Terjemahan makna Alquran Alkarim - Terjemahan Berbahasa Punjab - Arif Halim

ਅਲ-ਇਨਸ਼ਿਕਾਕ

external-link copy
1 : 54

اِقْتَرَبَتِ السَّاعَةُ وَانْشَقَّ الْقَمَرُ ۟

1਼ ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।1 info

1 ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)

التفاسير:

external-link copy
2 : 54

وَاِنْ یَّرَوْا اٰیَةً یُّعْرِضُوْا وَیَقُوْلُوْا سِحْرٌ مُّسْتَمِرٌّ ۟

2਼ ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ। info
التفاسير:

external-link copy
3 : 54

وَكَذَّبُوْا وَاتَّبَعُوْۤا اَهْوَآءَهُمْ وَكُلُّ اَمْرٍ مُّسْتَقِرٌّ ۟

3਼ ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ। info
التفاسير:

external-link copy
4 : 54

وَلَقَدْ جَآءَهُمْ مِّنَ الْاَنْۢبَآءِ مَا فِیْهِ مُزْدَجَرٌ ۟ۙ

4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ। info
التفاسير:

external-link copy
5 : 54

حِكْمَةٌ بَالِغَةٌ فَمَا تُغْنِ النُّذُرُ ۟ۙ

5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ। info
التفاسير:

external-link copy
6 : 54

فَتَوَلَّ عَنْهُمْ ۘ— یَوْمَ یَدْعُ الدَّاعِ اِلٰی شَیْءٍ نُّكُرٍ ۟ۙ

6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ। info
التفاسير:

external-link copy
7 : 54

خُشَّعًا اَبْصَارُهُمْ یَخْرُجُوْنَ مِنَ الْاَجْدَاثِ كَاَنَّهُمْ جَرَادٌ مُّنْتَشِرٌ ۟ۙ

7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ। info
التفاسير:

external-link copy
8 : 54

مُّهْطِعِیْنَ اِلَی الدَّاعِ ؕ— یَقُوْلُ الْكٰفِرُوْنَ هٰذَا یَوْمٌ عَسِرٌ ۟

8਼ ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ। info
التفاسير:

external-link copy
9 : 54

كَذَّبَتْ قَبْلَهُمْ قَوْمُ نُوْحٍ فَكَذَّبُوْا عَبْدَنَا وَقَالُوْا مَجْنُوْنٌ وَّازْدُجِرَ ۟

9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ। info
التفاسير:

external-link copy
10 : 54

فَدَعَا رَبَّهٗۤ اَنِّیْ مَغْلُوْبٌ فَانْتَصِرْ ۟

10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ। info
التفاسير:

external-link copy
11 : 54

فَفَتَحْنَاۤ اَبْوَابَ السَّمَآءِ بِمَآءٍ مُّنْهَمِرٍ ۟ؗۖ

11਼ ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ। info
التفاسير:

external-link copy
12 : 54

وَّفَجَّرْنَا الْاَرْضَ عُیُوْنًا فَالْتَقَی الْمَآءُ عَلٰۤی اَمْرٍ قَدْ قُدِرَ ۟ۚ

12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ। info
التفاسير:

external-link copy
13 : 54

وَحَمَلْنٰهُ عَلٰی ذَاتِ اَلْوَاحٍ وَّدُسُرٍ ۟ۙ

13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ। info
التفاسير:

external-link copy
14 : 54

تَجْرِیْ بِاَعْیُنِنَا جَزَآءً لِّمَنْ كَانَ كُفِرَ ۟

14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ। info
التفاسير:

external-link copy
15 : 54

وَلَقَدْ تَّرَكْنٰهَاۤ اٰیَةً فَهَلْ مِنْ مُّدَّكِرٍ ۟

15਼ ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ? info
التفاسير:

external-link copy
16 : 54

فَكَیْفَ كَانَ عَذَابِیْ وَنُذُرِ ۟

16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ। info
التفاسير:

external-link copy
17 : 54

وَلَقَدْ یَسَّرْنَا الْقُرْاٰنَ لِلذِّكْرِ فَهَلْ مِنْ مُّدَّكِرٍ ۟

17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ? info
التفاسير:

external-link copy
18 : 54

كَذَّبَتْ عَادٌ فَكَیْفَ كَانَ عَذَابِیْ وَنُذُرِ ۟

18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ। info
التفاسير:

external-link copy
19 : 54

اِنَّاۤ اَرْسَلْنَا عَلَیْهِمْ رِیْحًا صَرْصَرًا فِیْ یَوْمِ نَحْسٍ مُّسْتَمِرٍّ ۟ۙ

19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ। info
التفاسير:

external-link copy
20 : 54

تَنْزِعُ النَّاسَ ۙ— كَاَنَّهُمْ اَعْجَازُ نَخْلٍ مُّنْقَعِرٍ ۟

20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ। info
التفاسير:

external-link copy
21 : 54

فَكَیْفَ كَانَ عَذَابِیْ وَنُذُرِ ۟

21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ। info
التفاسير:

external-link copy
22 : 54

وَلَقَدْ یَسَّرْنَا الْقُرْاٰنَ لِلذِّكْرِ فَهَلْ مِنْ مُّدَّكِرٍ ۟۠

22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ? info
التفاسير:

external-link copy
23 : 54

كَذَّبَتْ ثَمُوْدُ بِالنُّذُرِ ۟

23਼ (ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ। info
التفاسير:

external-link copy
24 : 54

فَقَالُوْۤا اَبَشَرًا مِّنَّا وَاحِدًا نَّتَّبِعُهٗۤ ۙ— اِنَّاۤ اِذًا لَّفِیْ ضَلٰلٍ وَّسُعُرٍ ۟

24਼ ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ। info
التفاسير:

external-link copy
25 : 54

ءَاُلْقِیَ الذِّكْرُ عَلَیْهِ مِنْ بَیْنِنَا بَلْ هُوَ كَذَّابٌ اَشِرٌ ۟

25਼ ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ। info
التفاسير:

external-link copy
26 : 54

سَیَعْلَمُوْنَ غَدًا مَّنِ الْكَذَّابُ الْاَشِرُ ۟

26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ। info
التفاسير:

external-link copy
27 : 54

اِنَّا مُرْسِلُوا النَّاقَةِ فِتْنَةً لَّهُمْ فَارْتَقِبْهُمْ وَاصْطَبِرْ ۟ؗ

27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ। info
التفاسير:

external-link copy
28 : 54

وَنَبِّئْهُمْ اَنَّ الْمَآءَ قِسْمَةٌ بَیْنَهُمْ ۚ— كُلُّ شِرْبٍ مُّحْتَضَرٌ ۟

28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ। info
التفاسير:

external-link copy
29 : 54

فَنَادَوْا صَاحِبَهُمْ فَتَعَاطٰی فَعَقَرَ ۟

29਼ ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ। info
التفاسير:

external-link copy
30 : 54

فَكَیْفَ كَانَ عَذَابِیْ وَنُذُرِ ۟

30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ? info
التفاسير:

external-link copy
31 : 54

اِنَّاۤ اَرْسَلْنَا عَلَیْهِمْ صَیْحَةً وَّاحِدَةً فَكَانُوْا كَهَشِیْمِ الْمُحْتَظِرِ ۟

31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ। info
التفاسير:

external-link copy
32 : 54

وَلَقَدْ یَسَّرْنَا الْقُرْاٰنَ لِلذِّكْرِ فَهَلْ مِنْ مُّدَّكِرٍ ۟

32਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ? info
التفاسير:

external-link copy
33 : 54

كَذَّبَتْ قَوْمُ لُوْطٍۭ بِالنُّذُرِ ۟

33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ। info
التفاسير:

external-link copy
34 : 54

اِنَّاۤ اَرْسَلْنَا عَلَیْهِمْ حَاصِبًا اِلَّاۤ اٰلَ لُوْطٍ ؕ— نَجَّیْنٰهُمْ بِسَحَرٍ ۟ۙ

34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ। info
التفاسير:

external-link copy
35 : 54

نِّعْمَةً مِّنْ عِنْدِنَا ؕ— كَذٰلِكَ نَجْزِیْ مَنْ شَكَرَ ۟

35਼ ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ। info
التفاسير:

external-link copy
36 : 54

وَلَقَدْ اَنْذَرَهُمْ بَطْشَتَنَا فَتَمَارَوْا بِالنُّذُرِ ۟

36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ। info
التفاسير:

external-link copy
37 : 54

وَلَقَدْ رَاوَدُوْهُ عَنْ ضَیْفِهٖ فَطَمَسْنَاۤ اَعْیُنَهُمْ فَذُوْقُوْا عَذَابِیْ وَنُذُرِ ۟

37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ। info
التفاسير:

external-link copy
38 : 54

وَلَقَدْ صَبَّحَهُمْ بُكْرَةً عَذَابٌ مُّسْتَقِرٌّ ۟ۚ

38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ। info
التفاسير:

external-link copy
39 : 54

فَذُوْقُوْا عَذَابِیْ وَنُذُرِ ۟

39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ। info
التفاسير:

external-link copy
40 : 54

وَلَقَدْ یَسَّرْنَا الْقُرْاٰنَ لِلذِّكْرِ فَهَلْ مِنْ مُّدَّكِرٍ ۟۠

40਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ। info
التفاسير:

external-link copy
41 : 54

وَلَقَدْ جَآءَ اٰلَ فِرْعَوْنَ النُّذُرُ ۟ۚ

41਼ ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ। info
التفاسير:

external-link copy
42 : 54

كَذَّبُوْا بِاٰیٰتِنَا كُلِّهَا فَاَخَذْنٰهُمْ اَخْذَ عَزِیْزٍ مُّقْتَدِرٍ ۟

42਼ ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ। info
التفاسير:

external-link copy
43 : 54

اَكُفَّارُكُمْ خَیْرٌ مِّنْ اُولٰٓىِٕكُمْ اَمْ لَكُمْ بَرَآءَةٌ فِی الزُّبُرِ ۟ۚ

43਼ ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ? info
التفاسير:

external-link copy
44 : 54

اَمْ یَقُوْلُوْنَ نَحْنُ جَمِیْعٌ مُّنْتَصِرٌ ۟

44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ info
التفاسير:

external-link copy
45 : 54

سَیُهْزَمُ الْجَمْعُ وَیُوَلُّوْنَ الدُّبُرَ ۟

45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ। info
التفاسير:

external-link copy
46 : 54

بَلِ السَّاعَةُ مَوْعِدُهُمْ وَالسَّاعَةُ اَدْهٰی وَاَمَرُّ ۟

46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ। info
التفاسير:

external-link copy
47 : 54

اِنَّ الْمُجْرِمِیْنَ فِیْ ضَلٰلٍ وَّسُعُرٍ ۟ۘ

47਼ ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ। info
التفاسير:

external-link copy
48 : 54

یَوْمَ یُسْحَبُوْنَ فِی النَّارِ عَلٰی وُجُوْهِهِمْ ؕ— ذُوْقُوْا مَسَّ سَقَرَ ۟

48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ। info

1 ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 97/17

التفاسير:

external-link copy
49 : 54

اِنَّا كُلَّ شَیْءٍ خَلَقْنٰهُ بِقَدَرٍ ۟

49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ। info
التفاسير:

external-link copy
50 : 54

وَمَاۤ اَمْرُنَاۤ اِلَّا وَاحِدَةٌ كَلَمْحٍ بِالْبَصَرِ ۟

50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)। info
التفاسير:

external-link copy
51 : 54

وَلَقَدْ اَهْلَكْنَاۤ اَشْیَاعَكُمْ فَهَلْ مِنْ مُّدَّكِرٍ ۟

51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ? info
التفاسير:

external-link copy
52 : 54

وَكُلُّ شَیْءٍ فَعَلُوْهُ فِی الزُّبُرِ ۟

52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ। info
التفاسير:

external-link copy
53 : 54

وَكُلُّ صَغِیْرٍ وَّكَبِیْرٍ مُّسْتَطَرٌ ۟

53਼ ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ। info
التفاسير:

external-link copy
54 : 54

اِنَّ الْمُتَّقِیْنَ فِیْ جَنّٰتٍ وَّنَهَرٍ ۟ۙ

54਼ ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ। info
التفاسير:

external-link copy
55 : 54

فِیْ مَقْعَدِ صِدْقٍ عِنْدَ مَلِیْكٍ مُّقْتَدِرٍ ۟۠

55਼ ਸੱਚੀ ਇੱਜ਼ਤ ਦੀ ਥਾਂ ਹਰ ਪ੍ਰਕਾਰ ਦੀ ਸਮਰਥਾ ਰੱਖਣ ਵਾਲੇ ਪਾਤਸ਼ਾਹ ਦੇ ਕੋਲ ਹੈ। info
التفاسير: