《古兰经》译解 - 旁遮普语翻译 - 阿里夫·哈利姆。

页码:close

external-link copy
31 : 78

اِنَّ لِلْمُتَّقِیْنَ مَفَازًا ۟ۙ

31਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ। info
التفاسير:

external-link copy
32 : 78

حَدَآىِٕقَ وَاَعْنَابًا ۟ۙ

32਼ (ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ। info
التفاسير:

external-link copy
33 : 78

وَّكَوَاعِبَ اَتْرَابًا ۟ۙ

33਼ ਅਤੇ ਹਾਣ-ਪ੍ਰਵਾਣ ਦੀਆਂ ਮੁਟਿਆਰਾਂ ਹਨ। info
التفاسير:

external-link copy
34 : 78

وَّكَاْسًا دِهَاقًا ۟ؕ

34਼ ਛਲਕਦੇ ਹੋਏ ਭਾਵ ਭਰੇ ਹੋਏ (ਸ਼ਰਾਬ ਦੇ) ਜਾਮ (ਪਿਆਲੇ) ਹਨ। info
التفاسير:

external-link copy
35 : 78

لَا یَسْمَعُوْنَ فِیْهَا لَغْوًا وَّلَا كِذّٰبًا ۟ۚۖ

35਼ ਉਹ ਜੰਨਤ ਵਿਚ ਨਾ ਤਾਂ ਭੈੜੀਆਂ ਗੱਲਾਂ ਸੁਣਨਗੇ ਅਤੇ ਨਾ ਹੀ ਝੂਠ। info
التفاسير:

external-link copy
36 : 78

جَزَآءً مِّنْ رَّبِّكَ عَطَآءً حِسَابًا ۟ۙ

36਼ ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।1 info

1। ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9

التفاسير:

external-link copy
37 : 78

رَّبِّ السَّمٰوٰتِ وَالْاَرْضِ وَمَا بَیْنَهُمَا الرَّحْمٰنِ لَا یَمْلِكُوْنَ مِنْهُ خِطَابًا ۟ۚ

37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ। info
التفاسير:

external-link copy
38 : 78

یَوْمَ یَقُوْمُ الرُّوْحُ وَالْمَلٰٓىِٕكَةُ صَفًّا ۙۗؕ— لَّا یَتَكَلَّمُوْنَ اِلَّا مَنْ اَذِنَ لَهُ الرَّحْمٰنُ وَقَالَ صَوَابًا ۟

38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ। info
التفاسير:

external-link copy
39 : 78

ذٰلِكَ الْیَوْمُ الْحَقُّ ۚ— فَمَنْ شَآءَ اتَّخَذَ اِلٰی رَبِّهٖ مَاٰبًا ۟

39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ। info
التفاسير:

external-link copy
40 : 78

اِنَّاۤ اَنْذَرْنٰكُمْ عَذَابًا قَرِیْبًا ۖۚ۬— یَّوْمَ یَنْظُرُ الْمَرْءُ مَا قَدَّمَتْ یَدٰهُ وَیَقُوْلُ الْكٰفِرُ یٰلَیْتَنِیْ كُنْتُ تُرٰبًا ۟۠

40਼ ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)। info
التفاسير: