Vertaling van de betekenissen Edele Qur'an - De Poenjabi vertaling - Aarif Haleem

ਅਤ-ਤਕਵੀਰ

external-link copy
1 : 51

وَالذّٰرِیٰتِ ذَرْوًا ۟ۙ

1਼ ਸੁੰਹ ਉਹਨਾਂ ਹਵਾਵਾਂ ਦੀ ਜਿਹੜੀਆਂ (ਧੂੜ) ਉਡਾਉਣ ਵਾਲੀਆਂ ਹਨ। info
التفاسير:

external-link copy
2 : 51

فَالْحٰمِلٰتِ وِقْرًا ۟ۙ

2਼ ਫੇਰ ਉਹਨਾਂ ਬੱਦਲਾਂ ਦੀ ਜਿਹੜੇ ਪਾਣੀ ਦਾ ਭਾਰ ਚੁੱਕਣ ਵਾਲੇ ਹਨ। info
التفاسير:

external-link copy
3 : 51

فَالْجٰرِیٰتِ یُسْرًا ۟ۙ

3਼ (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ। info
التفاسير:

external-link copy
4 : 51

فَالْمُقَسِّمٰتِ اَمْرًا ۟ۙ

4਼ (ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ। info
التفاسير:

external-link copy
5 : 51

اِنَّمَا تُوْعَدُوْنَ لَصَادِقٌ ۟ۙ

5਼ ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ। info
التفاسير:

external-link copy
6 : 51

وَّاِنَّ الدِّیْنَ لَوَاقِعٌ ۟ؕ

6਼ ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ। info
التفاسير:

external-link copy
7 : 51

وَالسَّمَآءِ ذَاتِ الْحُبُكِ ۟ۙ

7਼ ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ। info
التفاسير:

external-link copy
8 : 51

اِنَّكُمْ لَفِیْ قَوْلٍ مُّخْتَلِفٍ ۟ۙ

8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ। info
التفاسير:

external-link copy
9 : 51

یُّؤْفَكُ عَنْهُ مَنْ اُفِكَ ۟ؕ

9਼ ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ। info
التفاسير:

external-link copy
10 : 51

قُتِلَ الْخَرّٰصُوْنَ ۟ۙ

10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ। info
التفاسير:

external-link copy
11 : 51

الَّذِیْنَ هُمْ فِیْ غَمْرَةٍ سَاهُوْنَ ۟ۙ

11਼ ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ। info
التفاسير:

external-link copy
12 : 51

یَسْـَٔلُوْنَ اَیَّانَ یَوْمُ الدِّیْنِ ۟ؕ

12਼ ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ? info
التفاسير:

external-link copy
13 : 51

یَوْمَ هُمْ عَلَی النَّارِ یُفْتَنُوْنَ ۟

13਼ (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ। info
التفاسير:

external-link copy
14 : 51

ذُوْقُوْا فِتْنَتَكُمْ ؕ— هٰذَا الَّذِیْ كُنْتُمْ بِهٖ تَسْتَعْجِلُوْنَ ۟

14਼ ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ। info
التفاسير:

external-link copy
15 : 51

اِنَّ الْمُتَّقِیْنَ فِیْ جَنّٰتٍ وَّعُیُوْنٍ ۟ۙ

15਼ ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।1 info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2

التفاسير:

external-link copy
16 : 51

اٰخِذِیْنَ مَاۤ اٰتٰىهُمْ رَبُّهُمْ ؕ— اِنَّهُمْ كَانُوْا قَبْلَ ذٰلِكَ مُحْسِنِیْنَ ۟ؕ

16਼ ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ। info
التفاسير:

external-link copy
17 : 51

كَانُوْا قَلِیْلًا مِّنَ الَّیْلِ مَا یَهْجَعُوْنَ ۟

17਼ ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ। info
التفاسير:

external-link copy
18 : 51

وَبِالْاَسْحَارِ هُمْ یَسْتَغْفِرُوْنَ ۟

18਼ ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ। info
التفاسير:

external-link copy
19 : 51

وَفِیْۤ اَمْوَالِهِمْ حَقٌّ لِّلسَّآىِٕلِ وَالْمَحْرُوْمِ ۟

19਼ ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ। info

1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4

التفاسير:

external-link copy
20 : 51

وَفِی الْاَرْضِ اٰیٰتٌ لِّلْمُوْقِنِیْنَ ۟ۙ

20਼ ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ। info
التفاسير:

external-link copy
21 : 51

وَفِیْۤ اَنْفُسِكُمْ ؕ— اَفَلَا تُبْصِرُوْنَ ۟

21਼ ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ? info
التفاسير:

external-link copy
22 : 51

وَفِی السَّمَآءِ رِزْقُكُمْ وَمَا تُوْعَدُوْنَ ۟

22਼ ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ। info
التفاسير:

external-link copy
23 : 51

فَوَرَبِّ السَّمَآءِ وَالْاَرْضِ اِنَّهٗ لَحَقٌّ مِّثْلَ مَاۤ اَنَّكُمْ تَنْطِقُوْنَ ۟۠

23਼ ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ। info
التفاسير:

external-link copy
24 : 51

هَلْ اَتٰىكَ حَدِیْثُ ضَیْفِ اِبْرٰهِیْمَ الْمُكْرَمِیْنَ ۟ۘ

24਼ (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ? info
التفاسير:

external-link copy
25 : 51

اِذْ دَخَلُوْا عَلَیْهِ فَقَالُوْا سَلٰمًا ؕ— قَالَ سَلٰمٌ ۚ— قَوْمٌ مُّنْكَرُوْنَ ۟

25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ। info
التفاسير:

external-link copy
26 : 51

فَرَاغَ اِلٰۤی اَهْلِهٖ فَجَآءَ بِعِجْلٍ سَمِیْنٍ ۟ۙ

26਼ ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ। info
التفاسير:

external-link copy
27 : 51

فَقَرَّبَهٗۤ اِلَیْهِمْ قَالَ اَلَا تَاْكُلُوْنَ ۟ؗ

27਼ ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ? info
التفاسير:

external-link copy
28 : 51

فَاَوْجَسَ مِنْهُمْ خِیْفَةً ؕ— قَالُوْا لَا تَخَفْ ؕ— وَبَشَّرُوْهُ بِغُلٰمٍ عَلِیْمٍ ۟

28਼ ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ। info
التفاسير:

external-link copy
29 : 51

فَاَقْبَلَتِ امْرَاَتُهٗ فِیْ صَرَّةٍ فَصَكَّتْ وَجْهَهَا وَقَالَتْ عَجُوْزٌ عَقِیْمٌ ۟

29਼ ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।1 info

1 ਜਦੋਂ ਹਜ਼ਰਤ ਸਾਰਾ ਨੇ ਇਹ ਕਿਹਾ ਸੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ਉਸ ਸਮੇਂ ਹਜ਼ਰਤ ਸਾਰਾ ਦੀ ਉਮਰ 99 ਸਾਲ ਸੀ।

التفاسير:

external-link copy
30 : 51

قَالُوْا كَذٰلِكِ ۙ— قَالَ رَبُّكِ ؕ— اِنَّهٗ هُوَ الْحَكِیْمُ الْعَلِیْمُ ۟

30਼ ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ। info
التفاسير:

external-link copy
31 : 51

قَالَ فَمَا خَطْبُكُمْ اَیُّهَا الْمُرْسَلُوْنَ ۟

31਼ ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ? info
التفاسير:

external-link copy
32 : 51

قَالُوْۤا اِنَّاۤ اُرْسِلْنَاۤ اِلٰی قَوْمٍ مُّجْرِمِیْنَ ۟ۙ

32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ। info
التفاسير:

external-link copy
33 : 51

لِنُرْسِلَ عَلَیْهِمْ حِجَارَةً مِّنْ طِیْنٍ ۟ۙ

33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ। info
التفاسير:

external-link copy
34 : 51

مُّسَوَّمَةً عِنْدَ رَبِّكَ لِلْمُسْرِفِیْنَ ۟

34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ। info
التفاسير:

external-link copy
35 : 51

فَاَخْرَجْنَا مَنْ كَانَ فِیْهَا مِنَ الْمُؤْمِنِیْنَ ۟ۚ

35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ। info
التفاسير:

external-link copy
36 : 51

فَمَا وَجَدْنَا فِیْهَا غَیْرَ بَیْتٍ مِّنَ الْمُسْلِمِیْنَ ۟ۚ

36਼ ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।1 info

1 ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੇਰੀ ਉਮਤ ਵਿਚ ਇਕ ਧੜਾ ਸਦਾ ਹੀ ਹੱਕ ਉੱਤੇ ਕਾਇਮ ਰਹੇਗਾ। ਜੋ ਕੋਈ ਵੀ ਉਸ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ ਜਾਂ ਝੁਠਲਾਏਗਾ ਉਹ ਉਨ੍ਹਾਂ ਦਾ ਕੁਝ ਨਹੀਂ ਬਿਗਾੜ ਸਕੇਗਾ। ਇਥੋਂ ਤੱਕ ਕਿ ਅੱਲਾਹ ਦਾ ਹੁਕਮ ਆ ਪਹੁੰਚੇਗਾ ਅਤੇ ਉਹ ਇਸੇ ਹਾਲਤ ਵਿਚ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 7460)

التفاسير:

external-link copy
37 : 51

وَتَرَكْنَا فِیْهَاۤ اٰیَةً لِّلَّذِیْنَ یَخَافُوْنَ الْعَذَابَ الْاَلِیْمَ ۟ؕ

37਼ ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ। info
التفاسير:

external-link copy
38 : 51

وَفِیْ مُوْسٰۤی اِذْ اَرْسَلْنٰهُ اِلٰی فِرْعَوْنَ بِسُلْطٰنٍ مُّبِیْنٍ ۟

38਼ ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ। info
التفاسير:

external-link copy
39 : 51

فَتَوَلّٰی بِرُكْنِهٖ وَقَالَ سٰحِرٌ اَوْ مَجْنُوْنٌ ۟

39਼ ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ। info
التفاسير:

external-link copy
40 : 51

فَاَخَذْنٰهُ وَجُنُوْدَهٗ فَنَبَذْنٰهُمْ فِی الْیَمِّ وَهُوَ مُلِیْمٌ ۟ؕ

40਼ ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ। info
التفاسير:

external-link copy
41 : 51

وَفِیْ عَادٍ اِذْ اَرْسَلْنَا عَلَیْهِمُ الرِّیْحَ الْعَقِیْمَ ۟ۚ

41਼ ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ। info
التفاسير:

external-link copy
42 : 51

مَا تَذَرُ مِنْ شَیْءٍ اَتَتْ عَلَیْهِ اِلَّا جَعَلَتْهُ كَالرَّمِیْمِ ۟ؕ

42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ। info
التفاسير:

external-link copy
43 : 51

وَفِیْ ثَمُوْدَ اِذْ قِیْلَ لَهُمْ تَمَتَّعُوْا حَتّٰی حِیْنٍ ۟

43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ। info
التفاسير:

external-link copy
44 : 51

فَعَتَوْا عَنْ اَمْرِ رَبِّهِمْ فَاَخَذَتْهُمُ الصّٰعِقَةُ وَهُمْ یَنْظُرُوْنَ ۟

44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ। info
التفاسير:

external-link copy
45 : 51

فَمَا اسْتَطَاعُوْا مِنْ قِیَامٍ وَّمَا كَانُوْا مُنْتَصِرِیْنَ ۟ۙ

45਼ ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ। info
التفاسير:

external-link copy
46 : 51

وَقَوْمَ نُوْحٍ مِّنْ قَبْلُ ؕ— اِنَّهُمْ كَانُوْا قَوْمًا فٰسِقِیْنَ ۟۠

46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ। info
التفاسير:

external-link copy
47 : 51

وَالسَّمَآءَ بَنَیْنٰهَا بِاَیْىدٍ وَّاِنَّا لَمُوْسِعُوْنَ ۟

47਼ ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ। info
التفاسير:

external-link copy
48 : 51

وَالْاَرْضَ فَرَشْنٰهَا فَنِعْمَ الْمٰهِدُوْنَ ۟

48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ। info
التفاسير:

external-link copy
49 : 51

وَمِنْ كُلِّ شَیْءٍ خَلَقْنَا زَوْجَیْنِ لَعَلَّكُمْ تَذَكَّرُوْنَ ۟

49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ। info
التفاسير:

external-link copy
50 : 51

فَفِرُّوْۤا اِلَی اللّٰهِ ؕ— اِنِّیْ لَكُمْ مِّنْهُ نَذِیْرٌ مُّبِیْنٌ ۟ۚ

50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1 info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير:

external-link copy
51 : 51

وَلَا تَجْعَلُوْا مَعَ اللّٰهِ اِلٰهًا اٰخَرَ ؕ— اِنِّیْ لَكُمْ مِّنْهُ نَذِیْرٌ مُّبِیْنٌ ۟

51਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ। info
التفاسير:

external-link copy
52 : 51

كَذٰلِكَ مَاۤ اَتَی الَّذِیْنَ مِنْ قَبْلِهِمْ مِّنْ رَّسُوْلٍ اِلَّا قَالُوْا سَاحِرٌ اَوْ مَجْنُوْنٌ ۟۫

52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ। info
التفاسير:

external-link copy
53 : 51

اَتَوَاصَوْا بِهٖ ۚ— بَلْ هُمْ قَوْمٌ طَاغُوْنَ ۟ۚ

53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ। info
التفاسير:

external-link copy
54 : 51

فَتَوَلَّ عَنْهُمْ فَمَاۤ اَنْتَ بِمَلُوْمٍ ۟ؗ

54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ। info
التفاسير:

external-link copy
55 : 51

وَّذَكِّرْ فَاِنَّ الذِّكْرٰی تَنْفَعُ الْمُؤْمِنِیْنَ ۟

55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ। info
التفاسير:

external-link copy
56 : 51

وَمَا خَلَقْتُ الْجِنَّ وَالْاِنْسَ اِلَّا لِیَعْبُدُوْنِ ۟

56਼ ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ। info
التفاسير:

external-link copy
57 : 51

مَاۤ اُرِیْدُ مِنْهُمْ مِّنْ رِّزْقٍ وَّمَاۤ اُرِیْدُ اَنْ یُّطْعِمُوْنِ ۟

57਼ ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ। info
التفاسير:

external-link copy
58 : 51

اِنَّ اللّٰهَ هُوَ الرَّزَّاقُ ذُو الْقُوَّةِ الْمَتِیْنُ ۟

58਼ ਨਿਰਸੰਦੇਹ, ਅੱਲਾਹ ਤਾਂ ਆਪ ਹੀ ਰੋਜ਼ੀ ਦੇਣ ਵਾਲਾ ਹੈ, ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ। info
التفاسير:

external-link copy
59 : 51

فَاِنَّ لِلَّذِیْنَ ظَلَمُوْا ذَنُوْبًا مِّثْلَ ذَنُوْبِ اَصْحٰبِهِمْ فَلَا یَسْتَعْجِلُوْنِ ۟

59਼ ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ। info
التفاسير:

external-link copy
60 : 51

فَوَیْلٌ لِّلَّذِیْنَ كَفَرُوْا مِنْ یَّوْمِهِمُ الَّذِیْ یُوْعَدُوْنَ ۟۠

60਼ ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।1 info

1 ਹਜ਼ਰਤ ਅਨਸ ਨਬੀ (ਸ:) ਤੋਂ ਰਿਵਾਇਤ ਕਰਦੇ ਹਨ ਕਿ ਅੱਲਾਹ ਉਨ੍ਹਾਂ ਨਰਕੀਆਂ ਤੋਂ ਪੱਛੇਗਾ ਜਿਨ੍ਹਾਂ ਨੂੰ ਸਭ ਤੋਂ ਘਟ ਸਜ਼ਾ ਦਿੱਤੀ ਜਾਵੇਗੀ ਕਿ ਜੇ ਤੁਹਾ` ਉਹ ਸਭ ਕੁਝ ਮਿਲੇ ਜਾਵੇ ਜੋ ਧਰਤੀ ਉੱਤੇ ਹੈ ਤਾਂ ਕੀ ਤੁਸੀਂ ਉਸ ਦੇ ਬਦਲੇ ਇਸ ਬਿਪਤਾ ਤੋਂ ਮੁਕਤੀ ਪਾਉਣਾ ਪਸੰਦ ਕਰੋਗੇ? ਉਹ ਆਖਣਗੇ ਕਿ ਹੇ ਅੱਲਾਹ! ਜ਼ਰੂਰ ਹੀ ਕਰਾਂਗੇ। ਅੱਲਾਹ ਆਖੇਗਾ ਕਿ ਜਦੋਂ ਤੁਸੀਂ ਆਦਮ ਦੀ ਪਿੱਠ ਵਿਚ ਸੀ ਤਾਂ ਮੈਨੇ ਤੁਹਾਥੋਂ ਇਸ ਤੋਂ ਬਹੁਤ ਹੀ ਘਟ ਮੰਗ ਕੀਤੀ ਸੀ। ਪਰ ਤੁਸੀਂ ਮੇਰੇ ਨਾਲ ਦੂਜਿਆਂ ਇਸ਼ਟਾਂ ਦੀ ਵੀ ਪੂਜਾ ਕਰਦੇ ਰਹੇ। ਸੋ ਹੁਣ ਤੁਸੀਂ ਨਰਕ ਦਾ ਵੀ ਸਵਾਦ ਲਵੋ। (ਸਹੀ ਬੁਖ਼ਾਰੀ, ਹਦੀਸ: 3334)

التفاسير: