Terjemahan makna Alquran Alkarim - Terjemahan Berbahasa Punjab - Arif Halim

ਅਲ-ਕਲਮ

external-link copy
1 : 38

صٓ وَالْقُرْاٰنِ ذِی الذِّكْرِ ۟ؕ

1਼ ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ। info
التفاسير:

external-link copy
2 : 38

بَلِ الَّذِیْنَ كَفَرُوْا فِیْ عِزَّةٍ وَّشِقَاقٍ ۟

2਼ ਪਰ ਇਨਕਾਰੀ ਤਾਂ ਘਮੰਡ ਵਿਚ ਅਤੇ (.ਕੁਰਆਨ ਦੀ) ਵਿਰੋਧਤਾ ਵਿਚ ਫਸੇ ਹੋਏ ਹਨ। info
التفاسير:

external-link copy
3 : 38

كَمْ اَهْلَكْنَا مِنْ قَبْلِهِمْ مِّنْ قَرْنٍ فَنَادَوْا وَّلَاتَ حِیْنَ مَنَاصٍ ۟

3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ। info
التفاسير:

external-link copy
4 : 38

وَعَجِبُوْۤا اَنْ جَآءَهُمْ مُّنْذِرٌ مِّنْهُمْ ؗ— وَقَالَ الْكٰفِرُوْنَ هٰذَا سٰحِرٌ كَذَّابٌ ۟ۖۚ

4਼ ਅਤੇ ਉਹਨਾਂ ਲੋਕਾਂ ਨੂੰ ਇਸ ਗੱਲ ਉੱਤੇ ਰੁਰਾਨੀ ਸੀ ਕਿ ਇਕ ਡਰਾਉਣ ਵਾਲਾ ਆਪ ਉਹਨਾਂ ਵਿੱਚੋਂ ਹੀ ਆ ਗਿਆ ਅਤੇ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਇਕ ਜਾਦੂਗਰ ਹੈ ਅਤੇ ਵੱਡਾ ਝੂਠਾ ਹੈ। info
التفاسير:

external-link copy
5 : 38

اَجَعَلَ الْاٰلِهَةَ اِلٰهًا وَّاحِدًا ۖۚ— اِنَّ هٰذَا لَشَیْءٌ عُجَابٌ ۟

5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ। info
التفاسير:

external-link copy
6 : 38

وَانْطَلَقَ الْمَلَاُ مِنْهُمْ اَنِ امْشُوْا وَاصْبِرُوْا عَلٰۤی اٰلِهَتِكُمْ ۖۚ— اِنَّ هٰذَا لَشَیْءٌ یُّرَادُ ۟ۚ

6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ। info
التفاسير:

external-link copy
7 : 38

مَا سَمِعْنَا بِهٰذَا فِی الْمِلَّةِ الْاٰخِرَةِ ۖۚ— اِنْ هٰذَاۤ اِلَّا اخْتِلَاقٌ ۟ۖۚ

7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ। info
التفاسير:

external-link copy
8 : 38

ءَاُنْزِلَ عَلَیْهِ الذِّكْرُ مِنْ بَیْنِنَا ؕ— بَلْ هُمْ فِیْ شَكٍّ مِّنْ ذِكْرِیْ ۚ— بَلْ لَّمَّا یَذُوْقُوْا عَذَابِ ۟ؕ

8਼ ਕੀ ਸਾਡੇ ਵਿੱਚੋਂ ਇਸੇ ’ਤੇ ਹੀ ਜ਼ਿਕਰ (.ਕੁਰਆਨ) ਉੱਤਰਿਆ ਹੈ ? ਅਸਲ ਵਿਚ ਇਹ ਲੋਕ ਮੇਰੇ ਜ਼ਿਕਰ (.ਕੁਰਆਨ) ਉੱਤੇ ਸ਼ੱਕ ਕਰ ਰਹੇ ਹਨ, ਕਿਉਂ ਜੋ ਅਜੇ ਉਹਨਾਂ ਨੇ ਮੇਰੇ ਅਜ਼ਾਬ ਦਾ ਸੁਆਦ ਨਹੀਂ ਚੱਖਿਆ। info
التفاسير:

external-link copy
9 : 38

اَمْ عِنْدَهُمْ خَزَآىِٕنُ رَحْمَةِ رَبِّكَ الْعَزِیْزِ الْوَهَّابِ ۟ۚ

9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ? info
التفاسير:

external-link copy
10 : 38

اَمْ لَهُمْ مُّلْكُ السَّمٰوٰتِ وَالْاَرْضِ وَمَا بَیْنَهُمَا ۫— فَلْیَرْتَقُوْا فِی الْاَسْبَابِ ۟

10਼ ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ। info
التفاسير:

external-link copy
11 : 38

جُنْدٌ مَّا هُنَالِكَ مَهْزُوْمٌ مِّنَ الْاَحْزَابِ ۟

11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ। info
التفاسير:

external-link copy
12 : 38

كَذَّبَتْ قَبْلَهُمْ قَوْمُ نُوْحٍ وَّعَادٌ وَّفِرْعَوْنُ ذُو الْاَوْتَادِ ۟ۙ

12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ। info
التفاسير:

external-link copy
13 : 38

وَثَمُوْدُ وَقَوْمُ لُوْطٍ وَّاَصْحٰبُ لْـَٔیْكَةِ ؕ— اُولٰٓىِٕكَ الْاَحْزَابُ ۟

13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ। info
التفاسير:

external-link copy
14 : 38

اِنْ كُلٌّ اِلَّا كَذَّبَ الرُّسُلَ فَحَقَّ عِقَابِ ۟۠

14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ। info
التفاسير:

external-link copy
15 : 38

وَمَا یَنْظُرُ هٰۤؤُلَآءِ اِلَّا صَیْحَةً وَّاحِدَةً مَّا لَهَا مِنْ فَوَاقٍ ۟

15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ। info
التفاسير:

external-link copy
16 : 38

وَقَالُوْا رَبَّنَا عَجِّلْ لَّنَا قِطَّنَا قَبْلَ یَوْمِ الْحِسَابِ ۟

16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ। info
التفاسير: