د قرآن کریم د معناګانو ژباړه - پنجابي ژباړه - عارف حلیم

د مخ نمبر:close

external-link copy
39 : 41

وَمِنْ اٰیٰتِهٖۤ اَنَّكَ تَرَی الْاَرْضَ خَاشِعَةً فَاِذَاۤ اَنْزَلْنَا عَلَیْهَا الْمَآءَ اهْتَزَّتْ وَرَبَتْ ؕ— اِنَّ الَّذِیْۤ اَحْیَاهَا لَمُحْیِ الْمَوْتٰی ؕ— اِنَّهٗ عَلٰی كُلِّ شَیْءٍ قَدِیْرٌ ۟

39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ। info
التفاسير:

external-link copy
40 : 41

اِنَّ الَّذِیْنَ یُلْحِدُوْنَ فِیْۤ اٰیٰتِنَا لَا یَخْفَوْنَ عَلَیْنَا ؕ— اَفَمَنْ یُّلْقٰی فِی النَّارِ خَیْرٌ اَمْ مَّنْ یَّاْتِیْۤ اٰمِنًا یَّوْمَ الْقِیٰمَةِ ؕ— اِعْمَلُوْا مَا شِئْتُمْ ۙ— اِنَّهٗ بِمَا تَعْمَلُوْنَ بَصِیْرٌ ۟

40਼ ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ। info
التفاسير:

external-link copy
41 : 41

اِنَّ الَّذِیْنَ كَفَرُوْا بِالذِّكْرِ لَمَّا جَآءَهُمْ ۚ— وَاِنَّهٗ لَكِتٰبٌ عَزِیْزٌ ۟ۙ

41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ। info
التفاسير:

external-link copy
42 : 41

لَّا یَاْتِیْهِ الْبَاطِلُ مِنْ بَیْنِ یَدَیْهِ وَلَا مِنْ خَلْفِهٖ ؕ— تَنْزِیْلٌ مِّنْ حَكِیْمٍ حَمِیْدٍ ۟

42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ। info
التفاسير:

external-link copy
43 : 41

مَا یُقَالُ لَكَ اِلَّا مَا قَدْ قِیْلَ لِلرُّسُلِ مِنْ قَبْلِكَ ؕ— اِنَّ رَبَّكَ لَذُوْ مَغْفِرَةٍ وَّذُوْ عِقَابٍ اَلِیْمٍ ۟

43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ। info
التفاسير:

external-link copy
44 : 41

وَلَوْ جَعَلْنٰهُ قُرْاٰنًا اَعْجَمِیًّا لَّقَالُوْا لَوْلَا فُصِّلَتْ اٰیٰتُهٗ ؕ— ءَاَؔعْجَمِیٌّ وَّعَرَبِیٌّ ؕ— قُلْ هُوَ لِلَّذِیْنَ اٰمَنُوْا هُدًی وَّشِفَآءٌ ؕ— وَالَّذِیْنَ لَا یُؤْمِنُوْنَ فِیْۤ اٰذَانِهِمْ وَقْرٌ وَّهُوَ عَلَیْهِمْ عَمًی ؕ— اُولٰٓىِٕكَ یُنَادَوْنَ مِنْ مَّكَانٍ بَعِیْدٍ ۟۠

44਼ ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ। info
التفاسير:

external-link copy
45 : 41

وَلَقَدْ اٰتَیْنَا مُوْسَی الْكِتٰبَ فَاخْتُلِفَ فِیْهِ ؕ— وَلَوْلَا كَلِمَةٌ سَبَقَتْ مِنْ رَّبِّكَ لَقُضِیَ بَیْنَهُمْ وَاِنَّهُمْ لَفِیْ شَكٍّ مِّنْهُ مُرِیْبٍ ۟

45਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ। info
التفاسير:

external-link copy
46 : 41

مَنْ عَمِلَ صَالِحًا فَلِنَفْسِهٖ ۚ— وَمَنْ اَسَآءَ فَعَلَیْهَا ؕ— وَمَا رَبُّكَ بِظَلَّامٍ لِّلْعَبِیْدِ ۟

46਼ ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ। info
التفاسير: