แปล​ความหมาย​อัลกุรอาน​ - คำแปลภาษาปัญจาบ - โดยอาริฟ หะลีม

ਅਰ-ਰਾਅਦ

external-link copy
1 : 13

الٓمّٓرٰ ۫— تِلْكَ اٰیٰتُ الْكِتٰبِ ؕ— وَالَّذِیْۤ اُنْزِلَ اِلَیْكَ مِنْ رَّبِّكَ الْحَقُّ وَلٰكِنَّ اَكْثَرَ النَّاسِ لَا یُؤْمِنُوْنَ ۟

1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ। info
التفاسير:

external-link copy
2 : 13

اَللّٰهُ الَّذِیْ رَفَعَ السَّمٰوٰتِ بِغَیْرِ عَمَدٍ تَرَوْنَهَا ثُمَّ اسْتَوٰی عَلَی الْعَرْشِ وَسَخَّرَ الشَّمْسَ وَالْقَمَرَ ؕ— كُلٌّ یَّجْرِیْ لِاَجَلٍ مُّسَمًّی ؕ— یُدَبِّرُ الْاَمْرَ یُفَصِّلُ الْاٰیٰتِ لَعَلَّكُمْ بِلِقَآءِ رَبِّكُمْ تُوْقِنُوْنَ ۟

2਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਥੰਮ੍ਹਾਂ ਤੋਂ ਬਿਨਾਂ ਉਹਨਾਂ ਅਕਾਸ਼ਾਂ ਨੂੰ ਉੱਚਾ ਸਥਾਪਿਤ ਕੀਤਾ, ਜਿਹੜੇ (ਅਕਾਸ਼) ਤੁਹਾਨੂੰ ਵਿਖਾਈ ਦਿੰਦੇ ਹਨ। ਫੇਰ ਉਹ ਆਪਣੀ ਰਾਜ ਗੱਦੀ ’ਤੇ ਵਿਰਾਜਮਾਨ ਹੋ ਗਿਆ ਅਤੇ ਸੂਰਜ ਤੇ ਚੰਨ ਨੂੰ ਕੰਮ ’ਤੇ ਲਾਇਆ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀ ਹਰ ਕੰਮ ਦਾ ਪ੍ਰਬੰਧ ਕਰਦਾ ਹੈ ਅਤੇ ਆਪਣੀਆਂ ਨਿਸ਼ਾਨੀਆਂ ਵਿਸਥਾਰ ਨਾਲ ਵਰਣਨ ਕਰ ਰਿਹਾ ਹੈ ਤਾਂ ਜੋ ਤੁਸੀਂ ਆਪਣੇ ਰੱਬ ਦੀ ਮਿਲਣੀ ’ਤੇ ਵਿਸ਼ਵਾਸ ਕਰ ਲਵੋ। info
التفاسير:

external-link copy
3 : 13

وَهُوَ الَّذِیْ مَدَّ الْاَرْضَ وَجَعَلَ فِیْهَا رَوَاسِیَ وَاَنْهٰرًا ؕ— وَمِنْ كُلِّ الثَّمَرٰتِ جَعَلَ فِیْهَا زَوْجَیْنِ اثْنَیْنِ یُغْشِی الَّیْلَ النَّهَارَ ؕ— اِنَّ فِیْ ذٰلِكَ لَاٰیٰتٍ لِّقَوْمٍ یَّتَفَكَّرُوْنَ ۟

3਼ ਉਹੀ (ਅੱਲਾਹ) ਹੈ ਜਿਸ ਨੇ ਧਰਤੀ ਨੂੰ (ਫਰਸ਼ ਵਾਂਗ) ਵਿਛਾਇਆ ਹੈ ਅਤੇ ਇਸ ਵਿਚ ਪਹਾੜ ਤੇ ਨਹਿਰਾਂ ਨੂੰ ਬਣਾਇਆ ਅਤੇ ਇਸ ਵਿਚ ਭਾਂਤ-ਭਾਂਤ ਦੇ ਫਲਾਂ ਦੇ ਦੋ-ਦੋ ਜੋੜੇ ਬਣਾਏ। ਉਹ ਦਿਨ ਨੂੰ ਰਾਤ ਨਾਲ ਢੱਕਦਾ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ, ਜਿਹੜੇ ਸੋਚ ਵਿਚਾਰ ਕਰਦੇ ਹਨ। info
التفاسير:

external-link copy
4 : 13

وَفِی الْاَرْضِ قِطَعٌ مُّتَجٰوِرٰتٌ وَّجَنّٰتٌ مِّنْ اَعْنَابٍ وَّزَرْعٌ وَّنَخِیْلٌ صِنْوَانٌ وَّغَیْرُ صِنْوَانٍ یُّسْقٰی بِمَآءٍ وَّاحِدٍ ۫— وَنُفَضِّلُ بَعْضَهَا عَلٰی بَعْضٍ فِی الْاُكُلِ ؕ— اِنَّ فِیْ ذٰلِكَ لَاٰیٰتٍ لِّقَوْمٍ یَّعْقِلُوْنَ ۟

4਼ ਧਰਤੀ ਵਿਚ ਇਕ ਦੂਜੇ ਨਾਲ ਲੱਗਦੇ ਖੱਤੇ ਹਨ, ਅੰਗੂਰਾਂ ਦੇ ਬਾਗ਼, ਖੇਤੀਆਂ ਅਤੇ ਖਜੂਰਾਂ ਦੇ ਰੁੱਖ ਹਨ, ਜਿੰਨ੍ਹਾ ਦੀਆਂ ਜੜ੍ਹਾਂ ਆਪਸ ਵਿਚ ਮਿਲੀਆਂ ਹੋਈਆਂ ਹਨ ਅਤੇ ਅੱਡੋ-ਅੱਡ ਵੀ ਹਨ, ਇਹਨਾਂ ਸਾਰਿਆਂ ਨੂੰ ਇਕ ਹੀ ਪਾਣੀ ਸਿੰਜਦਾ ਹੈ। ਅਸੀਂ ਕੁੱਝ ਫਲਾਂ ਨੂੰ ਸੁਆਦ ਵਿਚ ਦੂਜੇ ਫਲਾਂ ਨਾਲੋਂ ਚੰਗੇਰਾ ਬਣਾ ਦਿੰਦੇ ਹਾਂ। ਬੇਸ਼ੱਕ ਇਹਨਾਂ ਚੀਜ਼ਾਂ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ ਅਕਲ-ਸਮਝ ਰੱਖਦੇ ਹਨ। info
التفاسير:

external-link copy
5 : 13

وَاِنْ تَعْجَبْ فَعَجَبٌ قَوْلُهُمْ ءَاِذَا كُنَّا تُرٰبًا ءَاِنَّا لَفِیْ خَلْقٍ جَدِیْدٍ ؕ۬— اُولٰٓىِٕكَ الَّذِیْنَ كَفَرُوْا بِرَبِّهِمْ ۚ— وَاُولٰٓىِٕكَ الْاَغْلٰلُ فِیْۤ اَعْنَاقِهِمْ ۚ— وَاُولٰٓىِٕكَ اَصْحٰبُ النَّارِ ۚ— هُمْ فِیْهَا خٰلِدُوْنَ ۟

5਼ ਜੇ ਤੁਸੀਂ ਅਚਰਜ ਕਰਨਾ ਹੀ ਹੈ ਤਾਂ ਅਚਰਜਯੋਗ ਤਾਂ ਉਹਨਾਂ (ਕਾਫ਼ਿਰਾਂ) ਦਾ ਇਹ ਕਹਿਣਾ ਹੈ ਕਿ ਜਦੋਂ ਅਸੀਂ (ਮਰ ਕੇ) ਮਿੱਟੀ ਹੋ ਜਾਵਾਂਗੇ ਤਾਂ ਕੀ ਸਾਨੂੰ ਨਵੇਂ ਸਿਿਰਓਂ ਪੈਦਾ ਕੀਤਾ ਜਾਵੇਗਾ ? ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਦੇ ਇਨਕਾਰੀ ਹਨ ਅਤੇ ਇਹੋ ਹਨ ਜਿਨ੍ਹਾਂ ਦੀਆਂ ਗਰਦਨਾਂ ਵਿਚ (ਕਿਆਮਤ ਦਿਹਾੜੇ) ਪਟੇ ਪਏ ਹੋਣਗੇ ਅਤੇ ਇਹੋ ਨਰਕ ਵਿਚ ਜਾਣ ਵਾਲੇ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। info
التفاسير: