟ۙ

140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ। info
التفاسير:

external-link copy
141 : 37

فَسَاهَمَ فَكَانَ مِنَ الْمُدْحَضِیْنَ ۟ۚ

141਼ ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)। info
التفاسير:

external-link copy
142 : 37

فَالْتَقَمَهُ الْحُوْتُ وَهُوَ مُلِیْمٌ ۟

142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ। info
التفاسير:

external-link copy
143 : 37

فَلَوْلَاۤ اَنَّهٗ كَانَ مِنَ الْمُسَبِّحِیْنَ ۟ۙ

143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ। info
التفاسير:

external-link copy
144 : 37

لَلَبِثَ فِیْ بَطْنِهٖۤ اِلٰی یَوْمِ یُبْعَثُوْنَ ۟ۚ

144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ। info
التفاسير:

external-link copy
145 : 37

فَنَبَذْنٰهُ بِالْعَرَآءِ وَهُوَ سَقِیْمٌ ۟ۚ

145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ। info
التفاسير:

external-link copy
146 : 37

وَاَنْۢبَتْنَا عَلَیْهِ شَجَرَةً مِّنْ یَّقْطِیْنٍ ۟ۚ

146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ। info
التفاسير:

external-link copy
147 : 37

وَاَرْسَلْنٰهُ اِلٰی مِائَةِ اَلْفٍ اَوْ یَزِیْدُوْنَ ۟ۚ

147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ। info
التفاسير:

external-link copy
148 : 37

فَاٰمَنُوْا فَمَتَّعْنٰهُمْ اِلٰی حِیْنٍ ۟ؕ

148਼ ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ। info
التفاسير:

external-link copy
149 : 37

فَاسْتَفْتِهِمْ اَلِرَبِّكَ الْبَنَاتُ وَلَهُمُ الْبَنُوْنَ ۟ۙ

149਼ ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ? info
التفاسير:

external-link copy
150 : 37

اَمْ خَلَقْنَا الْمَلٰٓىِٕكَةَ اِنَاثًا وَّهُمْ شٰهِدُوْنَ ۟

150਼ ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ? info
التفاسير:

external-link copy
151 : 37

اَلَاۤ اِنَّهُمْ مِّنْ اِفْكِهِمْ لَیَقُوْلُوْنَ ۟ۙ

151਼ (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ। info
التفاسير:

external-link copy
152 : 37

وَلَدَ اللّٰهُ ۙ— وَاِنَّهُمْ لَكٰذِبُوْنَ ۟

152਼ ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ। info
التفاسير:

external-link copy
153 : 37

اَصْطَفَی الْبَنَاتِ عَلَی الْبَنِیْنَ ۟ؕ

153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ? info
التفاسير: