Kur'an-ı Kerim meal tercümesi - Pencapça Tercüme - Arif Halim

Sayfa numarası:close

external-link copy
48 : 9

لَقَدِ ابْتَغَوُا الْفِتْنَةَ مِنْ قَبْلُ وَقَلَّبُوْا لَكَ الْاُمُوْرَ حَتّٰی جَآءَ الْحَقُّ وَظَهَرَ اَمْرُ اللّٰهِ وَهُمْ كٰرِهُوْنَ ۟

48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ। info
التفاسير:

external-link copy
49 : 9

وَمِنْهُمْ مَّنْ یَّقُوْلُ ائْذَنْ لِّیْ وَلَا تَفْتِنِّیْ ؕ— اَلَا فِی الْفِتْنَةِ سَقَطُوْا ؕ— وَاِنَّ جَهَنَّمَ لَمُحِیْطَةٌ بِالْكٰفِرِیْنَ ۟

49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ। info
التفاسير:

external-link copy
50 : 9

اِنْ تُصِبْكَ حَسَنَةٌ تَسُؤْهُمْ ۚ— وَاِنْ تُصِبْكَ مُصِیْبَةٌ یَّقُوْلُوْا قَدْ اَخَذْنَاۤ اَمْرَنَا مِنْ قَبْلُ وَیَتَوَلَّوْا وَّهُمْ فَرِحُوْنَ ۟

50਼ (ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ। info
التفاسير:

external-link copy
51 : 9

قُلْ لَّنْ یُّصِیْبَنَاۤ اِلَّا مَا كَتَبَ اللّٰهُ لَنَا ۚ— هُوَ مَوْلٰىنَا ۚ— وَعَلَی اللّٰهِ فَلْیَتَوَكَّلِ الْمُؤْمِنُوْنَ ۟

51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। info
التفاسير:

external-link copy
52 : 9

قُلْ هَلْ تَرَبَّصُوْنَ بِنَاۤ اِلَّاۤ اِحْدَی الْحُسْنَیَیْنِ ؕ— وَنَحْنُ نَتَرَبَّصُ بِكُمْ اَنْ یُّصِیْبَكُمُ اللّٰهُ بِعَذَابٍ مِّنْ عِنْدِهٖۤ اَوْ بِاَیْدِیْنَا ۖؗۗ— فَتَرَبَّصُوْۤا اِنَّا مَعَكُمْ مُّتَرَبِّصُوْنَ ۟

52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ। info
التفاسير:

external-link copy
53 : 9

قُلْ اَنْفِقُوْا طَوْعًا اَوْ كَرْهًا لَّنْ یُّتَقَبَّلَ مِنْكُمْ ؕ— اِنَّكُمْ كُنْتُمْ قَوْمًا فٰسِقِیْنَ ۟

53਼ (ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ। info
التفاسير:

external-link copy
54 : 9

وَمَا مَنَعَهُمْ اَنْ تُقْبَلَ مِنْهُمْ نَفَقٰتُهُمْ اِلَّاۤ اَنَّهُمْ كَفَرُوْا بِاللّٰهِ وَبِرَسُوْلِهٖ وَلَا یَاْتُوْنَ الصَّلٰوةَ اِلَّا وَهُمْ كُسَالٰی وَلَا یُنْفِقُوْنَ اِلَّا وَهُمْ كٰرِهُوْنَ ۟

54਼ ਇਹਨਾਂ ਦੇ ਖ਼ਰਚ ਕੀਤੇ ਹੋਏ ਮਾਲ ਨੂੰ ਨਾ ਕਬੂਲ ਕਰਨ ਦਾ ਇਸ ਤੋਂ ਛੁੱਟ ਹੋਰ ਕੋਈ ਕਾਰਨ ਨਹੀਂ ਕਿ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਆਪਣੀਆਂ ਨਮਾਜ਼ਾਂ ਲਈ ਵੀ ਜਕੋ-ਜਕੀ ਆਉਂਦੇ ਹਨ1 ਅਤੇ ਰੱਬ ਦੀ ਰਾਹ ਵਿਚ ਵੀ ਨਾ ਚਾਹੁੰਦੇ ਹੋਏ ਖ਼ਰਚ ਕਰਦੇ ਹਨ। info

1 ਇਸ ਤੋਂ ਪਤਾ ਚਲਪਾ ਹੈ ਕਿ ਨਮਾਜ਼ ਵਿਚ ਸੁਸਤੀ ਕਰਨਾ ਮੁਨਾਫ਼ਿਕਾਂ ਦਾ ਕੰਮ ਹੈ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਫ਼ਜਰ ਤੇ ਇਸ਼ਾ ਦੀ ਨਮਾਜ਼ ਮੁਨਾਫ਼ਿਕਾਂ ਉੱਤੇ ਸਭ ਤੋਂ ਭਾਰੀ ਹੁੰਦੀ ਹੈ। ਪਰ ਜੇ ਉਹਨਾਂ ਨੂੰ ਇਸ ਗੱਲ ਦਾ ਗਿਆਨ ਹੋ ਜਾਵੇ ਕਿ ਇਹਨਾਂ ਦੋਵਾਂ ਨਮਾਜ਼ਾਂ ਦਾ ਕਿੰਨਾਂ ਵੱਡਾ ਬਦਲਾ ਹੈ ਤਾਂ ਉਹ ਜ਼ਰੂਰ ਮਸੀਤਾਂ ਵਿਚ ਆਉਣਗੇ ਭਾਵੇ ਉਹਨਾਂ ਨੂੰ ਰਿੰਗੜਦੇ ਹੋਏ ਹੀ ਕਿਉਂ ਨਾ ਆਉਣਾ ਪਵੇ। ਅੱਲਾਹ ਦੇ ਰਸੂਲ (ਸ:) ਨੇ ਇਹ ਵੀ ਫ਼ਰਮਾਇਆ ਕਿ ਮੈਂ ਮੁਅੱਜ਼ਨ ਨੂੰ ਅਕਾਮਤ ਦਾ ਹੁਕਮ ਦਵਾਂ ਅਤੇ ਫੇਰ ਉਹ ਅਕਾਮਤ ਕਹੇ ਅਤੇ ਮੈਂ ਕਿਸੇ ਦੂਜੇ ਵਿਅਕਤੀ ਨੂੰ ਹੁਕਮ ਦਵਾਂ ਕਿ ਉਹ ਲੋਕਾਂ ਦੀ ਇਮਾਮਤ ਕਰਵਾਏ, ਫੇਰ ਮੈਂ ਅੱਗ ਲੈ ਕੇ ਉਹਨਾਂ ਲੋਕਾਂ ਦੇ ਘਰਾਂ ਨੂੰ ਅੱਗ ਲਾ ਦਵਾਂ ਜਿਹੜੇ ਆਪਣੇ ਘਰੋਂ ਨਮਾਜ਼ ਲਈ ਨਹੀਂ ਨਿਕਲੇ। ਉਹਨਾਂ ਨੂੰ ਮੈਂ ਸਨੇ ਉਹਨਾਂ ਦੇ ਘਰ ਦੇ ਜਲਾ ਦਵਾਂ। (ਸਹੀ ਬੁਖ਼ਾਰੀ, ਹਦੀਸ: 657)

التفاسير: