د قرآن کریم د معناګانو ژباړه - پنجابي ژباړه - عارف حلیم

ਅਤ-ਤਗ਼ਾਬੁਨ

external-link copy
1 : 34

اَلْحَمْدُ لِلّٰهِ الَّذِیْ لَهٗ مَا فِی السَّمٰوٰتِ وَمَا فِی الْاَرْضِ وَلَهُ الْحَمْدُ فِی الْاٰخِرَةِ ؕ— وَهُوَ الْحَكِیْمُ الْخَبِیْرُ ۟

1਼ ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ। info
التفاسير:

external-link copy
2 : 34

یَعْلَمُ مَا یَلِجُ فِی الْاَرْضِ وَمَا یَخْرُجُ مِنْهَا وَمَا یَنْزِلُ مِنَ السَّمَآءِ وَمَا یَعْرُجُ فِیْهَا ؕ— وَهُوَ الرَّحِیْمُ الْغَفُوْرُ ۟

2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ। info
التفاسير:

external-link copy
3 : 34

وَقَالَ الَّذِیْنَ كَفَرُوْا لَا تَاْتِیْنَا السَّاعَةُ ؕ— قُلْ بَلٰی وَرَبِّیْ لَتَاْتِیَنَّكُمْ ۙ— عٰلِمِ الْغَیْبِ ۚ— لَا یَعْزُبُ عَنْهُ مِثْقَالُ ذَرَّةٍ فِی السَّمٰوٰتِ وَلَا فِی الْاَرْضِ وَلَاۤ اَصْغَرُ مِنْ ذٰلِكَ وَلَاۤ اَكْبَرُ اِلَّا فِیْ كِتٰبٍ مُّبِیْنٍ ۟ۙ

3਼ ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ। info
التفاسير:

external-link copy
4 : 34

لِّیَجْزِیَ الَّذِیْنَ اٰمَنُوْا وَعَمِلُوا الصّٰلِحٰتِ ؕ— اُولٰٓىِٕكَ لَهُمْ مَّغْفِرَةٌ وَّرِزْقٌ كَرِیْمٌ ۟

4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ। info
التفاسير:

external-link copy
5 : 34

وَالَّذِیْنَ سَعَوْ فِیْۤ اٰیٰتِنَا مُعٰجِزِیْنَ اُولٰٓىِٕكَ لَهُمْ عَذَابٌ مِّنْ رِّجْزٍ اَلِیْمٌ ۟

5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ। info
التفاسير:

external-link copy
6 : 34

وَیَرَی الَّذِیْنَ اُوْتُوا الْعِلْمَ الَّذِیْۤ اُنْزِلَ اِلَیْكَ مِنْ رَّبِّكَ هُوَ الْحَقَّ ۙ— وَیَهْدِیْۤ اِلٰی صِرَاطِ الْعَزِیْزِ الْحَمِیْدِ ۟

6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ। info
التفاسير:

external-link copy
7 : 34

وَقَالَ الَّذِیْنَ كَفَرُوْا هَلْ نَدُلُّكُمْ عَلٰی رَجُلٍ یُّنَبِّئُكُمْ اِذَا مُزِّقْتُمْ كُلَّ مُمَزَّقٍ ۙ— اِنَّكُمْ لَفِیْ خَلْقٍ جَدِیْدٍ ۟ۚ

7਼ ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ? info
التفاسير: