पवित्र कुरअानको अर्थको अनुवाद - पंजाबी अनुवाद : आरिफ हलीम ।

رقم الصفحة:close

external-link copy
15 : 4

وَالّٰتِیْ یَاْتِیْنَ الْفَاحِشَةَ مِنْ نِّسَآىِٕكُمْ فَاسْتَشْهِدُوْا عَلَیْهِنَّ اَرْبَعَةً مِّنْكُمْ ۚ— فَاِنْ شَهِدُوْا فَاَمْسِكُوْهُنَّ فِی الْبُیُوْتِ حَتّٰی یَتَوَفّٰهُنَّ الْمَوْتُ اَوْ یَجْعَلَ اللّٰهُ لَهُنَّ سَبِیْلًا ۟

15਼ ਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ (ਜ਼ਨਾ) ਕਰ ਬੈਠਣ ਉਹਨਾਂ ਉੱਤੇ ਆਪਣੇ ਵਿੱਚੋਂ ਹੀ ਚਾਰ ਪੁਰਸ਼ਾਂ ਦੀ ਗਵਾਹੀ ਲਓ, ਜੇ ਇਹ ਚਾਰੋ ਗਵਾਹੀ ਦੇਣ ਤਾਂ ਉਹਨਾਂ ਔਰਤਾਂ ਨੂੰ ਘਰਾਂ ਵਿਚ ਬੰਦ (ਕੈਦ) ਕਰ ਦਿਓ, ਇੱਥੋਂ ਤਕ ਕਿ ਉਨ੍ਹਾਂ ਦੀ ਮੋਤ ਆ ਜਾਵੇ ਜਾਂ ਅੱਲਾਹ ਉਹਨਾਂ ਲਈ ਕੋਈ ਹੋਰ ਰਾਹ ਕੱਢ ਦੇਵੇ। info
التفاسير:

external-link copy
16 : 4

وَالَّذٰنِ یَاْتِیٰنِهَا مِنْكُمْ فَاٰذُوْهُمَا ۚ— فَاِنْ تَابَا وَاَصْلَحَا فَاَعْرِضُوْا عَنْهُمَا ؕ— اِنَّ اللّٰهَ كَانَ تَوَّابًا رَّحِیْمًا ۟

16਼ ਤੁਹਾਡੇ ’ਚੋਂ ਜਿਹੜੇ ਵੀ ਦੋ ਪੁਰਸ਼ ਬਦਕਾਰੀ (ਸਮਲਿੰਗਤਾ) ਕਰਨ ਉਹਨਾਂ ਨੂੰ ਸਜ਼ਾ ਦਿਓ ਜੇ ਉਹ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ ਤਾਂ ਉਹਨਾਂ ਨੂੰ ਮੁਆਫ਼ ਕਰ ਦਿਓ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਹੇ ਤੇ ਰਹਿਮ ਫ਼ਰਮਾਉਣ ਵਾਲਾ ਹੇ। info
التفاسير:

external-link copy
17 : 4

اِنَّمَا التَّوْبَةُ عَلَی اللّٰهِ لِلَّذِیْنَ یَعْمَلُوْنَ السُّوْٓءَ بِجَهَالَةٍ ثُمَّ یَتُوْبُوْنَ مِنْ قَرِیْبٍ فَاُولٰٓىِٕكَ یَتُوْبُ اللّٰهُ عَلَیْهِمْ ؕ— وَكَانَ اللّٰهُ عَلِیْمًا حَكِیْمًا ۟

17਼ ਅੱਲਾਹ ਕੇਵਲ ਉਹਨਾਂ ਲੋਕਾਂ ਦੀ ਹੀ ਤੌਬਾ ਕਬੂਲ ਕਰਦਾ ਹੇ ਜਿਹੜੇ ਨਾਦਾਨੀ (ਅਣਜਾਣਪੁਨੇ) ਵਿਚ ਕੋਈ ਗੁਨਾਹ ਕਰ ਬੈਠਦੇ ਹਨ ਪਰ ਛੇਤੀ ਹੀ (ਉਸ ਗੁਨਾਹ ਤੋਂ) ਤੌਬਾ ਕਰ ਲੈਣ ਤਾਂ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰਦਾ ਹੇ। ਅੱਲਾਹ (ਸਭ ਦਿਲਾਂ ਦੀ) ਜਾਣਕਾਰੀ ਰੱਖਣ ਵਾਲਾ ਹੇ ਅਤੇ ਹਿਕਮਤ ਵਾਲਾ ਹੇ। info
التفاسير:

external-link copy
18 : 4

وَلَیْسَتِ التَّوْبَةُ لِلَّذِیْنَ یَعْمَلُوْنَ السَّیِّاٰتِ ۚ— حَتّٰۤی اِذَا حَضَرَ اَحَدَهُمُ الْمَوْتُ قَالَ اِنِّیْ تُبْتُ الْـٰٔنَ وَلَا الَّذِیْنَ یَمُوْتُوْنَ وَهُمْ كُفَّارٌ ؕ— اُولٰٓىِٕكَ اَعْتَدْنَا لَهُمْ عَذَابًا اَلِیْمًا ۟

18਼ ਉਹਨਾਂ ਲੋਕਾਂ ਦੀ ਤੌਬਾ ਕਬੂਲ ਨਹੀਂ ਹੁੰਦੀ ਜਿਹੜੇ ਭੈੜੇ ਕੰਮ ਕਰਦੇ ਰਹਿੰਦੇ ਹਨ ਇੱਥੋਂ ਤੀਕ ਕਿ ਜਦੋਂ ਉਹਨਾਂ ਵਿੱਚੋਂ ਕਿਸੇ ਦੀ ਮੌਤ ਦਾ ਵੇਲਾ ਆ ਪੁੱਜਦਾ ਹੇ ਉਸ ਸਮੇਂ ਆਖਦਾ ਹੇ ਕਿ “ਹੁਣ ਮੈਂ ਤੌਬਾ ਕਰਦਾ ਹਾਂ” ਇਸੇ ਤਰ੍ਹਾਂ ਉਹਨਾਂ ਦੀ ਤੌਬਾ ਵੀ ਕਬੂਲ ਨਹੀਂ ਹੁੰਦੀ ਜਿਹੜੇ ਕਾਫ਼ਿਰ ਹੁੰਦੇ ਹੋਏ ਹੀ ਮਰ ਜਾਣ। ਇਹੋ ਉਹ ਲੋਕ ਹਨ ਜਿਨ੍ਹਾਂ ਲਈ ਅਸਾਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ। info
التفاسير:

external-link copy
19 : 4

یٰۤاَیُّهَا الَّذِیْنَ اٰمَنُوْا لَا یَحِلُّ لَكُمْ اَنْ تَرِثُوا النِّسَآءَ كَرْهًا ؕ— وَلَا تَعْضُلُوْهُنَّ لِتَذْهَبُوْا بِبَعْضِ مَاۤ اٰتَیْتُمُوْهُنَّ اِلَّاۤ اَنْ یَّاْتِیْنَ بِفَاحِشَةٍ مُّبَیِّنَةٍ ۚ— وَعَاشِرُوْهُنَّ بِالْمَعْرُوْفِ ۚ— فَاِنْ كَرِهْتُمُوْهُنَّ فَعَسٰۤی اَنْ تَكْرَهُوْا شَیْـًٔا وَّیَجْعَلَ اللّٰهُ فِیْهِ خَیْرًا كَثِیْرًا ۟

19਼ ਹੇ ਈਮਾਨ ਵਾਲਿਓ! ਤੁਹਾਡੇ ਲਈ ਇਹ ਜਾਇਜ਼ ਨਹੀਂ ਕਿ ਤੁਸੀਂ ਜ਼ੋਰ ਜ਼ਬਰਦਸਤੀ (ਵਿਧਵਾ) ਇਸਤਰੀਆਂ ਦੇ ਵਾਰਸ ਬਣ ਬੈਠੋ (ਹੁਣ ਉਹ ਅਜ਼ਾਦ ਹੇ ਜਿੱਥੇ ਚਾਹੇ ਨਿਕਾਹ ਕਰਵਾ ਸਕਦੀ ਹੇ) ਅਤੇ ਨਾ ਹੀ ਉਹਨਾਂ ਨੂੰ ਇਸ ਲਈ (ਤਲਾਕ ਦੇਣ ਮਗਰੋਂ) ਰੋਕ ਕੇ ਰੱਖੋ ਕਿ ਜੋ ਤੁਸੀਂ ਉਹਨਾਂ ਨੂੰ ਮਹਿਰ ਦਿੱਤਾ ਹੋਇਆ ਹੇ ਉਸ ਵਿੱਚੋਂ ਕੁੱਝ ਵਾਪਸ ਲੈ ਲਵੋ 1 ਹਾਂ ਜੇ ਉਹ ਕੋਈ ਸਪਸ਼ਟ ਬਦਕਾਰੀ ਤੇ ਬੇ-ਹਿਆਈ ਦੇ ਕੰਮ ਕਰ ਬੈਠਣ ਤਾਂ ਉਹਨਾਂ ਨੂੰ ਰੋਕਣਾ ਜਾਇਜ਼ ਹੇ। ਤੁਸੀਂ ਉਹਨਾਂ (ਆਪਣੀਆਂ ਪਤਨੀਆਂ) ਨਾਲ ਸੁਚੱਜੇ ਢੰਗ ਨਾਲ ਜੀਵਨ ਗੁਜ਼ਾਰੋ ਜੇ ਤੁਸੀਂ ਉਹਨਾਂ ਨੂੰ ਨਾ ਪਸੰਦ ਕਰੋ ਤਾਂ ਹੋ ਸਕਦਾ ਹੇ ਕਿ ਤੁਹਾਨੂੰ ਇਕ ਚੀਜ਼ ਪਸੰਦ ਨਾ ਹੋਵੇ ਪਰ ਅੱਲਾਹ ਨੇ ਉਸੇ ਵਿਚ ਕੋਈ ਭਲਾਈ ਰੱਖ ਛੱਡੀ ਹੋਵੇ। info

1 ਇਸ ਤੋਂ ਭਾਵ ਮਹਿਰ ਹੇ, ਇਸ ਵਿਚ ਹਰ ਉਹ ਚੀਜ਼ ਹੇ, ਜਿਹੜੀ ਪਤੀ ਵੱਲੋਂ ਪਤਨੀ ਨੂੰ ਨਿਕਾਹ ਦੇ ਬਦਲੇ ਦਿੱਤੀ ਜਾਂਦੀ ਹੇ (ਸੋਨਾ ਚਾਂਦੀ ਮਾਲ ਦੌਲਤ ਆਦਿ) ਲੋਕਾਂ ਵਿਚ ਆਮ ਕਰਕੇ 32/- ਰੁਪਏ ਸ਼ਰਈ ਮਹਿਰ ਦਾ ਰਿਵਾਜ ਹੇ। ਜਦ ਕਿ ਇਹ ਸਭ ਗ਼ਲਤ ਗੱਲਾਂ ਹਨ। ਮਹਿਰ ਲੜਕੇ ਦੀ ਵਿੱਤੀ ਯੋਗਤਾ ਅਨੁਸਾਰ ਹੋਣਾ ਚਾਹੀਦਾ ਹੇ, ਨਾ ਦੇਣ ਦੇ ਇਰਾਦੇ ਨਾਲ ਵਧ ਤੋਂ ਵਧ ਮਹਿਰ ਨਿਯਤ ਕਰਨਾ ਠੀਕ ਨਹੀਂ ਅਤੇ ਨਾ ਹੀ ਲੜਕੇ ਦੀ ਹਿੰਮਤ ਤੋਂ ਵੱਧ ਕੇ ਮਹਿਰ ਹੋਣਾ ਚਾਹੀਦਾ ਹੇ ਅਤੇ ਇਸ ਨੂੰ ਦੇਣਾ ਵੀ ਜ਼ਰੂਰੀ ਹੇ।

التفاسير: