د قرآن کریم د معناګانو ژباړه - پنجابي ژباړه - عارف حلیم

د مخ نمبر:close

external-link copy
46 : 3

وَیُكَلِّمُ النَّاسَ فِی الْمَهْدِ وَكَهْلًا وَّمِنَ الصّٰلِحِیْنَ ۟

46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ। info

1 ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਬਨੀ ਇਸਰਾਈਲ ਵਿੱਚੋਂ ਮਾਂ ਦੀ ਕੁੱਖ ਵਿਚ ਕੇਵਲ ਤਿੰਨ ਬੱਚਿਆਂ ਨੇ ਗੱਲਾਂ ਕੀਤੀਆਂ (1) ਹਜ਼ਰਤ ਈਸਾ, ਬਨੀ ਇਸਰਾਈਲ ਦਾ ਜਰੀਜ ਨਾਂ ਦਾ ਇਕ ਵਿਅਕਤੀ ਜਦੋਂ ਉਹ ਨਮਾਜ਼ ਪੜ੍ਹ ਰਿਹਾ ਸੀ ਤਾਂ ਉਸ ਦੀ ਮਾਂ ਨੇ ਉਸ ਨੂੰ ਬੁਲਾਇਆ ਤਾਂ ਉਸ ਨੇ ਮਨ ਵਿਚ ਸੋਚਿਆ ਕਿ ਮੈਂ ਆਪਣੀ ਮਾਂ ਦਾ ਜਵਾਬ ਦਵਾਂ ਜਾਂ ਨਮਾਜ਼ ਪੂਰੀ ਕਰਾਂ ਉਸ ਨੇ ਨਮਾਜ਼ ਜਾਰੀ ਰੱਖੀ ਅਤੇ ਮਾਂ ਨੂੰ ਉੱਤਰ ਨਹੀਂ ਦਿੱਤਾ ਤਾਂ ਉਸ ਦੀ ਮਾਂ ਨੇ ਉਸ ਨੂੰ ਬੱਦ-ਦੁਆ ਦਿੱਤੀ ਕਿ ਹੇ ਅੱਲਾਹ! ਜਦੋਂ ਤੀਕ ਉਹ ਕਿਸੇ ਬਦਕਾਰ ਔੌਰਤ ਦਾ ਮੂੰਹ ਨਾ ਵੇਖ ਲਵੇ ਉਸ ਨੂੰ ਮੌਤ ਨਾ ਦਈਂ। ਇਕ ਦਿਨ ਜਰੀਜ ਆਪਣੇ ਇਬਾਦਤਖ਼ਾਨੇ ਵਿਚ ਸੀ ਕਿ ਬਦਕਾਰ ਔੌਰਤ ਨੇ ਉਸ ਨੂੰ ਬਦਕਾਰੀ ਲਈ ਬੁਲਾਇਆ ਪਰ ਜਰੀਜ ਨੇ ਇਨਕਾਰ ਕਰ ਦਿੱਤਾ ਉਹ ਔੌਰਤ ਇਕ ਚਰਵਾਹੇ ਕੋਲ ਗਈ ਅਤੇ ਉਸ ਤੋਂ ਭੈੜਾ ਕੰਮ ਕਰਵਾਇਆ ਜਿਸ ਤੋਂ ਇਕ ਬੱਚਾ ਪੈਦਾ ਹੋਇਆ ਲੋਕਾਂ ਦੇ ਪੁੱਛਣ ’ਤੇ ਔੌਰਤ ਨੇ ਕਿਹਾ ਕਿ ਇਹ ਜਰੀਜ ਦਾ ਪੁੱਤਰ ਹੇ ਲੋਕ ਇਹ ਸੁਣ ਕੇ ਜਰੀਜ ਨੂੰ ਗਾਲਾਂ ਦੇਣ ਲੱਗ ਪਏ ਉਸ ਦਾ ਇਬਾਦਖ਼ਾਨਾ ਤੋੜ ਦਿੱਤਾ ਇਸ ਮੁਸੀਬਤ ਦੇ ਸਮੇਂ ਜਰੀਜ ਨੇ ਵਜ਼ੂ ਕੀਤਾ ਅਤੇ ਨਮਾਜ਼ ਅਦਾ ਕੀਤੀ ਅਤੇ ਬੱਚੇ ਨੂੰ ਆਕੇ ਪੁੱਛਿਆ ਕਿ × ਤੇਰਾ ਬਾਪ ਕੌਣ ਹੇ ਬੱਚਾ ਬੋਲਿਆ ਕਿ ਫਲਾਂ ਚਰਵਾਹਾ ਹੇ ਤਾਂ ਲੋਕ ਸ਼ਰਮਿੰਦਾ ਹੋਏ ਅਤੇ ਕਿਹਾ ਕਿ ਅਸੀਂ ਤੇਰੀ ਇਬਾਦਤਗਾਹ ਨੂੰ ਸੋਨੇ ਦੀ ਬਣਾਵਾਂਗੇ ਤਾਂ ਜਰੀਜ ਨੇ ਕਿਹਾ ਕਿ ਨਹੀਂ ਬਸ ਮਿੱਟੀ ਦੀ ਹੀ ਹੋਵੇ। ਤੀਜਾ ਉਹ ਬੱਚਾ ਜਿਸ ਨੂੰ ਇਕ ਜ਼ਨਾਨੀ ਅਪਣਾ ਦੁੱਧ ਪਿਲਾ ਰਹੀ ਸੀ ਕਿ ਇਕ ਸੋਹਣਾ ਮਨੁੱਖ ਸਵਾਰ ਲੰਘਿਆ, ਜ਼ਨਾਨੀ ਨੇ ਉਸ ਨੂੰ ਵੇਖ ਕੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੇਰੇ ਪੁੱਤਰ ਨੂੰ ਵੀ ਅਜਿਹਾ ਬਣਾ ਦੇ। ਬੱਚੇ ਨੇ ਦੁੱਧ ਪੀਣਾ ਛੱਡ ਕੇ ਸਵਾਰ ਵੱਲ ਵੇਖਿਆ ਅਤੇ ਕਿਹਾ ਕਿ ਹੇ ਅੱਲਾਹ! ਮੈਨੂੰ ਅਜਿਹਾ ਨਾ ਬਣਾਉਣਾ ਅਤੇ ਫੇਰ ਦੁੱਧ ਪੀਣ ਲੱਗ ਪਿਆ। ਇਹ ਕਿੱਸਾ ਦੱਸਣ ਵਾਲੇ ਹਜ਼ਰਤ ਅਬੂ-ਹੁਰੈਰਾ ਬਿਆਨ ਕਰਦੇ ਹਨ ਕਿ ਆਪ ਸ: ਨੇ ਉਸ ਬੱਚੇ ਵਾਂਗ ਆਪਣੀਆਂ ਉਂਗਲੀਆਂ ਚੂਸ ਕੇ ਵਿਖਾਈਆਂ ਫੇਰ ਉਸ ਜ਼ਨਾਨੀ ਕੋਲ ਤੋਂ ਇਕ ਗੋਲੀ (ਗ਼ੁਲਾਮ ਔੌਰਤ) ਦਾ ਗੁਜ਼ਰ ਹੋਇਆ ਜਿਸ ਨੂੰ ਲੋਕੀ ਮਾਰ ਕੁਟ ਰਹੇ ਸੀ ਤਾਂ ਮਾਂ ਨੇ ਦੁਆ ਕੀਤੀ ਕਿ ਹੇ ਅੱਲਾਹ! ਮੇਰੇ ਪੁੱਤਰ ਨੂੰ ਅਜਿਹਾ ਨਾ ਬਣਾਉਣਾ। ਬੱਚੇ ਨੇ ਫੇਰ ਉਸ ਦੀ ਛਾਤੀ ਤੋਂ ਮੂੰਹ ਪਰਾਂ ਕਰਦੇ ਹੋਏ ਕਿਹਾ ਕਿ ਹੇ ਅੱਲਾਹ! ਮੈਨੂੰ ਅਜਿਹਾ ਹੀ ਬਣਾਉਣਾ ਤਾਂ ਮਾਂ ਨੇ ਰੁਰਾਨੀ ਨਾਲ ਪੁੱਛਿਆ ਕਿ ਅਜਿਹਾ ਕਿਓ ?ਕਿ ਤੂੰ ਉਸ ਸਵਾਰ ਦੀ ਥਾਂ ਇਸ ਜ਼ਲੀਲ ਔੌਰਤ ਵਾਂਗ ਬਣਨਾ ਪਸੰਦ ਕਰਦਾ ਹੇ ਤਾਂ ਬੱਚੇ ਨੇ ਜਵਾਬ ਵਿਚ ਕਿਹਾ ਕਿ ਉਹ ਸਵਾਰ ਤਾਂ ਜ਼ਾਲਮਾਂ ਵਿੱਚੋਂ ਇਕ ਵੱਡਾ ਜ਼ਾਲਮ ਸੀ ਅਤੇ ਇਹ ਗੋਲੀ ਬੇਚਾਰੀ ਨਿਰਦੋਸ਼ ਹੇ ਲੋਕੀ ਇਸ ’ਤੇ ਅਲਜ਼ਾਮ ਲਾ ਰਹੇ ਹਨ ਕਿ ਤੈਂ ਚੋਰੀ ਕੀਤੀ ਹੇ ਅਤੇ ਜ਼ਨਾ ਕੀਤਾ ਹੇ ਜਦ ਕਿ ਉਸ ਨੇ ਕੁੱਝ ਵੀ ਨਹੀਂ ਸੀ ਕੀਤਾ। (ਸਹੀ ਬੁਖ਼ਾਰੀ, ਹਦੀਸ: 3436)

التفاسير:

external-link copy
47 : 3

قَالَتْ رَبِّ اَنّٰی یَكُوْنُ لِیْ وَلَدٌ وَّلَمْ یَمْسَسْنِیْ بَشَرٌ ؕ— قَالَ كَذٰلِكِ اللّٰهُ یَخْلُقُ مَا یَشَآءُ ؕ— اِذَا قَضٰۤی اَمْرًا فَاِنَّمَا یَقُوْلُ لَهٗ كُنْ فَیَكُوْنُ ۟

47. (ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ। info
التفاسير:

external-link copy
48 : 3

وَیُعَلِّمُهُ الْكِتٰبَ وَالْحِكْمَةَ وَالتَّوْرٰىةَ وَالْاِنْجِیْلَ ۟ۚ

48਼ ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ। info
التفاسير:

external-link copy
49 : 3

وَرَسُوْلًا اِلٰی بَنِیْۤ اِسْرَآءِیْلَ ۙ۬— اَنِّیْ قَدْ جِئْتُكُمْ بِاٰیَةٍ مِّنْ رَّبِّكُمْ ۙۚ— اَنِّیْۤ اَخْلُقُ لَكُمْ مِّنَ الطِّیْنِ كَهَیْـَٔةِ الطَّیْرِ فَاَنْفُخُ فِیْهِ فَیَكُوْنُ طَیْرًا بِاِذْنِ اللّٰهِ ۚ— وَاُبْرِئُ الْاَكْمَهَ وَالْاَبْرَصَ وَاُحْیِ الْمَوْتٰی بِاِذْنِ اللّٰهِ ۚ— وَاُنَبِّئُكُمْ بِمَا تَاْكُلُوْنَ وَمَا تَدَّخِرُوْنَ ۙ— فِیْ بُیُوْتِكُمْ ؕ— اِنَّ فِیْ ذٰلِكَ لَاٰیَةً لَّكُمْ اِنْ كُنْتُمْ مُّؤْمِنِیْنَ ۟ۚ

49਼ ਅਤੇ ਉਸ ਨੂੰ ਬਨੀ ਇਸਰਾਈਲ ਵੱਲ ਰਸੂਲ ਬਣਾਕੇ ਭੇਜੇਗਾ ਅਤੇ (ਉਹ) ਆਖੇਗਾ ਕਿ ਮੈਂ ਤੁਹਾਡੇ ਕੋਲ ਤੁਹਾਡੇ ਰੱਬ ਦੀਆਂ ਨਿਸ਼ਾਨੀਆਂ ਲਿਆਇਆ ਹਾਂ। ਮੈਂ ਤੁਹਾਡੇ ਸਾਮ੍ਹਣੇ ਪੰਛੀ ਦੀ ਸ਼ਕਲ ਵਾਂਗ ਮਿੱਟੀ ਦੀ ਇਕ ਮੂਰਤ ਬਣਾਉਂਦਾ ਹਾਂ ਫੇਰ ਉਸ ਵਿਚ ਇਕ ਫੂਂਕ ਮਾਰਦਾ ਹਾਂ ਤਾਂ ਅੱਲਾਹ ਦੇ ਹੁਕਮ ਨਾਲ ਉਹ (ਅਸਲੀ) ਪੰਛੀ ਬਣ ਜਾਂਦਾ ਹੇ ਅਤੇ ਮੈਂ ਅੱਲਾਹ ਦੇ ਹੁਕਮ ਨਾਲ ਜਮਾਂਦਰੂ ਅੱਨ੍ਹੇ ਤੇ ਕੋੜ੍ਹੀ ਨੂੰ ਚੰਗਾ ਭਲਾ ਕਰ ਦਿੰਦਾ ਹਾਂ ਅਤੇ ਮੁਰਦੇ ਨੂੰ ਜਿਉਂਦਾ ਕਰਦਾ ਹਾਂ ਅਤੇ ਜੋ ਕੁੱਝ ਤੁਸੀਂ ਖਾਂਦੇ ਹੋ ਅਤੇ ਜੋ ਤੁਸੀਂ ਆਪਣੇ ਘਰਾਂ ਵਿਚ ਭੰਡਾਰ ਕਰਕੇ ਰਖਦੇ ਹੋ ਮੈਂ ਤੁਹਾ` ਉਹ ਸਭ ਦੱਸਦਾ ਹਾਂ। ਇਸ ਵਿਚ ਤੁਹਾਡੇ ਲਈ ਵਧੇਰੇ ਨਿਸ਼ਾਨੀਆਂ ਹਨ, ਜੇ ਤੁਸੀਂ ਈਮਾਨ ਵਾਲੇ ਹੋ। info
التفاسير:

external-link copy
50 : 3

وَمُصَدِّقًا لِّمَا بَیْنَ یَدَیَّ مِنَ التَّوْرٰىةِ وَلِاُحِلَّ لَكُمْ بَعْضَ الَّذِیْ حُرِّمَ عَلَیْكُمْ وَجِئْتُكُمْ بِاٰیَةٍ مِّنْ رَّبِّكُمْ ۫— فَاتَّقُوا اللّٰهَ وَاَطِیْعُوْنِ ۟

50਼ ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ। info
التفاسير:

external-link copy
51 : 3

اِنَّ اللّٰهَ رَبِّیْ وَرَبُّكُمْ فَاعْبُدُوْهُ ؕ— هٰذَا صِرَاطٌ مُّسْتَقِیْمٌ ۟

51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ। info
التفاسير:

external-link copy
52 : 3

فَلَمَّاۤ اَحَسَّ عِیْسٰی مِنْهُمُ الْكُفْرَ قَالَ مَنْ اَنْصَارِیْۤ اِلَی اللّٰهِ ؕ— قَالَ الْحَوَارِیُّوْنَ نَحْنُ اَنْصَارُ اللّٰهِ ۚ— اٰمَنَّا بِاللّٰهِ ۚ— وَاشْهَدْ بِاَنَّا مُسْلِمُوْنَ ۟

52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ। info
التفاسير: