《古兰经》译解 - 旁遮普语翻译 - 阿里夫·哈利姆。

ਅਲ-ਮੁਤਾ=ਫ਼ਿਫ਼ੀਨ

external-link copy
1 : 53

وَالنَّجْمِ اِذَا هَوٰی ۟ۙ

1਼ ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ। info
التفاسير:

external-link copy
2 : 53

مَا ضَلَّ صَاحِبُكُمْ وَمَا غَوٰی ۟ۚ

2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ। info
التفاسير:

external-link copy
3 : 53

وَمَا یَنْطِقُ عَنِ الْهَوٰی ۟ؕۚ

3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ। info
التفاسير:

external-link copy
4 : 53

اِنْ هُوَ اِلَّا وَحْیٌ یُّوْحٰی ۟ۙ

4਼ ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ। info
التفاسير:

external-link copy
5 : 53

عَلَّمَهٗ شَدِیْدُ الْقُوٰی ۟ۙ

5਼ ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ। info
التفاسير:

external-link copy
6 : 53

ذُوْ مِرَّةٍ ؕ— فَاسْتَوٰی ۟ۙ

6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ। info
التفاسير:

external-link copy
7 : 53

وَهُوَ بِالْاُفُقِ الْاَعْلٰی ۟ؕ

7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ। info
التفاسير:

external-link copy
8 : 53

ثُمَّ دَنَا فَتَدَلّٰی ۟ۙ

8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ। info
التفاسير:

external-link copy
9 : 53

فَكَانَ قَابَ قَوْسَیْنِ اَوْ اَدْنٰی ۟ۚ

9਼ ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ। info
التفاسير:

external-link copy
10 : 53

فَاَوْحٰۤی اِلٰی عَبْدِهٖ مَاۤ اَوْحٰی ۟ؕ

10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ। info
التفاسير:

external-link copy
11 : 53

مَا كَذَبَ الْفُؤَادُ مَا رَاٰی ۟

11਼ ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ। info
التفاسير:

external-link copy
12 : 53

اَفَتُمٰرُوْنَهٗ عَلٰی مَا یَرٰی ۟

12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1 info

1 ਇਹ ਤੋਂ ਭਾਵ ਮਿਅਰਾਜ ਹੈ। ਭਾਵ ਅੱਲਾਹ ਦੇ ਰਸੂਲ ਆਪਣੇ ਸ਼ਰੀਰ ਤੇ ਪ੍ਰਾਣ ਦੇ ਨਾਲ ਅਸਮਾਨਾਂ ਦੇ ਸਫ਼ਰ ਤੇ ਗਏ। ਵਿਸਥਾਰਪੂਰਵਕ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 3260।

التفاسير:

external-link copy
13 : 53

وَلَقَدْ رَاٰهُ نَزْلَةً اُخْرٰی ۟ۙ

13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ। info
التفاسير:

external-link copy
14 : 53

عِنْدَ سِدْرَةِ الْمُنْتَهٰی ۟

14਼ ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)। info
التفاسير:

external-link copy
15 : 53

عِنْدَهَا جَنَّةُ الْمَاْوٰی ۟ؕ

15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ। info
التفاسير:

external-link copy
16 : 53

اِذْ یَغْشَی السِّدْرَةَ مَا یَغْشٰی ۟ۙ

16਼ ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ। info
التفاسير:

external-link copy
17 : 53

مَا زَاغَ الْبَصَرُ وَمَا طَغٰی ۟

17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ। info
التفاسير:

external-link copy
18 : 53

لَقَدْ رَاٰی مِنْ اٰیٰتِ رَبِّهِ الْكُبْرٰی ۟

18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ। info
التفاسير:

external-link copy
19 : 53

اَفَرَءَیْتُمُ اللّٰتَ وَالْعُزّٰی ۟ۙ

19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ। info
التفاسير:

external-link copy
20 : 53

وَمَنٰوةَ الثَّالِثَةَ الْاُخْرٰی ۟

20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ। info
التفاسير:

external-link copy
21 : 53

اَلَكُمُ الذَّكَرُ وَلَهُ الْاُ ۟

21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ? info
التفاسير:

external-link copy
22 : 53

تِلْكَ اِذًا قِسْمَةٌ ضِیْزٰی ۟

22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ। info
التفاسير:

external-link copy
23 : 53

اِنْ هِیَ اِلَّاۤ اَسْمَآءٌ سَمَّیْتُمُوْهَاۤ اَنْتُمْ وَاٰبَآؤُكُمْ مَّاۤ اَنْزَلَ اللّٰهُ بِهَا مِنْ سُلْطٰنٍ ؕ— اِنْ یَّتَّبِعُوْنَ اِلَّا الظَّنَّ وَمَا تَهْوَی الْاَنْفُسُ ۚ— وَلَقَدْ جَآءَهُمْ مِّنْ رَّبِّهِمُ الْهُدٰی ۟ؕ

23਼ ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ। info
التفاسير:

external-link copy
24 : 53

اَمْ لِلْاِنْسَانِ مَا تَمَنّٰی ۟ؗۖ

24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ? info
التفاسير:

external-link copy
25 : 53

فَلِلّٰهِ الْاٰخِرَةُ وَالْاُوْلٰی ۟۠

25਼ ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ। info
التفاسير:

external-link copy
26 : 53

وَكَمْ مِّنْ مَّلَكٍ فِی السَّمٰوٰتِ لَا تُغْنِیْ شَفَاعَتُهُمْ شَیْـًٔا اِلَّا مِنْ بَعْدِ اَنْ یَّاْذَنَ اللّٰهُ لِمَنْ یَّشَآءُ وَیَرْضٰی ۟

26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)। info
التفاسير:

external-link copy
27 : 53

اِنَّ الَّذِیْنَ لَا یُؤْمِنُوْنَ بِالْاٰخِرَةِ لَیُسَمُّوْنَ الْمَلٰٓىِٕكَةَ تَسْمِیَةَ الْاُ ۟

27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ। info
التفاسير:

external-link copy
28 : 53

وَمَا لَهُمْ بِهٖ مِنْ عِلْمٍ ؕ— اِنْ یَّتَّبِعُوْنَ اِلَّا الظَّنَّ ۚ— وَاِنَّ الظَّنَّ لَا یُغْنِیْ مِنَ الْحَقِّ شَیْـًٔا ۟ۚ

28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ। info
التفاسير:

external-link copy
29 : 53

فَاَعْرِضْ عَنْ مَّنْ تَوَلّٰی ۙ۬— عَنْ ذِكْرِنَا وَلَمْ یُرِدْ اِلَّا الْحَیٰوةَ الدُّنْیَا ۟ؕ

29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ। info
التفاسير:

external-link copy
30 : 53

ذٰلِكَ مَبْلَغُهُمْ مِّنَ الْعِلْمِ ؕ— اِنَّ رَبَّكَ هُوَ اَعْلَمُ بِمَنْ ضَلَّ عَنْ سَبِیْلِهٖ وَهُوَ اَعْلَمُ بِمَنِ اهْتَدٰی ۟

30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ। info
التفاسير:

external-link copy
31 : 53

وَلِلّٰهِ مَا فِی السَّمٰوٰتِ وَمَا فِی الْاَرْضِ ۙ— لِیَجْزِیَ الَّذِیْنَ اَسَآءُوْا بِمَا عَمِلُوْا وَیَجْزِیَ الَّذِیْنَ اَحْسَنُوْا بِالْحُسْنٰی ۟ۚ

31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ। info
التفاسير:

external-link copy
32 : 53

اَلَّذِیْنَ یَجْتَنِبُوْنَ كَبٰٓىِٕرَ الْاِثْمِ وَالْفَوَاحِشَ اِلَّا اللَّمَمَ ؕ— اِنَّ رَبَّكَ وَاسِعُ الْمَغْفِرَةِ ؕ— هُوَ اَعْلَمُ بِكُمْ اِذْ اَنْشَاَكُمْ مِّنَ الْاَرْضِ وَاِذْ اَنْتُمْ اَجِنَّةٌ فِیْ بُطُوْنِ اُمَّهٰتِكُمْ ۚ— فَلَا تُزَكُّوْۤا اَنْفُسَكُمْ ؕ— هُوَ اَعْلَمُ بِمَنِ اتَّقٰی ۟۠

32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ। info
التفاسير:

external-link copy
33 : 53

اَفَرَءَیْتَ الَّذِیْ تَوَلّٰی ۟ۙ

33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ? info
التفاسير:

external-link copy
34 : 53

وَاَعْطٰی قَلِیْلًا وَّاَكْدٰی ۟

34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ। info
التفاسير:

external-link copy
35 : 53

اَعِنْدَهٗ عِلْمُ الْغَیْبِ فَهُوَ یَرٰی ۟

35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ? info
التفاسير:

external-link copy
36 : 53

اَمْ لَمْ یُنَبَّاْ بِمَا فِیْ صُحُفِ مُوْسٰی ۟ۙ

36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ? info
التفاسير:

external-link copy
37 : 53

وَاِبْرٰهِیْمَ الَّذِیْ وَ ۟ۙ

37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ? info
التفاسير:

external-link copy
38 : 53

اَلَّا تَزِرُ وَازِرَةٌ وِّزْرَ اُخْرٰی ۟ۙ

38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। info
التفاسير:

external-link copy
39 : 53

وَاَنْ لَّیْسَ لِلْاِنْسَانِ اِلَّا مَا سَعٰی ۟ۙ

39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1 info

1 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਸਮਾਪਤ ਹੋ ਜਾਂਦਾ ਹੈ। ਛੁਟ ਤਿੰਨ ਗੱਲਾਂ ਤੋਂ 1਼ ਸਦਕਾ-ਏ-ਜਾਰੀਆ, 2਼ ਉਹ ਗਿਆਨ ਜਿਸ ਤੋਂ ਲਾਭ ਉਠਾਉਣ, 3਼ ਨੇਕ ਔਲਾਜ ਜਿਹੜੀ ਆਪਣੇ ਮਾਪਿਆਂ ਲਈ ਰੱਬ ਤੋਂ ਦੁਆਇਆਂ ਕਰਦੀ ਹੈ। (ਸਹੀ ਮੁਸਲਿਮ, ਹਦੀਸ: 1631)

التفاسير:

external-link copy
40 : 53

وَاَنَّ سَعْیَهٗ سَوْفَ یُرٰی ۟

40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ। info
التفاسير:

external-link copy
41 : 53

ثُمَّ یُجْزٰىهُ الْجَزَآءَ الْاَوْفٰی ۟ۙ

41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। info
التفاسير:

external-link copy
42 : 53

وَاَنَّ اِلٰی رَبِّكَ الْمُنْتَهٰی ۟ۙ

42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ। info
التفاسير:

external-link copy
43 : 53

وَاَنَّهٗ هُوَ اَضْحَكَ وَاَبْكٰی ۟ۙ

43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ। info
التفاسير:

external-link copy
44 : 53

وَاَنَّهٗ هُوَ اَمَاتَ وَاَحْیَا ۟ۙ

44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ। info
التفاسير:

external-link copy
45 : 53

وَاَنَّهٗ خَلَقَ الزَّوْجَیْنِ الذَّكَرَ وَالْاُ ۟ۙ

45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ। info
التفاسير:

external-link copy
46 : 53

مِنْ نُّطْفَةٍ اِذَا تُمْنٰی ۪۟

46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ। info
التفاسير:

external-link copy
47 : 53

وَاَنَّ عَلَیْهِ النَّشْاَةَ الْاُخْرٰی ۟ۙ

47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ। info
التفاسير:

external-link copy
48 : 53

وَاَنَّهٗ هُوَ اَغْنٰی وَاَقْنٰی ۟ۙ

48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ। info
التفاسير:

external-link copy
49 : 53

وَاَنَّهٗ هُوَ رَبُّ الشِّعْرٰی ۟ۙ

49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ) info
التفاسير:

external-link copy
50 : 53

وَاَنَّهٗۤ اَهْلَكَ عَادَا ١لْاُوْلٰی ۟ۙ

50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ। info
التفاسير:

external-link copy
51 : 53

وَثَمُوْدَاۡ فَمَاۤ اَبْقٰی ۟ۙ

51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ। info
التفاسير:

external-link copy
52 : 53

وَقَوْمَ نُوْحٍ مِّنْ قَبْلُ ؕ— اِنَّهُمْ كَانُوْا هُمْ اَظْلَمَ وَاَطْغٰی ۟ؕ

52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ। info
التفاسير:

external-link copy
53 : 53

وَالْمُؤْتَفِكَةَ اَهْوٰی ۟ۙ

53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ। info
التفاسير:

external-link copy
54 : 53

فَغَشّٰىهَا مَا غَشّٰی ۟ۚ

54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ। info
التفاسير:

external-link copy
55 : 53

فَبِاَیِّ اٰلَآءِ رَبِّكَ تَتَمَارٰی ۟

55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ? info
التفاسير:

external-link copy
56 : 53

هٰذَا نَذِیْرٌ مِّنَ النُّذُرِ الْاُوْلٰی ۟

56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ। info
التفاسير:

external-link copy
57 : 53

اَزِفَتِ الْاٰزِفَةُ ۟ۚ

57਼ ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ। info
التفاسير:

external-link copy
58 : 53

لَیْسَ لَهَا مِنْ دُوْنِ اللّٰهِ كَاشِفَةٌ ۟ؕ

58਼ ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ। info
التفاسير:

external-link copy
59 : 53

اَفَمِنْ هٰذَا الْحَدِیْثِ تَعْجَبُوْنَ ۟ۙ

59਼ ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ? info
التفاسير:

external-link copy
60 : 53

وَتَضْحَكُوْنَ وَلَا تَبْكُوْنَ ۟ۙ

60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ। info
التفاسير:

external-link copy
61 : 53

وَاَنْتُمْ سٰمِدُوْنَ ۟

61਼ ਤੁਸੀਂ ਖੇਡ-ਕੁੱਦ ਵਿਚ ਮਸਤ ਹੋ। info
التفاسير:

external-link copy
62 : 53

فَاسْجُدُوْا لِلّٰهِ وَاعْبُدُوْا ۟

62਼ ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ। info
التفاسير: