ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

លេខ​ទំព័រ:close

external-link copy
99 : 20

كَذٰلِكَ نَقُصُّ عَلَیْكَ مِنْ اَنْۢبَآءِ مَا قَدْ سَبَقَ ۚ— وَقَدْ اٰتَیْنٰكَ مِنْ لَّدُنَّا ذِكْرًا ۟ۖۚ

99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ। info
التفاسير:

external-link copy
100 : 20

مَنْ اَعْرَضَ عَنْهُ فَاِنَّهٗ یَحْمِلُ یَوْمَ الْقِیٰمَةِ وِزْرًا ۟ۙ

100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1 info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير:

external-link copy
101 : 20

خٰلِدِیْنَ فِیْهِ ؕ— وَسَآءَ لَهُمْ یَوْمَ الْقِیٰمَةِ حِمْلًا ۟ۙ

101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ। info
التفاسير:

external-link copy
102 : 20

یَّوْمَ یُنْفَخُ فِی الصُّوْرِ وَنَحْشُرُ الْمُجْرِمِیْنَ یَوْمَىِٕذٍ زُرْقًا ۟

102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ। info
التفاسير:

external-link copy
103 : 20

یَّتَخَافَتُوْنَ بَیْنَهُمْ اِنْ لَّبِثْتُمْ اِلَّا عَشْرًا ۟

103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ। info
التفاسير:

external-link copy
104 : 20

نَحْنُ اَعْلَمُ بِمَا یَقُوْلُوْنَ اِذْ یَقُوْلُ اَمْثَلُهُمْ طَرِیْقَةً اِنْ لَّبِثْتُمْ اِلَّا یَوْمًا ۟۠

104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ। info
التفاسير:

external-link copy
105 : 20

وَیَسْـَٔلُوْنَكَ عَنِ الْجِبَالِ فَقُلْ یَنْسِفُهَا رَبِّیْ نَسْفًا ۟ۙ

105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ। info
التفاسير:

external-link copy
106 : 20

فَیَذَرُهَا قَاعًا صَفْصَفًا ۟ۙ

106਼ ਅਤੇ ਧਰਤੀ ਨੂੰ ਰੜਾ ਮੈਦਾਨ ਬਣਾ ਦੇਵੇਗਾ। info
التفاسير:

external-link copy
107 : 20

لَّا تَرٰی فِیْهَا عِوَجًا وَّلَاۤ اَمْتًا ۟ؕ

107਼ ਜਿਸ ਵਿਚ ਨਾ ਤਾਂ ਕੋਈ ਮੋੜ ਹੋਵੇਗਾ ਤੇ ਨਾ ਹੀ ਕੋਈ ਉੱਚਾਈ ਹੋਵੇਗੀ। info
التفاسير:

external-link copy
108 : 20

یَوْمَىِٕذٍ یَّتَّبِعُوْنَ الدَّاعِیَ لَا عِوَجَ لَهٗ ۚ— وَخَشَعَتِ الْاَصْوَاتُ لِلرَّحْمٰنِ فَلَا تَسْمَعُ اِلَّا هَمْسًا ۟

108਼ ਉਸ ਦਿਨ ਸਾਰੇ ਲੋਕੀ ਬੁਲਾਉਣ ਵਾਲੇ (ਫ਼ਰਿਸ਼ਤੇ) ਦੇ ਪਿੱਛੇ-ਪਿੱਛੇ ਤੁਰਨਗੇ ਜਿਸ ਦੇ ਸਾਹਮਣੇ ਕੋਈ ਆਕੜ ਨਹੀਂ ਵਿਖਾ ਸਕੇਗਾ ਅਤੇ ਰਹਿਮਾਨ ਦੇ ਅੱਗੇ ਸਾਰੀਆਂ ਆਵਾਜ਼ਾਂ ਦਬ ਜਾਣਗੀਆਂ। ਇਕ ਸਰਸਰਾਹਟ ਤੋਂ ਛੁੱਟ ਹੋਰ ਕੁੱਝ ਵੀ ਸੁਣਾਈ ਨਹੀਂ ਦੇਵੇਗਾ। info
التفاسير:

external-link copy
109 : 20

یَوْمَىِٕذٍ لَّا تَنْفَعُ الشَّفَاعَةُ اِلَّا مَنْ اَذِنَ لَهُ الرَّحْمٰنُ وَرَضِیَ لَهٗ قَوْلًا ۟

109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ। info
التفاسير:

external-link copy
110 : 20

یَعْلَمُ مَا بَیْنَ اَیْدِیْهِمْ وَمَا خَلْفَهُمْ وَلَا یُحِیْطُوْنَ بِهٖ عِلْمًا ۟

110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ। info
التفاسير:

external-link copy
111 : 20

وَعَنَتِ الْوُجُوْهُ لِلْحَیِّ الْقَیُّوْمِ ؕ— وَقَدْ خَابَ مَنْ حَمَلَ ظُلْمًا ۟

111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ। info
التفاسير:

external-link copy
112 : 20

وَمَنْ یَّعْمَلْ مِنَ الصّٰلِحٰتِ وَهُوَ مُؤْمِنٌ فَلَا یَخٰفُ ظُلْمًا وَّلَا هَضْمًا ۟

112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ। info
التفاسير:

external-link copy
113 : 20

وَكَذٰلِكَ اَنْزَلْنٰهُ قُرْاٰنًا عَرَبِیًّا وَّصَرَّفْنَا فِیْهِ مِنَ الْوَعِیْدِ لَعَلَّهُمْ یَتَّقُوْنَ اَوْ یُحْدِثُ لَهُمْ ذِكْرًا ۟

113਼ ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ। info
التفاسير: