Tradução dos significados do Nobre Qur’an. - Tradução Punjabi - Arif Halim

Número de página:close

external-link copy
102 : 21

لَا یَسْمَعُوْنَ حَسِیْسَهَا ۚ— وَهُمْ فِیْ مَا اشْتَهَتْ اَنْفُسُهُمْ خٰلِدُوْنَ ۟ۚ

102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ। info
التفاسير:

external-link copy
103 : 21

لَا یَحْزُنُهُمُ الْفَزَعُ الْاَكْبَرُ وَتَتَلَقّٰىهُمُ الْمَلٰٓىِٕكَةُ ؕ— هٰذَا یَوْمُكُمُ الَّذِیْ كُنْتُمْ تُوْعَدُوْنَ ۟

103਼ ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ। info
التفاسير:

external-link copy
104 : 21

یَوْمَ نَطْوِی السَّمَآءَ كَطَیِّ السِّجِلِّ لِلْكُتُبِ ؕ— كَمَا بَدَاْنَاۤ اَوَّلَ خَلْقٍ نُّعِیْدُهٗ ؕ— وَعْدًا عَلَیْنَا ؕ— اِنَّا كُنَّا فٰعِلِیْنَ ۟

104਼ ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ। info
التفاسير:

external-link copy
105 : 21

وَلَقَدْ كَتَبْنَا فِی الزَّبُوْرِ مِنْ بَعْدِ الذِّكْرِ اَنَّ الْاَرْضَ یَرِثُهَا عِبَادِیَ الصّٰلِحُوْنَ ۟

105਼ ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ। info
التفاسير:

external-link copy
106 : 21

اِنَّ فِیْ هٰذَا لَبَلٰغًا لِّقَوْمٍ عٰبِدِیْنَ ۟ؕ

106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ। info
التفاسير:

external-link copy
107 : 21

وَمَاۤ اَرْسَلْنٰكَ اِلَّا رَحْمَةً لِّلْعٰلَمِیْنَ ۟

107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ। info
التفاسير:

external-link copy
108 : 21

قُلْ اِنَّمَا یُوْحٰۤی اِلَیَّ اَنَّمَاۤ اِلٰهُكُمْ اِلٰهٌ وَّاحِدٌ ۚ— فَهَلْ اَنْتُمْ مُّسْلِمُوْنَ ۟

108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ? info
التفاسير:

external-link copy
109 : 21

فَاِنْ تَوَلَّوْا فَقُلْ اٰذَنْتُكُمْ عَلٰی سَوَآءٍ ؕ— وَاِنْ اَدْرِیْۤ اَقَرِیْبٌ اَمْ بَعِیْدٌ مَّا تُوْعَدُوْنَ ۟

109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ? info
التفاسير:

external-link copy
110 : 21

اِنَّهٗ یَعْلَمُ الْجَهْرَ مِنَ الْقَوْلِ وَیَعْلَمُ مَا تَكْتُمُوْنَ ۟

110਼ ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ। info
التفاسير:

external-link copy
111 : 21

وَاِنْ اَدْرِیْ لَعَلَّهٗ فِتْنَةٌ لَّكُمْ وَمَتَاعٌ اِلٰی حِیْنٍ ۟

111਼ ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ। info
التفاسير:

external-link copy
112 : 21

قٰلَ رَبِّ احْكُمْ بِالْحَقِّ ؕ— وَرَبُّنَا الرَّحْمٰنُ الْمُسْتَعَانُ عَلٰی مَا تَصِفُوْنَ ۟۠

112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ। info
التفاسير: