قرآن کریم کے معانی کا ترجمہ - پنجابی ترجمہ - عارف حلیم

صفحہ نمبر:close

external-link copy
29 : 46

وَاِذْ صَرَفْنَاۤ اِلَیْكَ نَفَرًا مِّنَ الْجِنِّ یَسْتَمِعُوْنَ الْقُرْاٰنَ ۚ— فَلَمَّا حَضَرُوْهُ قَالُوْۤا اَنْصِتُوْا ۚ— فَلَمَّا قُضِیَ وَلَّوْا اِلٰی قَوْمِهِمْ مُّنْذِرِیْنَ ۟

29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ। info
التفاسير:

external-link copy
30 : 46

قَالُوْا یٰقَوْمَنَاۤ اِنَّا سَمِعْنَا كِتٰبًا اُنْزِلَ مِنْ بَعْدِ مُوْسٰی مُصَدِّقًا لِّمَا بَیْنَ یَدَیْهِ یَهْدِیْۤ اِلَی الْحَقِّ وَاِلٰی طَرِیْقٍ مُّسْتَقِیْمٍ ۟

30਼ ਉਹਨਾਂ (ਜਿੰਨਾਂ ਨੇ) ਆਖਿਆ ਕਿ ਹੇ ਸਾਡੀ ਕੌਮ! ਬੇਸ਼ੱਕ ਅਸੀਂ ਇਕ ਕਿਤਾਬ ਸੁਣੀ ਹੈ ਜਿਹੜੀ ਮੂਸਾ ਤੋਂ ਪਿੱਛੋਂ ਉਤਾਰੀ ਗਈ ਹੈ। ਉਹ ਉਹਨਾਂ ਕਿਤਾਬਾਂ ਦੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦੀ ਹੈ ਜਿਹੜੀਆਂ ਇਸ ਤੋਂ ਪਹਿਲਾਂ ਦੀਆਂ ਹਨ। ਉਹ ਕਿਤਾਬ ਹੱਕ ਸੱਚ ਵੱਲ ਤੇ ਸਿੱਧੇ ਰਾਹ ਵੱਲ ਅਗਵਾਈ ਕਰਦੀ ਹੈ। info
التفاسير:

external-link copy
31 : 46

یٰقَوْمَنَاۤ اَجِیْبُوْا دَاعِیَ اللّٰهِ وَاٰمِنُوْا بِهٖ یَغْفِرْ لَكُمْ مِّنْ ذُنُوْبِكُمْ وَیُجِرْكُمْ مِّنْ عَذَابٍ اَلِیْمٍ ۟

31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।1 info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير:

external-link copy
32 : 46

وَمَنْ لَّا یُجِبْ دَاعِیَ اللّٰهِ فَلَیْسَ بِمُعْجِزٍ فِی الْاَرْضِ وَلَیْسَ لَهٗ مِنْ دُوْنِهٖۤ اَوْلِیَآءُ ؕ— اُولٰٓىِٕكَ فِیْ ضَلٰلٍ مُّبِیْنٍ ۟

32਼ ਅਤੇ ਜਿਹੜਾ ਕੋਈ ਅੱਲਾਹ ਦੇ ਦਾਅਈ (ਰੱਬ ਵੱਲ ਸੱਦਣ ਵਾਲੇ) ਦੀ ਗੱਲ ਨਹੀਂ ਮੰਨੇਗਾ ਤਾਂ ਉਹ ਧਰਤੀ ਉੱਤੇ ਅੱਲਾਹ ਨੂੰ ਬੇਵਸ ਨਹੀਂ ਕਰ ਸਕੇਗਾ। ਅੱਲਾਹ ਤੋਂ ਛੁੱਟ ਉਸ ਦਾ ਕੋਈ ਸਹਾਈ ਵੀ ਨਹੀਂ ਹੋਵੇਗਾ। ਇਹੋ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ। info
التفاسير:

external-link copy
33 : 46

اَوَلَمْ یَرَوْا اَنَّ اللّٰهَ الَّذِیْ خَلَقَ السَّمٰوٰتِ وَالْاَرْضَ وَلَمْ یَعْیَ بِخَلْقِهِنَّ بِقٰدِرٍ عَلٰۤی اَنْ یُّحْیِ الْمَوْتٰی ؕ— بَلٰۤی اِنَّهٗ عَلٰی كُلِّ شَیْءٍ قَدِیْرٌ ۟

33਼ ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ। info
التفاسير:

external-link copy
34 : 46

وَیَوْمَ یُعْرَضُ الَّذِیْنَ كَفَرُوْا عَلَی النَّارِ ؕ— اَلَیْسَ هٰذَا بِالْحَقِّ ؕ— قَالُوْا بَلٰی وَرَبِّنَا ؕ— قَالَ فَذُوْقُوا الْعَذَابَ بِمَا كُنْتُمْ تَكْفُرُوْنَ ۟

34਼ ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ। info
التفاسير:

external-link copy
35 : 46

فَاصْبِرْ كَمَا صَبَرَ اُولُوا الْعَزْمِ مِنَ الرُّسُلِ وَلَا تَسْتَعْجِلْ لَّهُمْ ؕ— كَاَنَّهُمْ یَوْمَ یَرَوْنَ مَا یُوْعَدُوْنَ ۙ— لَمْ یَلْبَثُوْۤا اِلَّا سَاعَةً مِّنْ نَّهَارٍ ؕ— بَلٰغٌ ۚ— فَهَلْ یُهْلَكُ اِلَّا الْقَوْمُ الْفٰسِقُوْنَ ۟۠

35਼ (ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ (ਤੁਹਾਥੋਂ ਪਹਿਲਾਂ) ਹਿੰਮਤ ਤੇ ਹੌਸਲੇ ਵਾਲੇ ਰਸੂਲਾਂ ਨੇ ਧੀਰਜ ਤੋਂ ਕੰਮ ਲਿਆ ਸੀ।1 ਇਹਨਾਂ ਕਾਫ਼ਿਰਾਂ ਲਈ ਅਜ਼ਾਬ ਮੰਗਣ ਵਿਚ ਕਾਹਲੀ ਨਾ ਕਰੋ। ਜਿਸ ਦਿਨ ਉਹ (ਕਾਫ਼ਿਰ) ਉਸ (ਅਜ਼ਾਬ) ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ (ਤਾਂ ਉਹ ਸਮਝਣਗੇ) ਕਿ ਉਹ ਤਾਂ (ਸੰਸਾਰ ਵਿਚ) ਦਿਨ ਦੀ ਬਸ ਇਕ ਘੜੀ ਹੀ ਠਹਿਰੇ ਸਨ। (ਹੇ ਨਬੀ) ਇਹ (ਰੱਬੀ ਪੈਗ਼ਾਮ ਲੋਕਾਂ ਤੱਕ) ਪਹੁੰਚਾ ਦਿਓ ਹੈ, ਸੋ ਨਾ-ਫ਼ਰਮਾਨ ਲੋਕਾਂ ਤੋਂ ਛੁੱਟ ਹੋਰ ਕੋਈ ਵੀ ਬਰਬਾਦ ਨਹੀਂ ਹੋਵੇਗਾ। info

1 ਅੱਲਾਹ ਨੇ ਦੁਨੀਆਂ ਵਿਚ ਵੱਡੀ ਸੰਖਿਆ ਵਿਚ ਪੈਗ਼ੰਬਰ ਭੇਜੇ ਸੀ ਪਰ ਇਨ੍ਹਾਂ ਵਿਚ ਪੰਜ ਉਹ ਪੈਬੰਬਰ ਹਨ ਜਿਹੜੇ ਬਹੁਤ ਹੀ ਬੜੀ ਹਿੰਮਤ ਅਤੇ ਹੌਂਸਲੇ ਵਾਲੇ ਹਨ। ਜਿਨ੍ਹਾਂ ਵਿਚ ਹਜ਼ਰਤ ਮੁਹੰਮਦ (ਸ:), ਹਜ਼ਰਤ ਨੂਹ, ਹਜ਼ਰਤ ਇਬਰਾਹੀਮ, ਹਜ਼ਰਤ ਮੂਸਾ, ਹਜ਼ਰਤ ਈਸਾ ਸ਼ਾਮਿਲ ਹਨ।

التفاسير: