Traduzione dei Significati del Sacro Corano - Traduzione Punjabi - Arif Halim

Numero di pagina:close

external-link copy
77 : 20

وَلَقَدْ اَوْحَیْنَاۤ اِلٰی مُوْسٰۤی ۙ۬— اَنْ اَسْرِ بِعِبَادِیْ فَاضْرِبْ لَهُمْ طَرِیْقًا فِی الْبَحْرِ یَبَسًا ۙ— لَّا تَخٰفُ دَرَكًا وَّلَا تَخْشٰی ۟

77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ। info
التفاسير:

external-link copy
78 : 20

فَاَتْبَعَهُمْ فِرْعَوْنُ بِجُنُوْدِهٖ فَغَشِیَهُمْ مِّنَ الْیَمِّ مَا غَشِیَهُمْ ۟ؕ

78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ। info
التفاسير:

external-link copy
79 : 20

وَاَضَلَّ فِرْعَوْنُ قَوْمَهٗ وَمَا هَدٰی ۟

79਼ ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ। info
التفاسير:

external-link copy
80 : 20

یٰبَنِیْۤ اِسْرَآءِیْلَ قَدْ اَنْجَیْنٰكُمْ مِّنْ عَدُوِّكُمْ وَوٰعَدْنٰكُمْ جَانِبَ الطُّوْرِ الْاَیْمَنَ وَنَزَّلْنَا عَلَیْكُمُ الْمَنَّ وَالسَّلْوٰی ۟

80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1 info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 57/2

التفاسير:

external-link copy
81 : 20

كُلُوْا مِنْ طَیِّبٰتِ مَا رَزَقْنٰكُمْ وَلَا تَطْغَوْا فِیْهِ فَیَحِلَّ عَلَیْكُمْ غَضَبِیْ ۚ— وَمَنْ یَّحْلِلْ عَلَیْهِ غَضَبِیْ فَقَدْ هَوٰی ۟

81਼ ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ। info
التفاسير:

external-link copy
82 : 20

وَاِنِّیْ لَغَفَّارٌ لِّمَنْ تَابَ وَاٰمَنَ وَعَمِلَ صَالِحًا ثُمَّ اهْتَدٰی ۟

82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ। info
التفاسير:

external-link copy
83 : 20

وَمَاۤ اَعْجَلَكَ عَنْ قَوْمِكَ یٰمُوْسٰی ۟

83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ? info
التفاسير:

external-link copy
84 : 20

قَالَ هُمْ اُولَآءِ عَلٰۤی اَثَرِیْ وَعَجِلْتُ اِلَیْكَ رَبِّ لِتَرْضٰی ۟

84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ। info
التفاسير:

external-link copy
85 : 20

قَالَ فَاِنَّا قَدْ فَتَنَّا قَوْمَكَ مِنْ بَعْدِكَ وَاَضَلَّهُمُ السَّامِرِیُّ ۟

85਼ (ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ। info
التفاسير:

external-link copy
86 : 20

فَرَجَعَ مُوْسٰۤی اِلٰی قَوْمِهٖ غَضْبَانَ اَسِفًا ۚ۬— قَالَ یٰقَوْمِ اَلَمْ یَعِدْكُمْ رَبُّكُمْ وَعْدًا حَسَنًا ؕ۬— اَفَطَالَ عَلَیْكُمُ الْعَهْدُ اَمْ اَرَدْتُّمْ اَنْ یَّحِلَّ عَلَیْكُمْ غَضَبٌ مِّنْ رَّبِّكُمْ فَاَخْلَفْتُمْ مَّوْعِدِیْ ۟

86਼ ਫੇਰ ਮੂਸਾ ਅਤਿਅੰਤ ਗੁੱਸੇ ਅਤੇ ਦੁਖੀ ਹੋਕੇ ਆਪਣੀ ਕੌਮ ਵੱਲ ਪਰਤਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ ਵਾਲਿਓ! ਕੀ ਤੁਹਾਡੇ ਰੱਬ ਨੇ ਤੁਹਾਡੇ ਨਾਲ ਨੇਕ ਵਾਅਦਾ ਨਹੀਂ ਸੀ ਕੀਤਾ ? ਕੀ ਤੁਹਾਨੂੰ ਮੇਰੀ ਜੁਦਾਈ ਦਾ ਸਮਾਂ ਲੰਮਾ ਲੱਗ ਰਿਹਾ ਸੀ ਜਾਂ ਤੁਸੀਂ ਇਹ ਚਾਹੁੰਦੇ ਹੋ ਕਿ ਤੁਹਾਡੇ ’ਤੇ ਤੁਹਾਡੇ ਪਾਲਣਹਾਰ ਦਾ ਕਰੋਪ ਨਾਜ਼ਿਲ ਹੋਵੇ ? ਤੁਸੀਂ ਮੇਰੇ ਨਾਲ ਕੀਤੇ ਹੋਏ ਵਚਨਾਂ ਤੋਂ ਫਿਰ ਗਏ (ਕਿ ਅਸੀਂ ਤੁਹਾਡਾ ਕਹਿਣਾ ਮੰਨਾਗੇ ਤੁਸੀਂ ਸਾਨੂੰ ਫ਼ਿਰਔਨ ਤੋਂ ਬਚਾਓ)। info
التفاسير:

external-link copy
87 : 20

قَالُوْا مَاۤ اَخْلَفْنَا مَوْعِدَكَ بِمَلْكِنَا وَلٰكِنَّا حُمِّلْنَاۤ اَوْزَارًا مِّنْ زِیْنَةِ الْقَوْمِ فَقَذَفْنٰهَا فَكَذٰلِكَ اَلْقَی السَّامِرِیُّ ۟ۙ

87਼ ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ। info
التفاسير: