पवित्र कुरअानको अर्थको अनुवाद - पंजाबी अनुवाद : आरिफ हलीम ।

رقم الصفحة:close

external-link copy
15 : 34

لَقَدْ كَانَ لِسَبَاٍ فِیْ مَسْكَنِهِمْ اٰیَةٌ ۚ— جَنَّتٰنِ عَنْ یَّمِیْنٍ وَّشِمَالٍ ؕ۬— كُلُوْا مِنْ رِّزْقِ رَبِّكُمْ وَاشْكُرُوْا لَهٗ ؕ— بَلْدَةٌ طَیِّبَةٌ وَّرَبٌّ غَفُوْرٌ ۟

15਼ ਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ। info
التفاسير:

external-link copy
16 : 34

فَاَعْرَضُوْا فَاَرْسَلْنَا عَلَیْهِمْ سَیْلَ الْعَرِمِ وَبَدَّلْنٰهُمْ بِجَنَّتَیْهِمْ جَنَّتَیْنِ ذَوَاتَیْ اُكُلٍ خَمْطٍ وَّاَثْلٍ وَّشَیْءٍ مِّنْ سِدْرٍ قَلِیْلٍ ۟

16਼ ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ। info
التفاسير:

external-link copy
17 : 34

ذٰلِكَ جَزَیْنٰهُمْ بِمَا كَفَرُوْا ؕ— وَهَلْ نُجٰزِیْۤ اِلَّا الْكَفُوْرَ ۟

17਼ ਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ। info
التفاسير:

external-link copy
18 : 34

وَجَعَلْنَا بَیْنَهُمْ وَبَیْنَ الْقُرَی الَّتِیْ بٰرَكْنَا فِیْهَا قُرًی ظَاهِرَةً وَّقَدَّرْنَا فِیْهَا السَّیْرَ ؕ— سِیْرُوْا فِیْهَا لَیَالِیَ وَاَیَّامًا اٰمِنِیْنَ ۟

18਼ ਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ। info
التفاسير:

external-link copy
19 : 34

فَقَالُوْا رَبَّنَا بٰعِدْ بَیْنَ اَسْفَارِنَا وَظَلَمُوْۤا اَنْفُسَهُمْ فَجَعَلْنٰهُمْ اَحَادِیْثَ وَمَزَّقْنٰهُمْ كُلَّ مُمَزَّقٍ ؕ— اِنَّ فِیْ ذٰلِكَ لَاٰیٰتٍ لِّكُلِّ صَبَّارٍ شَكُوْرٍ ۟

19਼ ਪਰ ਉਹਨਾਂ (ਸਬਾ ਦੀ ਬਸਤੀ ਵਾਲਿਆਂ) ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਸਾਡੀ ਯਾਤਰਾ ਵਿਚ ਦੂਰੀਆਂ (ਭਾਵ ਦੇਸ਼ ਦੀਆਂ ਸਰਹਦਾਂ) ਵਧਾ ਦੇ। (ਇਹ ਕਹਿ ਕੇ) ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ, ਸੋ ਅਸੀਂ ਉਹਨਾਂ ਨੂੰ ਕਿੱਸੇ-ਕਹਾਣੀਆਂ ਬਣਾ ਛੱਡਿਆ ਅਤੇ ਉਹਨਾਂ ਨੂੰ (ਪੁਰਾਣੇ ਕਿੱਸਿਆਂ ਵਾਂਗ) ਤਿੱਤਰ-ਬਿੱਤਰ ਕਰ ਦਿੱਤਾ (ਭਾਵ ਅਜ਼ਾਬ ਦੇ ਛੱਡਿਆ)। ਬੇਸ਼ੱਕ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਇਸ (ਕਿੱਸੇ) ਵਿਚ ਮਹੱਤਵਪੂਰਨ ਸਿੱਖਿਆਵਾਂ ਹਨ। info
التفاسير:

external-link copy
20 : 34

وَلَقَدْ صَدَّقَ عَلَیْهِمْ اِبْلِیْسُ ظَنَّهٗ فَاتَّبَعُوْهُ اِلَّا فَرِیْقًا مِّنَ الْمُؤْمِنِیْنَ ۟

20਼ ਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ। info
التفاسير:

external-link copy
21 : 34

وَمَا كَانَ لَهٗ عَلَیْهِمْ مِّنْ سُلْطٰنٍ اِلَّا لِنَعْلَمَ مَنْ یُّؤْمِنُ بِالْاٰخِرَةِ مِمَّنْ هُوَ مِنْهَا فِیْ شَكٍّ ؕ— وَرَبُّكَ عَلٰی كُلِّ شَیْءٍ حَفِیْظٌ ۟۠

21਼ ਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ। info
التفاسير:

external-link copy
22 : 34

قُلِ ادْعُوا الَّذِیْنَ زَعَمْتُمْ مِّنْ دُوْنِ اللّٰهِ ۚ— لَا یَمْلِكُوْنَ مِثْقَالَ ذَرَّةٍ فِی السَّمٰوٰتِ وَلَا فِی الْاَرْضِ وَمَا لَهُمْ فِیْهِمَا مِنْ شِرْكٍ وَّمَا لَهٗ مِنْهُمْ مِّنْ ظَهِیْرٍ ۟

22਼ (ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ। info
التفاسير: