قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

ਅਜ-ਜਾਸੀਯਾ

external-link copy
1 : 72

قُلْ اُوْحِیَ اِلَیَّ اَنَّهُ اسْتَمَعَ نَفَرٌ مِّنَ الْجِنِّ فَقَالُوْۤا اِنَّا سَمِعْنَا قُرْاٰنًا عَجَبًا ۟ۙ

1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ। info
التفاسير:

external-link copy
2 : 72

یَّهْدِیْۤ اِلَی الرُّشْدِ فَاٰمَنَّا بِهٖ ؕ— وَلَنْ نُّشْرِكَ بِرَبِّنَاۤ اَحَدًا ۟ۙ

2਼ ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ। info
التفاسير:

external-link copy
3 : 72

وَّاَنَّهٗ تَعٰلٰی جَدُّ رَبِّنَا مَا اتَّخَذَ صَاحِبَةً وَّلَا وَلَدًا ۟ۙ

3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।1 info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

التفاسير:

external-link copy
4 : 72

وَّاَنَّهٗ كَانَ یَقُوْلُ سَفِیْهُنَا عَلَی اللّٰهِ شَطَطًا ۟ۙ

4਼ ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ। info
التفاسير:

external-link copy
5 : 72

وَّاَنَّا ظَنَنَّاۤ اَنْ لَّنْ تَقُوْلَ الْاِنْسُ وَالْجِنُّ عَلَی اللّٰهِ كَذِبًا ۟ۙ

5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2 info

2 ਜਿੱਦਾਂ ਮਨੁੱਖ ਨੂੰ ਮਿੱਟੀ ਤੋਂ, ਫ਼ਰਿਸ਼ਤਿਆਂ ਨੂੰ ਨੂਰ ਤੋਂ ਪੈਦਾ ਕੀਤਾ ਗਿਆ ਹੈ ਐਵੇਂ ਹੀ ਜਿੰਨ ਵੀ ਅੱਲਾਹ ਦੀ ਰਚਨਾ ਹੈ ਜਿਹੜੀ ਅੱਗ ਤੋਂ ਸਾਜੀ ਗਈ ਹੈ।

التفاسير:

external-link copy
6 : 72

وَّاَنَّهٗ كَانَ رِجَالٌ مِّنَ الْاِنْسِ یَعُوْذُوْنَ بِرِجَالٍ مِّنَ الْجِنِّ فَزَادُوْهُمْ رَهَقًا ۟ۙ

6਼ ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ। info
التفاسير:

external-link copy
7 : 72

وَّاَنَّهُمْ ظَنُّوْا كَمَا ظَنَنْتُمْ اَنْ لَّنْ یَّبْعَثَ اللّٰهُ اَحَدًا ۟ۙ

7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)। info
التفاسير:

external-link copy
8 : 72

وَّاَنَّا لَمَسْنَا السَّمَآءَ فَوَجَدْنٰهَا مُلِئَتْ حَرَسًا شَدِیْدًا وَّشُهُبًا ۟ۙ

8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ। info
التفاسير:

external-link copy
9 : 72

وَّاَنَّا كُنَّا نَقْعُدُ مِنْهَا مَقَاعِدَ لِلسَّمْعِ ؕ— فَمَنْ یَّسْتَمِعِ الْاٰنَ یَجِدْ لَهٗ شِهَابًا رَّصَدًا ۟ۙ

9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ। info
التفاسير:

external-link copy
10 : 72

وَّاَنَّا لَا نَدْرِیْۤ اَشَرٌّ اُرِیْدَ بِمَنْ فِی الْاَرْضِ اَمْ اَرَادَ بِهِمْ رَبُّهُمْ رَشَدًا ۟ۙ

10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ? info
التفاسير:

external-link copy
11 : 72

وَّاَنَّا مِنَّا الصّٰلِحُوْنَ وَمِنَّا دُوْنَ ذٰلِكَ ؕ— كُنَّا طَرَآىِٕقَ قِدَدًا ۟ۙ

11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ। info
التفاسير:

external-link copy
12 : 72

وَّاَنَّا ظَنَنَّاۤ اَنْ لَّنْ نُّعْجِزَ اللّٰهَ فِی الْاَرْضِ وَلَنْ نُّعْجِزَهٗ هَرَبًا ۟ۙ

12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ। info
التفاسير:

external-link copy
13 : 72

وَّاَنَّا لَمَّا سَمِعْنَا الْهُدٰۤی اٰمَنَّا بِهٖ ؕ— فَمَنْ یُّؤْمِنْ بِرَبِّهٖ فَلَا یَخَافُ بَخْسًا وَّلَا رَهَقًا ۟ۙ

13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ। info
التفاسير:

external-link copy
14 : 72

وَّاَنَّا مِنَّا الْمُسْلِمُوْنَ وَمِنَّا الْقٰسِطُوْنَ ؕ— فَمَنْ اَسْلَمَ فَاُولٰٓىِٕكَ تَحَرَّوْا رَشَدًا ۟

14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ। info
التفاسير:

external-link copy
15 : 72

وَاَمَّا الْقٰسِطُوْنَ فَكَانُوْا لِجَهَنَّمَ حَطَبًا ۟ۙ

15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ। info
التفاسير:

external-link copy
16 : 72

وَّاَنْ لَّوِ اسْتَقَامُوْا عَلَی الطَّرِیْقَةِ لَاَسْقَیْنٰهُمْ مَّآءً غَدَقًا ۟ۙ

16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ। info
التفاسير:

external-link copy
17 : 72

لِّنَفْتِنَهُمْ فِیْهِ ؕ— وَمَنْ یُّعْرِضْ عَنْ ذِكْرِ رَبِّهٖ یَسْلُكْهُ عَذَابًا صَعَدًا ۟ۙ

17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ। info
التفاسير:

external-link copy
18 : 72

وَّاَنَّ الْمَسٰجِدَ لِلّٰهِ فَلَا تَدْعُوْا مَعَ اللّٰهِ اَحَدًا ۟ۙ

18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1 info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

التفاسير:

external-link copy
19 : 72

وَّاَنَّهٗ لَمَّا قَامَ عَبْدُ اللّٰهِ یَدْعُوْهُ كَادُوْا یَكُوْنُوْنَ عَلَیْهِ لِبَدًا ۟ؕ۠

19਼ ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ। info
التفاسير:

external-link copy
20 : 72

قُلْ اِنَّمَاۤ اَدْعُوْا رَبِّیْ وَلَاۤ اُشْرِكُ بِهٖۤ اَحَدًا ۟

20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ। info
التفاسير:

external-link copy
21 : 72

قُلْ اِنِّیْ لَاۤ اَمْلِكُ لَكُمْ ضَرًّا وَّلَا رَشَدًا ۟

21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ। info
التفاسير:

external-link copy
22 : 72

قُلْ اِنِّیْ لَنْ یُّجِیْرَنِیْ مِنَ اللّٰهِ اَحَدٌ ۙ۬— وَّلَنْ اَجِدَ مِنْ دُوْنِهٖ مُلْتَحَدًا ۟ۙ

22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ। info
التفاسير:

external-link copy
23 : 72

اِلَّا بَلٰغًا مِّنَ اللّٰهِ وَرِسٰلٰتِهٖ ؕ— وَمَنْ یَّعْصِ اللّٰهَ وَرَسُوْلَهٗ فَاِنَّ لَهٗ نَارَ جَهَنَّمَ خٰلِدِیْنَ فِیْهَاۤ اَبَدًا ۟ؕ

23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1 info

1 ਵੇਖੋ ਸੂਰਤ ਆਲ-ਇਸਰਾਨ, ਹਾਸ਼ੀਆ ਆਇਤ 85/3

التفاسير:

external-link copy
24 : 72

حَتّٰۤی اِذَا رَاَوْا مَا یُوْعَدُوْنَ فَسَیَعْلَمُوْنَ مَنْ اَضْعَفُ نَاصِرًا وَّاَقَلُّ عَدَدًا ۟

24਼ ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ। info
التفاسير:

external-link copy
25 : 72

قُلْ اِنْ اَدْرِیْۤ اَقَرِیْبٌ مَّا تُوْعَدُوْنَ اَمْ یَجْعَلُ لَهٗ رَبِّیْۤ اَمَدًا ۟

25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ। info
التفاسير:

external-link copy
26 : 72

عٰلِمُ الْغَیْبِ فَلَا یُظْهِرُ عَلٰی غَیْبِهٖۤ اَحَدًا ۟ۙ

26਼ ਉਹੀਓ ਗ਼ੈਬ (ਪਰੋਖ) ਦਾ ਜਾਣਨਹਾਰ ਹੈ ਅਤੇ ਉਹ ਆਪਣਾ ਗਿਆਨ ਕਿਸੇ ’ਤੇ ਵੀ ਪ੍ਰਗਟ ਨਹੀਂ ਕਰਦਾ। info
التفاسير:

external-link copy
27 : 72

اِلَّا مَنِ ارْتَضٰی مِنْ رَّسُوْلٍ فَاِنَّهٗ یَسْلُكُ مِنْ بَیْنِ یَدَیْهِ وَمِنْ خَلْفِهٖ رَصَدًا ۟ۙ

27਼ ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ। info
التفاسير:

external-link copy
28 : 72

لِّیَعْلَمَ اَنْ قَدْ اَبْلَغُوْا رِسٰلٰتِ رَبِّهِمْ وَاَحَاطَ بِمَا لَدَیْهِمْ وَاَحْصٰی كُلَّ شَیْءٍ عَدَدًا ۟۠

28਼ ਤਾਂ ਜੋ ਉਹ ਜਾਣ ਲਵੇ ਕਿ ਉਹਨਾਂ ਰਸੂਲਾਂ ਨੇ ਆਪਣੇ ਰੱਬ ਦੇ ਸੁਨੇਹੇ ਨੂੰ (ਲੋਕਾਂ ਤੱਕ) ਪਹੁੰਚਾ ਦਿੱਤਾ ਹੈ ਅਤੇ ਉਸ ਨੇ ਉਹਨਾਂ ਦੇ ਆਲੇ-ਦੁਆਲੇ ਘੇਰਾ ਪਾਇਆ ਹੋਇਆ ਹੈ ਅਤੇ ਉਹ ਨੇ ਹਰ ਚੀਜ਼ ਦੀ ਗਿਣਤੀ ਕਰ ਰੱਖੀ ਹੈ। info
التفاسير: