ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

លេខ​ទំព័រ:close

external-link copy
12 : 31

وَلَقَدْ اٰتَیْنَا لُقْمٰنَ الْحِكْمَةَ اَنِ اشْكُرْ لِلّٰهِ ؕ— وَمَنْ یَّشْكُرْ فَاِنَّمَا یَشْكُرُ لِنَفْسِهٖ ۚ— وَمَنْ كَفَرَ فَاِنَّ اللّٰهَ غَنِیٌّ حَمِیْدٌ ۟

12਼ ਨਿਰਸੰਦੇਹ, ਅਸੀਂ ਲੁਕਮਾਨ ਨੂੰ ਦਾਨਾਈ ਬਖ਼ਸ਼ੀ ਸੀ ਕਿ ਉਹ ਅੱਲਾਹ ਦਾ ਸ਼ੁਕਰ ਅਦਾ ਕਰੇ। ਹਰ ਸ਼ੁਕਰ ਕਰਨ ਵਾਲਾ ਆਪਣੇ ਨਿਜੀ ਲਾਭ ਲਈ ਹੀ ਸ਼ੁਕਰ ਕਰਦਾ ਹੈ ਅਤੇ ਜਿਹੜਾ ਨਾ-ਸ਼ੁਕਰੀ ਕਰਦਾ ਹੈ ਤਾਂ ਵਾਸਤਵ ਵਿਚ ਅੱਲਾਹ (ਉਸ ਦੀ ਨਾ-ਸ਼ੁਕਰੀ ਤੋਂ)ਬੇਪਰਵਾਹ ਹੈ ਅਤੇ ਸਾਰੀਆਂ ਖ਼ੂਬੀਆਂ ਦਾ ਮਾਲਿਕ ਹੈ । info
التفاسير:

external-link copy
13 : 31

وَاِذْ قَالَ لُقْمٰنُ لِابْنِهٖ وَهُوَ یَعِظُهٗ یٰبُنَیَّ لَا تُشْرِكْ بِاللّٰهِ ؔؕ— اِنَّ الشِّرْكَ لَظُلْمٌ عَظِیْمٌ ۟

13਼ (ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।1 info

1 ਵੇਖੋ ਸੂਰਤ ਅਨ-ਨਮਲ, ਹਾਸ਼ੀਆ ਆਇਤ 59/27 ਅਤੇ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 22/2

التفاسير:

external-link copy
14 : 31

وَوَصَّیْنَا الْاِنْسَانَ بِوَالِدَیْهِ ۚ— حَمَلَتْهُ اُمُّهٗ وَهْنًا عَلٰی وَهْنٍ وَّفِصٰلُهٗ فِیْ عَامَیْنِ اَنِ اشْكُرْ لِیْ وَلِوَالِدَیْكَ ؕ— اِلَیَّ الْمَصِیْرُ ۟

14਼ ਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਪ੍ਰਤੀ ਵਧੀਆ ਤੋਂ ਵਧੀਆ ਵਿਹਾਰ ਕਰਨ ਦਾ ਹੁਕਮ ਦਿੱਤਾ ਹੈ। ਉਸ ਦੀ ਮਾਂ ਨੇ ਕਿੰਨੀਆਂ ਕਮਜ਼ੋਰੀਆਂ (ਦੁੱਖ) ਸਹਿ ਕੇ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਦੋ ਸਾਲ ਉਸਦੀ ਦੁੱਧ ਛੁੜਾਈ ਵਿਚ ਲੱਗ ਗਏ ਸੀ ਸੋ ਤੂੰ ਮੇਰਾ ਤੇ ਆਪਣੇ ਮਾਂ-ਪਿਓ ਦਾ ਧੰਨਵਾਦ ਕਰ, ਮੇਰੇ ਵੱਲ ਹੀ (ਤੁਸੀਂ ਸਭ ਨੇ) ਪਰਤ ਕੇ ਆਉਣਾ ਹੈ। info
التفاسير:

external-link copy
15 : 31

وَاِنْ جٰهَدٰكَ عَلٰۤی اَنْ تُشْرِكَ بِیْ مَا لَیْسَ لَكَ بِهٖ عِلْمٌ فَلَا تُطِعْهُمَا وَصَاحِبْهُمَا فِی الدُّنْیَا مَعْرُوْفًا ؗ— وَّاتَّبِعْ سَبِیْلَ مَنْ اَنَابَ اِلَیَّ ۚ— ثُمَّ اِلَیَّ مَرْجِعُكُمْ فَاُنَبِّئُكُمْ بِمَا كُنْتُمْ تَعْمَلُوْنَ ۟

15਼ ਪਰ ਜੇ ਉਹ ਦੋਵੇਂ (ਮਾਂ-ਪਿਓ) ਤੇਰੇ ਉੱਤੇ ਦਬਾਓ ਪਾਉਣ ਕਿ ਤੂੰ ਕਿਸੇ ਅਜਿਹੇ ਨੂੰ (ਸਿਫ਼ਤਾਂ ਤੇ ਪੂਜਾ ਵਿਚ) ਮੇਰਾ ਸਾਂਝੀ ਬਣਾ ਜਿਸ ਦਾ ਤੈਨੂੰ ਕੁੱਝ ਵੀ ਗਿਆਨ ਨਹੀਂ ਤਾਂ ਉਹਨਾਂ ਦੀ ਗੱਲ ਕਦੇ ਵੀ ਨਾ ਮੰਨੀ, ਹਾਂ! ਦੁਨੀਆਂ ਵਿਚ ਉਹਨਾਂ ਨਾਲ ਸੁਚੱਜਾ ਵਰਤਾਓ ਕਰਦਾ ਰਹੀਂ ਅਤੇ ਉਸ ਵਿਅਕਤੀ ਦੇ ਪਿੱਛੇ ਲੱਗੀਂ, ਜਿਹੜਾ ਮੇਰੇ ਵਲ ਮੁੜਦਾ ਹੈ (ਭਾਵ ਝੁਕਦਾ ਹੈ)। ਫੇਰ ਤੁਹਾਡਾ ਸਭ ਦਾ ਪਰਤਣਾ ਤਾਂ ਮੇਰੇ ਵੱਲ ਹੀ ਹੈ। ਤੁਸੀਂ ਜੋ ਵੀ ਕਰਦੇ ਹੋ, ਮੈਂ ਤੁਹਾਨੂੰ ਦੱਸ ਦਿਆਂਗਾ। info
التفاسير:

external-link copy
16 : 31

یٰبُنَیَّ اِنَّهَاۤ اِنْ تَكُ مِثْقَالَ حَبَّةٍ مِّنْ خَرْدَلٍ فَتَكُنْ فِیْ صَخْرَةٍ اَوْ فِی السَّمٰوٰتِ اَوْ فِی الْاَرْضِ یَاْتِ بِهَا اللّٰهُ ؕ— اِنَّ اللّٰهَ لَطِیْفٌ خَبِیْرٌ ۟

16਼ (ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ। info
التفاسير:

external-link copy
17 : 31

یٰبُنَیَّ اَقِمِ الصَّلٰوةَ وَاْمُرْ بِالْمَعْرُوْفِ وَانْهَ عَنِ الْمُنْكَرِ وَاصْبِرْ عَلٰی مَاۤ اَصَابَكَ ؕ— اِنَّ ذٰلِكَ مِنْ عَزْمِ الْاُمُوْرِ ۟ۚ

17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ। info
التفاسير:

external-link copy
18 : 31

وَلَا تُصَعِّرْ خَدَّكَ لِلنَّاسِ وَلَا تَمْشِ فِی الْاَرْضِ مَرَحًا ؕ— اِنَّ اللّٰهَ لَا یُحِبُّ كُلَّ مُخْتَالٍ فَخُوْرٍ ۟ۚ

18਼ ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ। info
التفاسير:

external-link copy
19 : 31

وَاقْصِدْ فِیْ مَشْیِكَ وَاغْضُضْ مِنْ صَوْتِكَ ؕ— اِنَّ اَنْكَرَ الْاَصْوَاتِ لَصَوْتُ الْحَمِیْرِ ۟۠

19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ। info
التفاسير: