《古兰经》译解 - 旁遮普语翻译 - 阿里夫·哈利姆。

external-link copy
4 : 47

فَاِذَا لَقِیْتُمُ الَّذِیْنَ كَفَرُوْا فَضَرْبَ الرِّقَابِ ؕ— حَتّٰۤی اِذَاۤ اَثْخَنْتُمُوْهُمْ فَشُدُّوا الْوَثَاقَ ۙ— فَاِمَّا مَنًّا بَعْدُ وَاِمَّا فِدَآءً حَتّٰی تَضَعَ الْحَرْبُ اَوْزَارَهَا— ذٰلِكَ ۛؕ— وَلَوْ یَشَآءُ اللّٰهُ لَانْتَصَرَ مِنْهُمْ ۙ— وَلٰكِنْ لِّیَبْلُوَاۡ بَعْضَكُمْ بِبَعْضٍ ؕ— وَالَّذِیْنَ قُتِلُوْا فِیْ سَبِیْلِ اللّٰهِ فَلَنْ یُّضِلَّ اَعْمَالَهُمْ ۟

4਼ ਸੋ ਜਦੋਂ ਇਹਨਾਂ ਇਨਕਾਰੀਆਂ ਨਾਲ (ਜੰਗ ਦੇ ਮੈਦਾਨ ਵਿਚ) ਤੁਹਾਡੀ ਮੁਠਭੇੜ ਹੋ ਜਾਵੇ ਤਾਂ (ਸਭ ਤੋਂ ਪਹਿਲਾਂ) ਇਹਨਾਂ ਦੀਆਂ ਧੌਨਾਂ ਵੱਡੋ।1 ਜਦੋਂ ਤੁਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਕੁਚਲ ਦਿਓ ਤਾਂ ਕੈਦੀਆਂ ਨੂੰ ਚੰਗੀ ਤਰ੍ਹਾਂ ਬੰਨ੍ਹ ਲਵੋ, ਇਸ ਤੋਂ ਪਿੱਛੋਂ ਜਾਂ ਤਾਂ ਤੁਸੀਂ ਉਹਨਾਂ ’ਤੇ ਅਹਿਸਾਨ ਕਰੋ ਜਾਂ ਫ਼ਿਦੀਯਾ (ਫ਼ਿਰੌਤੀ) ਲੈ ਲਓ, ਇੱਥੋਂ ਤਕ ਕਿ ਲੜਾਈ ਆਪਣੇ ਹਥਿਆਰ ਸੁੱਟ ਦੇਵੇ (ਭਾਵ ਜੰਗ ਖ਼ਤਮ ਹੋ ਜਾਵੇ), ਤੁਹਾਡੇ ਲਈ ਹੁਕਮ ਇਹੋ ਹੈ। ਜੇ ਅੱਲਾਹ ਚਾਹੁੰਦਾ ਤਾਂ ਆਪ ਹੀ ਉਹਨਾਂ ਤੋਂ ਬਦਲਾ ਲੈ ਲੈਂਦਾ, ਪਰ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ਤਾਂ ਜੋ ਉਹ ਤੁਹਾਡੀ ਇਕ ਦੂਜੇ ਰਾਹੀਂ ਪਰਖ ਕਰ ਸਕੇ। ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਕਤਲ (ਸ਼ਹੀਦ) ਕੀਤੇ ਗਏ, ਅੱਲਾਹ ਉਹਨਾਂ ਦੇ ਕੀਤੇ (ਨੇਕ) ਕੰਮ ਅਜਾਈਂ ਨਹੀਂ ਜਾਣ ਦੇਵੇਗਾ। info

1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 190/2 ਅਤੇ ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 20/9

التفاسير: