《古兰经》译解 - 旁遮普语翻译 - 阿里夫·哈利姆。

页码:close

external-link copy
45 : 53

وَاَنَّهٗ خَلَقَ الزَّوْجَیْنِ الذَّكَرَ وَالْاُ ۟ۙ

45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ। info
التفاسير:

external-link copy
46 : 53

مِنْ نُّطْفَةٍ اِذَا تُمْنٰی ۪۟

46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ। info
التفاسير:

external-link copy
47 : 53

وَاَنَّ عَلَیْهِ النَّشْاَةَ الْاُخْرٰی ۟ۙ

47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ। info
التفاسير:

external-link copy
48 : 53

وَاَنَّهٗ هُوَ اَغْنٰی وَاَقْنٰی ۟ۙ

48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ। info
التفاسير:

external-link copy
49 : 53

وَاَنَّهٗ هُوَ رَبُّ الشِّعْرٰی ۟ۙ

49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ) info
التفاسير:

external-link copy
50 : 53

وَاَنَّهٗۤ اَهْلَكَ عَادَا ١لْاُوْلٰی ۟ۙ

50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ। info
التفاسير:

external-link copy
51 : 53

وَثَمُوْدَاۡ فَمَاۤ اَبْقٰی ۟ۙ

51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ। info
التفاسير:

external-link copy
52 : 53

وَقَوْمَ نُوْحٍ مِّنْ قَبْلُ ؕ— اِنَّهُمْ كَانُوْا هُمْ اَظْلَمَ وَاَطْغٰی ۟ؕ

52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ। info
التفاسير:

external-link copy
53 : 53

وَالْمُؤْتَفِكَةَ اَهْوٰی ۟ۙ

53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ। info
التفاسير:

external-link copy
54 : 53

فَغَشّٰىهَا مَا غَشّٰی ۟ۚ

54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ। info
التفاسير:

external-link copy
55 : 53

فَبِاَیِّ اٰلَآءِ رَبِّكَ تَتَمَارٰی ۟

55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ? info
التفاسير:

external-link copy
56 : 53

هٰذَا نَذِیْرٌ مِّنَ النُّذُرِ الْاُوْلٰی ۟

56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ। info
التفاسير:

external-link copy
57 : 53

اَزِفَتِ الْاٰزِفَةُ ۟ۚ

57਼ ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ। info
التفاسير:

external-link copy
58 : 53

لَیْسَ لَهَا مِنْ دُوْنِ اللّٰهِ كَاشِفَةٌ ۟ؕ

58਼ ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ। info
التفاسير:

external-link copy
59 : 53

اَفَمِنْ هٰذَا الْحَدِیْثِ تَعْجَبُوْنَ ۟ۙ

59਼ ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ? info
التفاسير:

external-link copy
60 : 53

وَتَضْحَكُوْنَ وَلَا تَبْكُوْنَ ۟ۙ

60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ। info
التفاسير:

external-link copy
61 : 53

وَاَنْتُمْ سٰمِدُوْنَ ۟

61਼ ਤੁਸੀਂ ਖੇਡ-ਕੁੱਦ ਵਿਚ ਮਸਤ ਹੋ। info
التفاسير:

external-link copy
62 : 53

فَاسْجُدُوْا لِلّٰهِ وَاعْبُدُوْا ۟

62਼ ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ। info
التفاسير: