Қуръони Карим маъноларининг таржимаси - Панжобча таржима - Ареф Ҳалим

ਅਨ ਨਿਸਾ

external-link copy
1 : 4

یٰۤاَیُّهَا النَّاسُ اتَّقُوْا رَبَّكُمُ الَّذِیْ خَلَقَكُمْ مِّنْ نَّفْسٍ وَّاحِدَةٍ وَّخَلَقَ مِنْهَا زَوْجَهَا وَبَثَّ مِنْهُمَا رِجَالًا كَثِیْرًا وَّنِسَآءً ۚ— وَاتَّقُوا اللّٰهَ الَّذِیْ تَسَآءَلُوْنَ بِهٖ وَالْاَرْحَامَ ؕ— اِنَّ اللّٰهَ كَانَ عَلَیْكُمْ رَقِیْبًا ۟

1਼ ਹੇ ਲੋਕੋ! ਆਪਣੇ ਉਸ ਪਾਲਣਹਾਰ ਤੋਂ ਡਰੋ ਜਿਸ ਨੇ ਤੁਹਾਨੂੰ ਸਭ ਨੂੰ ਇਕ ਜਾਨ (ਹਜ਼ਰਤ ਆਦਮ) ਤੋਂ ਪੈਦਾ ਕੀਤਾ ਤੇ ਉਸੇ (ਜਾਨ) ਤੋਂ ਉਹਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਹਨਾਂ ਦੋਵਾਂ ਤੋਂ ਬਹੁਤ ਸਾਰੇ ਮਰਦ ਤੇ ਔਰਤਾਂ (ਦੁਨੀਆਂ ਵਿਚ) ਖਿਲਾਰ ਦਿੱਤੇ। ਉਸ ਅੱਲਾਹ ਤੋਂ ਡਰੋ ਜਿਸ ਦਾ ਵਾਸਤਾ ਪਾਕੇ ਤੁਸੀਂ ਇਕ ਦੂਜੇ ਕੋਲੋਂ (ਰਿਸ਼ਤੇ) ਮੰਗਦੇ ਹੋ, ਅਤੇ ਰਿਸ਼ਤੇ ਨਾਤੇ ਤੋੜਣ ਤੋਂ ਬਚੋ।1 ਬੇਸ਼ੱਕ ਅੱਲਾਹ ਤੁਹਾਡੀ ਨਿਗਰਾਨੀ ਕਰ ਰਿਹਾ ਹੇ। info

1 ਰਿਸ਼ਤੇ ਤੋੜਣਾ ਬਹੁਤ ਵੱਡਾ ਗੁਨਾਹ ਹੇ। ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਰਿਸ਼ਤੇ ਤੋੜਣ ਵਾਲਾ ਜੰਨਤ ਵਿਚ ਨਹੀਂ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 5984)

التفاسير:

external-link copy
2 : 4

وَاٰتُوا الْیَتٰمٰۤی اَمْوَالَهُمْ وَلَا تَتَبَدَّلُوا الْخَبِیْثَ بِالطَّیِّبِ ۪— وَلَا تَاْكُلُوْۤا اَمْوَالَهُمْ اِلٰۤی اَمْوَالِكُمْ ؕ— اِنَّهٗ كَانَ حُوْبًا كَبِیْرًا ۟

2਼ ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ। info
التفاسير:

external-link copy
3 : 4

وَاِنْ خِفْتُمْ اَلَّا تُقْسِطُوْا فِی الْیَتٰمٰی فَانْكِحُوْا مَا طَابَ لَكُمْ مِّنَ النِّسَآءِ مَثْنٰی وَثُلٰثَ وَرُبٰعَ ۚ— فَاِنْ خِفْتُمْ اَلَّا تَعْدِلُوْا فَوَاحِدَةً اَوْ مَا مَلَكَتْ اَیْمَانُكُمْ ؕ— ذٰلِكَ اَدْنٰۤی اَلَّا تَعُوْلُوْا ۟ؕ

3਼ ਜੇ ਤੁਹਾਨੂੰ ਡਰ ਹੋਵੇ ਕਿ ਤੁਸੀਂ ਯਤੀਮ ਲੜਕੀਆਂ ਨਾਲ (ਨਿਕਾਹ ਕਰਕੇ) ਇਨਸਾਫ਼ ਨਹੀਂ ਕਰ ਸਕੋਗੇ ਤਾਂ ਜਿਹੜੀਆਂ ਇਸਤਰੀਆਂ ਤੁਹਾਨੂੰ ਪਸੰਦ ਹੋਣ ਤੁਸੀਂ ਉਹਨਾਂ ਵਿੱਚੋਂ ਦੋ-ਦੋ, ਤਿੰਨ-ਤਿੰਨ ਅਤੇ ਚਾਰ-ਚਾਰ (ਇਸਤਰੀਆਂ ਨਾਲ ਨਿਕਾਹ) ਕਰ ਸਕਦੇ ਹੋ, ਪਰ ਜੇ ਤੁਹਾਨੂੰ ਇਸ ਗੱਲ ਦਾ ਡਰ ਹੇ ਕਿ ਤੁਸੀਂ ਉਹਨਾਂ ਨਾਲ ਨਿਆ ਨਹੀਂ ਕਰ ਸਕਦੇ ਤਾਂ ਇੱਕ ਹੀ ਔਰਤ ਨਾਲ ਨਿਕਾਹ ਕਰੋ ਜਾਂ ਉਹਨਾਂ ਗੋਲੀਆਂ ਨੂੰ ਪਤਨੀ ਬਣਾ ਲਓ ਜੋ ਤੁਹਾਡੇ ਕਬਜ਼ੇ ’ਚ ਆਈਆਂ ਹਨ। ਤੁਹਾਡੇ ਲਈ ਇਹੋ ਉਚਿਤ ਹੇ। ਇੰਜ ਕਰਕੇ ਤੁਸੀਂ ਨਾ ਇਨਸਾਫ਼ੀ ਤੋਂ ਬਚ ਜਾਵੋਗੇ। info
التفاسير:

external-link copy
4 : 4

وَاٰتُوا النِّسَآءَ صَدُقٰتِهِنَّ نِحْلَةً ؕ— فَاِنْ طِبْنَ لَكُمْ عَنْ شَیْءٍ مِّنْهُ نَفْسًا فَكُلُوْهُ هَنِیْٓـًٔا مَّرِیْٓـًٔا ۟

4਼ ਪਤਨੀਆਂ ਨੂੰ ਉਹਨਾਂ ਦੇ ਮਹਿਰ ਖ਼ੁਸ਼ੀ-ਖ਼ੁਸ਼ੀ ਅਦਾ ਕਰੋ,1 ਹਾਂ ਜੇ ਉਹ ਆਪੇ ਆਪਣੀ ਇੱਛਾ ਨਾਲ ਤੁਹਾਨੂੰ ਮਹਿਰ ਦਾ ਕੁੱਝ ਹਿੱਸਾ ਮੁਆਫ਼ ਕਰ ਦੇਣ ਤਾਂ ਤੁਸੀਂ ਉਸ ਨੂੰ ਸ਼ੌਕ ਨਾਲ ਖਾ ਸਕਦੇ ਹੋ। info

1 ਮਹਿਰ ਔਰਤ ਦਾ ਉਹ ਹੱਕ ਹੇ ਜਿਸ ਨੂੰ ਨਾ ਦੇਣਾ ਸਖ਼ਤ ਗੁਨਾਹ ਹੇ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਅੱਲਾਹ ਤਆਲਾ ਨੇ ਤੁਹਾਡੇ ਲਈ ਮਾਵਾਂ ਦੀ ਨਾ-ਫ਼ਰਮਾਨੀ, ਧੀਆਂ ਨੂੰ ਜਿਉਂਦਾ ਗੱਡ ਦੇਣਾ ਆਪਣੇ ’ਤੇ ਕਿਸੇ ਦਾ ਹੱਕ ਹੋਵੇ ਉਸ ਨੂੰ ਨਾ ਅਦਾ ਕਰਨਾ ਅਤੇ ਦੂਜਿਆਂ ਤੋਂ ਆਪਣਾ ਹੱਕ ਮੰਗਣਾ ਹਰਾਮ ਕਰ ਦਿੱਤਾ ਹੇ ਅਤੇ ਆਪ ਸ: ਨੇ ਬੇਕਾਰ ਗੱਲਾਂ ਕਰਨ, ਅਤੇ ਬਹੁਤੇ ਸਵਾਲ ਕਰਨ, ਅਤੇ ਮਾਲ ਬਰਬਾਦ ਕਰਨ ਨੂੰ ਨਾ ਪਸੰਦ ਕੀਤਾ ਹੇ। (ਸਹੀ ਬੁਖ਼ਾਰੀ, ਹਦੀਸ: 2408)

التفاسير:

external-link copy
5 : 4

وَلَا تُؤْتُوا السُّفَهَآءَ اَمْوَالَكُمُ الَّتِیْ جَعَلَ اللّٰهُ لَكُمْ قِیٰمًا وَّارْزُقُوْهُمْ فِیْهَا وَاكْسُوْهُمْ وَقُوْلُوْا لَهُمْ قَوْلًا مَّعْرُوْفًا ۟

5਼ ਜਿਸ ਮਾਲ ਨੂੰ ਅੱਲਾਹ ਨੇ ਤੁਹਾਡੇ ਲਈ ਜੀਵਨ ਗੁਜ਼ਾਰਨ ਦਾ ਇਕ ਸਾਧਨ ਬਣਾਇਆ ਹੇ ਉਸ ਮਾਲ ਨੂੰ ਬੇ-ਸਮਝ ਲੋਕਾਂ ਦੇ ਹਵਾਲੇ ਨਾ ਕਰੋ। ਹਾਂ! ਉਹਨਾਂ (ਬੇ-ਅਕਲਾਂ) ਨੂੰ ਉਸ ਮਾਲ ’ਚੋਂ ਖਾਣ ਪਾਣ ਕਰਾਓ ਤੇ ਕੱਪੜਾ ਲੱਤਾ ਪਵਾਓ ਅਤੇ ਉਹਨਾਂ ਨਾਲ ਨਰਮ ਸੁਭਾਅ ਨਾਲ ਗੱਲਬਾਤ ਕਰੋ। info
التفاسير:

external-link copy
6 : 4

وَابْتَلُوا الْیَتٰمٰی حَتّٰۤی اِذَا بَلَغُوا النِّكَاحَ ۚ— فَاِنْ اٰنَسْتُمْ مِّنْهُمْ رُشْدًا فَادْفَعُوْۤا اِلَیْهِمْ اَمْوَالَهُمْ ۚ— وَلَا تَاْكُلُوْهَاۤ اِسْرَافًا وَّبِدَارًا اَنْ یَّكْبَرُوْا ؕ— وَمَنْ كَانَ غَنِیًّا فَلْیَسْتَعْفِفْ ۚ— وَمَنْ كَانَ فَقِیْرًا فَلْیَاْكُلْ بِالْمَعْرُوْفِ ؕ— فَاِذَا دَفَعْتُمْ اِلَیْهِمْ اَمْوَالَهُمْ فَاَشْهِدُوْا عَلَیْهِمْ ؕ— وَكَفٰی بِاللّٰهِ حَسِیْبًا ۟

6਼ ਤੁਸੀਂ ਯਤੀਮਾਂ ਦੀ (ਸੂਝ-ਬੂਝ ਦੀ) ਪਰਖ ਕਰਦੇ ਰਹੋ, ਇੱਥੋਂ ਤਕ ਕਿ ਉਹ ਨਿਕਾਹ ਦੀ ਉਮਰ ਨੂੰ ਪੁੱਜ ਜਾਣ। ਫੇਰ ਜੇ ਤੁਸੀਂ ਉਹਨਾਂ ਵਿਚ ਸਮਝਦਾਰੀ ਤੇ ਯੋਗਤਾ ਪਾਓ ਤਾਂ ਉਹਨਾਂ ਦੇ ਮਾਲ ਉਹਨਾਂ ਦੇ ਹਵਾਲੇ ਕਰ ਦਿਓ। ਤੁਸੀਂ ਉਹਨਾਂ ਦੀ ਦੌਲਤ ਨੂੰ ਲੋੜ ਤੋਂ ਵੱਧ ਅਤੇ ਛੇਤੀ-ਛੇਤੀ ਇਸ ਕਰਕੇ ਨਾ ਖਾਓ ਕਿ ਉਹ ਵੱਡੇ ਹੋ ਕੇ ਤੁਹਾਥੋਂ ਆਪਣਾ ਹੱਕ ਮੰਗਣਗੇ। ਜੇ (ਸਰਪ੍ਰਸਤ) ਅਮੀਰ ਹੋਵੇ ਤਾਂ ਉਸ ਨੂੰ ਚਾਹੀਦਾ ਹੇ ਕਿ ਅਨਾਥਾਂ ਦੇ ਮਾਲ ਖਾਣ ਤੋਂ ਬਚੋ, ਪਰ ਜੇ ਉਹ ਗਰੀਬ ਹੇ ਤਾਂ ਲੋੜ ਅਨੁਸਾਰ ਖਾ ਸਕਦਾ ਹੇ। ਜਦੋਂ ਤੁਸੀਂ ਉਹਨਾਂ (ਅਨਾਥਾਂ) ਦੇ ਮਾਲ ਉਹਨਾਂ ਦੇ ਹਵਾਲੇ ਕਰੋ ਤਾਂ ਇਸ ’ਤੇ ਕਿਸੇ ਹੇ ਗਵਾਹ ਬਣਾ ਲਵੋ। ਅਤੇ ਅੱਲਾਹ ਹਿਸਾਬ ਲੈਣ ਲਈ ਆਪ ਹੀ ਬਥੇਰਾ ਹੇ। info
التفاسير: