Salin ng mga Kahulugan ng Marangal na Qur'an - Salin sa Wikang Punjabi ni Arif Halim

Numero ng Pahina:close

external-link copy
44 : 24

یُقَلِّبُ اللّٰهُ الَّیْلَ وَالنَّهَارَ ؕ— اِنَّ فِیْ ذٰلِكَ لَعِبْرَةً لِّاُولِی الْاَبْصَارِ ۟

44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ। info
التفاسير:

external-link copy
45 : 24

وَاللّٰهُ خَلَقَ كُلَّ دَآبَّةٍ مِّنْ مَّآءٍ ۚ— فَمِنْهُمْ مَّنْ یَّمْشِیْ عَلٰی بَطْنِهٖ ۚ— وَمِنْهُمْ مَّنْ یَّمْشِیْ عَلٰی رِجْلَیْنِ ۚ— وَمِنْهُمْ مَّنْ یَّمْشِیْ عَلٰۤی اَرْبَعٍ ؕ— یَخْلُقُ اللّٰهُ مَا یَشَآءُ ؕ— اِنَّ اللّٰهَ عَلٰی كُلِّ شَیْءٍ قَدِیْرٌ ۟

45਼ ਅੱਲਾਹ ਨੇ ਧਰਤੀ ’ਤੇ ਤੁਰਨ ਵਾਲੇ ਹਰ ਜੀਵ-ਜੰਤੂ ਨੂੰ ਪਾਣੀ ਤੋਂ ਹੀ ਪੈਦਾ ਕੀਤਾ ਹੈ ਉਹਨਾਂ ਵਿੱਚੋਂ ਕੋਈ ਤਾਂ ਆਪਣੇ ਢਿਡ ਪਰਨੇ ਰਿੜਦਾ ਹੈ ਕੁੱਝ ਦੋ ਪੈਰਾਂ ’ਤੇ ਤੁਰਦਾ ਹੈ ਅਤੇ ਕੋਈ ਚਾਰ ਪੈਰਾਂ ’ਤੇ ਤੁਰਦਾ ਹੈ। (ਭਾਵ) ਅੱਲਾਹ ਜਿਵੇਂ ਚਾਹਵੇ ਉਵੇਂ ਪੈਦਾ ਕਰਦਾ ਹੈ। ਨਿਰਸੰਦੇਹ, ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ। info
التفاسير:

external-link copy
46 : 24

لَقَدْ اَنْزَلْنَاۤ اٰیٰتٍ مُّبَیِّنٰتٍ ؕ— وَاللّٰهُ یَهْدِیْ مَنْ یَّشَآءُ اِلٰی صِرَاطٍ مُّسْتَقِیْمٍ ۟

46਼ ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ। info
التفاسير:

external-link copy
47 : 24

وَیَقُوْلُوْنَ اٰمَنَّا بِاللّٰهِ وَبِالرَّسُوْلِ وَاَطَعْنَا ثُمَّ یَتَوَلّٰی فَرِیْقٌ مِّنْهُمْ مِّنْ بَعْدِ ذٰلِكَ ؕ— وَمَاۤ اُولٰٓىِٕكَ بِالْمُؤْمِنِیْنَ ۟

47਼ ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ। info
التفاسير:

external-link copy
48 : 24

وَاِذَا دُعُوْۤا اِلَی اللّٰهِ وَرَسُوْلِهٖ لِیَحْكُمَ بَیْنَهُمْ اِذَا فَرِیْقٌ مِّنْهُمْ مُّعْرِضُوْنَ ۟

48਼ ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ। info
التفاسير:

external-link copy
49 : 24

وَاِنْ یَّكُنْ لَّهُمُ الْحَقُّ یَاْتُوْۤا اِلَیْهِ مُذْعِنِیْنَ ۟ؕ

49਼ ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ ਆਗਿਆਕਾਰੀ ਬਣਕੇ ਆ ਜਾਂਦੇ ਹਨ। info
التفاسير:

external-link copy
50 : 24

اَفِیْ قُلُوْبِهِمْ مَّرَضٌ اَمِ ارْتَابُوْۤا اَمْ یَخَافُوْنَ اَنْ یَّحِیْفَ اللّٰهُ عَلَیْهِمْ وَرَسُوْلُهٗ ؕ— بَلْ اُولٰٓىِٕكَ هُمُ الظّٰلِمُوْنَ ۟۠

50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ। info
التفاسير:

external-link copy
51 : 24

اِنَّمَا كَانَ قَوْلَ الْمُؤْمِنِیْنَ اِذَا دُعُوْۤا اِلَی اللّٰهِ وَرَسُوْلِهٖ لِیَحْكُمَ بَیْنَهُمْ اَنْ یَّقُوْلُوْا سَمِعْنَا وَاَطَعْنَا ؕ— وَاُولٰٓىِٕكَ هُمُ الْمُفْلِحُوْنَ ۟

51਼ ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ। info
التفاسير:

external-link copy
52 : 24

وَمَنْ یُّطِعِ اللّٰهَ وَرَسُوْلَهٗ وَیَخْشَ اللّٰهَ وَیَتَّقْهِ فَاُولٰٓىِٕكَ هُمُ الْفَآىِٕزُوْنَ ۟

52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ। info
التفاسير:

external-link copy
53 : 24

وَاَقْسَمُوْا بِاللّٰهِ جَهْدَ اَیْمَانِهِمْ لَىِٕنْ اَمَرْتَهُمْ لَیَخْرُجُنَّ ؕ— قُلْ لَّا تُقْسِمُوْا ۚ— طَاعَةٌ مَّعْرُوْفَةٌ ؕ— اِنَّ اللّٰهَ خَبِیْرٌ بِمَا تَعْمَلُوْنَ ۟

53਼ ਇਹ (ਮੁਨਾਫ਼ਿਕ) ਅੱਲਾਹ ਦੇ ਨਾਂ ਦੀਆਂ ਪੱਕੀਆਂ ਕਸਮਾਂ ਚੁੱਕ-ਚੁੱਕ ਕੇ ਆਖਦੇ ਹਨ ਕਿ (ਹੇ ਨਬੀ!) ਜੇ ਤੁਸੀਂ ਹੁਕਮ ਦਿਓ ਤਾਂ ਅਸੀਂ ਅਵਸ਼ ਜਿਹਾਦ ਲਈ ਨਿਕਲਾਂਗੇ। (ਹੇ ਨਬੀ!) ਉਹਨਾਂ ਨੂੰ ਆਖੋ ਕਿ ਕਸਮਾਂ ਨਾ ਖਾਓ, ਤੁਹਾਡੀ ਆਗਿਆਕਾਰੀ ਦਾ ਪਤਾ ਹੈ, ਜੋ ਵੀ ਤੁਸੀਂ (ਪਾਖੰਡ) ਕਰ ਰਹੇ ਹੋ ਅੱਲਾਹ ਨੂੰ ਸਭ ਪਤਾ ਹੈ। info
التفاسير: